ਬਲਾਚੌਰ ‘ਚ ਰਾਜਨੀਤਿਕ ਬੌਖਲਾਟ ਬੇਨਕਾਬ : ਵਿਧਾਇਕ ਦੇ ਵਿਕਾਸ ਕਾਰਜਾਂ ਵਾਲੇ ਬੋਰਡਾਂ ਦੀ ਭੰਨਤੋੜ, ਇਲਾਕੇ ਵਿੱਚ ਭਾਰੀ ਰੋਸ

Spread the love
ਬਲਾਚੌਰ, 19 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਹਲਕਾ ਬਲਾਚੌਰ ਦੀ ਰਾਜਨੀਤੀ ਵਿੱਚ ਉਸ ਸਮੇਂ ਗਰਮਾਹਟ ਆ ਗਈ ਜਦੋਂ ਸ਼ਰਾਰਤੀ ਅਨਸਰਾਂ ਵੱਲੋਂ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦੇ ਵਿਕਾਸ ਕਾਰਜਾਂ ਨੂੰ ਦਰਸਾਉਂਦੇ ਬੋਰਡਾਂ ਨੂੰ ਨਿਸ਼ਾਨਾ ਬਣਾਇਆ ਗਿਆ। ਇਹ ਮੰਦਭਾਗੀ ਘਟਨਾ ਪਿੰਡ ਲੋਹਟ ਦੇ ਨੇੜੇ  ਸਥਿਤ ਸਕੂਲ ਦੇ ਨੇੜੇ ਵਾਪਰੀ, ਜਿੱਥੇ ਲੱਗੇ ਵਿਕਾਸ ਕਾਰਜਾਂ ਦੇ ਬੋਰਡਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਗਿਆ।ਇਹ ਬੋਰਡ ਇਲਾਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਸਰਕਾਰੀ ਉਪਰਾਲਿਆਂ ਨੂੰ ਉਜਾਗਰ ਕਰ ਰਹੇ ਸਨ, ਪਰ ਅਜਿਹੀ ਘਿਨੌਣੀ ਹਰਕਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਵਿਰੋਧੀ ਧਿਰ ਹੁਣ ਰਾਜਨੀਤਿਕ ਤੌਰ ‘ਤੇ ਪੂਰੀ ਤਰ੍ਹਾਂ ਬੌਖਲਾ ਚੁੱਕੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਮੌਜੂਦ ਲੋਕਾਂ ਅਤੇ ‘ਆਪ’ ਸਮਰਥਕਾਂ ਵਿੱਚ ਇਸ ਕਾਰਵਾਈ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਹਲਕੇ ਦਾ ਵਿਕਾਸ ਹਜ਼ਮ ਨਹੀਂ ਹੋ ਰਿਹਾ, ਉਨ੍ਹਾਂ ਵੱਲੋਂ ਹੀ ਅਜਿਹੀਆਂ ਨੀਚ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਦੀਆਂ ਨਜ਼ਰਾਂ ਤੋਂ ਦੂਰ ਕੀਤਾ ਜਾ ਸਕੇ।ਇਸ ਮਾਮਲੇ ਨੂੰ ਲੈ ਕੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਗਈ ਹੈ ਕਿ ਬੋਰਡ ਪਾੜਨ ਵਾਲੇ ਸ਼ਰਾਰਤੀ ਅਨਸਰਾਂ ਦੀ ਤੁਰੰਤ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਦੇ ਖਿਲਾਫ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸਥਾਨਕ ਲੋਕਾਂ ਦਾ ਮੰਨਣਾ ਹੈ ਕਿ ਅਜਿਹੀਆਂ ਗੱਲਾਂ ਨਾਲ ਵਿਕਾਸ ਦੀ ਰਫ਼ਤਾਰ ਨੂੰ ਨਹੀਂ ਰੋਕਿਆ ਜਾ ਸਕਦਾ ਅਤੇ ਅਜਿਹੀਆਂ ਹਰਕਤਾਂ ਕਰਨ ਵਾਲੇ ਲੋਕਾਂ ਨੂੰ ਜਨਤਾ ਆਉਣ ਵਾਲੇ ਸਮੇਂ ਵਿੱਚ ਮੂੰਹ ਤੋੜ ਜਵਾਬ ਦੇਵੇਗੀ। ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਇਸ ਇਲਾਕੇ ਵਿੱਚ ਅਜਿਹੇ ਅਨਸਰਾਂ ‘ਤੇ ਨਕੇਲ ਕੱਸੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਘਟਨਾਵਾਂ ਦੀ ਪੁਨਰਵਿਰਤੀ ਨਾ ਹੋਵੇ ਅਤੇ ਇਲਾਕੇ ਦੀ ਸ਼ਾਂਤੀ ਤੇ ਵਿਕਾਸ ਬਰਕਰਾਰ ਰਹੇ।
  • Related Posts

    ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ

    Spread the love

    Spread the love ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ…

    ਝਾੜੂ ਰੁਕੀ ਤਾਂ ਸ਼ਹਿਰ ਰੋਇਆ; ਹੱਕਾਂ ਦੀ ਜੰਗ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਬਰਨਾਲਾ ‘ਚ ਸਫ਼ਾਈ ਕਾਮਿਆਂ ‘ਤੇ ਪੁਲਿਸ ਵੱਲੋਂ ਬਲ ਪ੍ਰਯੋਗ ਦੇ ਦੋਸ਼; ਜ਼ਖ਼ਮੀ ਮਜ਼ਦੂਰਾਂ ਦੇ ਹੱਕ ‘ਚ ਜੈਤੋ ਦੀਆਂ ਸੜਕਾਂ ‘ਤੇ ਫੁੱਟਿਆ ਰੋਸ

    Spread the love

    Spread the love ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ):=ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੜਤਾਲ ਬੁੱਧਵਾਰ ਨੂੰ ਜੈਤੋ ਵਿੱਚ…

    Leave a Reply

    Your email address will not be published. Required fields are marked *