ਫਿਰੋਜ਼ਪੁਰ ਦੀਆਂ ਬਦਤਰ ਹਾਲਤਾਂ ‘ਤੇ ਐਮ.ਸੀ. ਰਿਸ਼ੀ ਸ਼ਰਮਾ ਨੇ ਜਤਾਈ ਡੂੰਘੀ ਚਿੰਤਾ, ਸਰਕਾਰ ਅਤੇ ਪ੍ਰਸ਼ਾਸਨ ‘ਤੇ ਕੱਸਿਆ ਤੰਝ।

Spread the love

 ਵਾਟਰ ਸਪਲਾਈ, ਸੀਵਰੇਜ ਅਤੇ ਬਿਜਲੀ ਦੀ ਸਮੱਸਿਆ ਕਾਰਨ ਲੋਕ ਪ੍ਰੇਸ਼ਾਨ; ਅਫਸਰਸ਼ਾਹੀ ‘ਤੇ ਲਗਾਏ ਲਾਪਰਵਾਹੀ ਦੇ ਦੋਸ਼ ਬੋਲੇ – “ਲੋਕਾਂ ਦੇ ਸਬਰ ਦਾ ਬੰਨ੍ਹ ਟੁੱਟ ਰਿਹਾ ਹੈ, ਜਲਦ ਹੀ ਦਫ਼ਤਰਾਂ ਅੱਗੇ ਧਰਨੇ ਦੇਣਗੇ ਸ਼ਹਿਰ ਵਾਸੀ।

ਫਿਰੋਜ਼ਪੁਰ 31 ਜੁਲਾਈ (ਅਸ਼ੋਕ ਭਾਰਦਵਾਜ) ਫਿਰੋਜ਼ਪੁਰ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਦਾਅਵਿਆਂ ਅਤੇ ਮੌਜੂਦਾ ਹਾਲਾਤਾਂ ‘ਤੇ ਹਾਲ ਹੀ ਵਿੱਚ ਜਿੱਤੇ ਯੁਵਾ ਐਮ.ਸੀ. ਰਿਸ਼ੀ ਸ਼ਰਮਾ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਤਿੱਖੇ ਹੱਥੀਂ ਲਿਆ ਹੈ। ਸੋਸ਼ਲ ਮੀਡੀਆ ਅਤੇ ਮੀਡੀਆ ਮਾਧਿਅਮਾਂ ਰਾਹੀਂ ਸ਼ਹਿਰ ਦੀਆਂ ਬਦਤਰ ਹਾਲਤਾਂ ਦਾ ਪ੍ਰਗਟਾਵਾ ਕਰਦਿਆਂ ਰਿਸ਼ੀ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਾਸੀ ਬਿਜਲੀ ਦੀ ਫਲੈਕਚੁਏਸ਼ਨ, ਗੰਦੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਤੋਂ ਬੁਰੀ ਤਰ੍ਹਾਂ ਤੰਗ ਆ ਚੁੱਕੇ ਹਨ।ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਵਾਟਰ ਸਪਲਾਈ ਦੀਆਂ ਮੋਟਰਾਂ ਖਰਾਬ ਰਿਸ਼ੀ ਸ਼ਰਮਾ ਨੇ ਖੁਲਾਸਾ ਕੀਤਾ ਕਿ ਫਿਰੋਜ਼ਪੁਰ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੀਆਂ ਮੋਟਰਾਂ ਖਰਾਬ ਪਈਆਂ ਹਨ, ਜਿਸ ਕਾਰਨ ਗਲੀਆਂ-ਮੁਹੱਲਿਆਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਭਰ ਰਿਹਾ ਹੈ। ਵਾਟਰ ਸਪਲਾਈ ਵਿਭਾਗ ਕੋਲ ਨਾ ਤਾਂ ਕੋਈ ਸਪੇਅਰ ਮੋਟਰ ਹੈ ਅਤੇ ਨਾ ਹੀ ਢੁਕਵਾਂ ਇੰਫ੍ਰਾਸਟ੍ਰਕਚਰ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਆਪਣੇ ਵਾਰਡ ਵਿੱਚ ਇੱਕ ਮੋਟਰ ਪਿਛਲੇ 4 ਮਹੀਨਿਆਂ ਵਿੱਚ 15 ਵਾਰ ਖਰਾਬ ਹੋ ਚੁੱਕੀ ਹੈ ਅਤੇ ਉਸ ਨੂੰ ਨਵੀਂ ਬਦਲਣ ਦੀ ਬਜਾਏ ਵਾਰ-ਵਾਰ ਰਿਪੇਅਰ ਕਰਕੇ ਡੰਗ-ਟੱਪਾ ਨੀਤੀ ਅਪਣਾਈ ਜਾ ਰਹੀ ਹੈ, ਜਿਸ ਕਾਰਨ 2-3 ਦਿਨਾਂ ਬਾਅਦ ਮੋਟਰ ਮੁੜ ਖਰਾਬ ਹੋ ਜਾਂਦੀ ਹੈ। ਯੁਵਾ ਐਮ.ਸੀ. ਨੇ ਕਿਹਾ ਕਿ ਉਨ੍ਹਾਂ ਦੀ ਟੀਮ (ਸਰਦਾਰ ਪਰਮਿੰਦਰ ਸਿੰਘ ਪਿੰਕੀ ਅਤੇ ਹੋਰ ਐਮ.ਸੀ. ਸਾਹਿਬਾਨ) ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਗੇੜੇ ਮਾਰ ਰਹੀ ਹੈ, ਪਰ ਅਧਿਕਾਰੀ ਇੱਕ-ਦੂਜੇ ‘ਤੇ ਜ਼ਿੰਮੇਵਾਰੀ ਸੁੱਟ ਕੇ ਪੱਲਾ ਝਾੜ ਰਹੇ ਹਨ। ਅਧਿਕਾਰੀ ਫੰਡਾਂ ਅਤੇ ਇੰਫ੍ਰਾਸਟ੍ਰਕਚਰ ਦੀ ਘਾਟ ਦਾ ਰੋਣਾ ਰੋ ਕੇ ਆਪ ਵੀ ਬੇਬਸ ਨਜ਼ਰ ਆ ਰਹੇ ਹਨ। ਰਿਸ਼ੀ ਸ਼ਰਮਾ ਨੇ ਤੰਝ ਕੱਸਦਿਆਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ਨਾਲ ਨਹੀਂ ਖੇਡਣਾ ਚਾਹੀਦਾ। ਜਿਨ੍ਹਾਂ ਲੋਕਾਂ ਨੇ ਵੋਟਾਂ ਪਾ ਕੇ ਜਿਤਾਇਆ ਹੈ, ਅੱਜ ਉਹ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਸਲਿਆਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਮ ਜਨਤਾ ਦਾ ਰੋਸ਼ ਵਧੇਗਾ ਅਤੇ ਲੋਕ ਸਰਕਾਰੀ ਦਫ਼ਤਰਾਂ ਅੱਗੇ ਧਰਨੇ ਦੇਣ ਲਈ ਮਜ਼ਬੂਰ ਹੋਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *