ਫਿਰੋਜ਼ਪੁਰ ਸ਼ਹਿਰ-ਛਾਉਣੀ ਦੇ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਭਾਜਪਾ ਆਗੂ ਦੀਪਕ ਸ਼ਰਮਾ ਨੇ ਲਗਵਾਈ ਆਪਣੀ ਹਾਜ਼ਰੀ।

Spread the love
 ਫਿਰੋਜ਼ਪੁਰ 10 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਜਪਾ ਆਗੂ ਦੀਪਕ ਸ਼ਰਮਾ ਵੱਲੋਂ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹੋਏ ਆਪਣੀ ਹਾਜ਼ਰੀ ਲਗਵਾਈ ਗਈ। ਇਸ ਦੌਰਾਨ ਉਹ ਸ੍ਰੀ ਮਦ ਭਾਗਵਤ ਕਥਾ ਦੇ ਸਮਾਪਣ ਮੌਕੇ ਸ਼ੀਤਲਾ ਮਾਤਾ ਮੰਦਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਰਐਸਐਸ ਦੇ ਜ਼ਿਲ੍ਹਾ ਪ੍ਰਮੁੱਖ ਸੇਵਾਦਾਰ ਨਰੇਸ਼ ਸਿਕਰੀ ਵੀ ਖ਼ਾਸ ਤੌਰ ‘ਤੇ ਮੌਜੂਦ ਸਨ। ਮੰਦਰ ਵਿੱਚ ਦਰਸ਼ਨ ਕਰਨ ਤੋਂ ਬਾਅਦ ਦੀਪਕ ਸ਼ਰਮਾ ਨੇ ਉੱਥੇ ਪਹੁੰਚੇ ਹਿੰਦੂ ਭਾਈਚਾਰੇ ਦੇ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਸਮਾਗਮ ਦੌਰਾਨ ਲੰਗਰ ਪ੍ਰਸਾਦ ਵੀ ਗ੍ਰਹਿਣ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਉਨ੍ਹਾਂ ਦਾ ਕੋਈ ਰਾਜਨੀਤਿਕ ਮਕਸਦ ਨਹੀਂ ਹੈ, ਬਲਕਿ ਉਹ ਸਿਰਫ਼ ਹਿੰਦੂ ਸੰਸਕ੍ਰਿਤੀ ਅਤੇ ਸੰਸਕਾਰਾਂ ਨਾਲ ਜੁੜਨ ਦੇ ਨਿਮਰ ਉਦੇਸ਼ ਨਾਲ ਇੱਥੇ ਪਹੁੰਚੇ ਹਨ। ਇਸ ਮੌਕੇ ਮੰਦਰ ਟਰਸਟ ਦੇ ਆਗੂਆਂ ਵੱਲੋਂ ਦੀਪਕ ਸ਼ਰਮਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਧਾਰਮਿਕ ਮਾਹੌਲ ਅਤੇ ਭਗਤੀ ਭਾਵਨਾ ਦੇ ਦਰਸ਼ਨ ਹੋਏ, ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਇਸ ਤੋਂ ਬਾਅਦ ਦੀਪਕ ਸ਼ਰਮਾ ਨੇ ਕੁੰਦਨ ਨਗਰ ਵਿਖੇ ਸਥਿਤ ਬਾਬਾ ਬਾਲਕ ਨਾਥ ਮੰਦਰ ਵਿੱਚ ਵੀ ਮੱਥਾ ਟੇਕਿਆ। ਉਨ੍ਹਾਂ ਜੀਵਨ ਜੋਤੀ ਪਬਲਿਕ ਸਕੂਲ ਤੋਂ ਸ਼ੁਰੂ ਹੋਈ ਬਾਬਾ ਬਾਲਕ ਨਾਥ ਦੀ ਸ਼ੋਭਾ ਯਾਤਰਾ ਵਿੱਚ ਵੀ ਸ਼ਿਰਕਤ ਕੀਤੀ ਅਤੇ ਸੰਗਤ ਨਾਲ ਮਿਲ ਕੇ ਧਾਰਮਿਕ ਜਸ਼ਨ ਵਿੱਚ ਭਾਗ ਲਿਆ। ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਦੀਪਕ ਸ਼ਰਮਾ ਨੇ ਕਿਹਾ ਕਿ ਭਾਜਪਾ ਇੱਕ ਐਸੀ ਪਾਰਟੀ ਹੈ ਜੋ ਹਰ ਧਰਮ ਦਾ ਸਤਿਕਾਰ ਕਰਦੀ ਹੈ ਅਤੇ ਆਪਣੇ ਹਰ ਵਰਕਰ ਨੂੰ ਪਰਿਵਾਰ ਵਾਂਗ ਮੰਨਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਹਮੇਸ਼ਾਂ ਸਮਾਜਿਕ ਅਤੇ ਧਾਰਮਿਕ ਸਾਂਝ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।ਇਸ ਤਰ੍ਹਾਂ ਦੀਪਕ ਸ਼ਰਮਾ ਦੀ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਨਾਲ ਇਲਾਕੇ ਵਿੱਚ ਧਾਰਮਿਕ ਅਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੱਤਾ ਗਿਆ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *