ਸ਼੍ਰੀ ਪੈਂਥਰ ਨੇ ਕਿਹਾ ਕਿ ਸਿੱਖ ਧਰਮ ਨੇ ਹਮੇਸ਼ਾਂ ਹੀ ਦੁਨੀਆਂ ਨੂੰ ਮਾਨਵਤਾ ਅਤੇ ਪ੍ਰੇਮ ਦਾ ਸੰਦੇਸ਼ ਦਿੱਤਾ ਹੈ ਪਰ ਪਨੂੰ ਵਰਗੇ ਘਟੀਆ ਕਿਸਮ ਦੇ ਲੋਕ ਸਿੱਖੀ ਦੀ ਆੜ ਵਿੱਚ ਦਲਿਤ ਸਮਾਜ ਦੀਆਂ ਭਾਵਨਾਵਾਂ ਨਾਲ ਖੇਡ ਕੇ ਹੱਸਦੇ ਵੱਸਦੇ ਪੰਜਾਬ ਨੂੰ ਫਿਰ ਕਾਲੇ ਦੌਰ ਵਿੱਚ ਧੱਕਣ ਦੀ ਕੋਸ਼ਿਸ਼ ਵਿਚ ਲੱਗੇ ਹੋਏ ਹਨ। ਪੈਂਥਰ ਨੇ ਨੌਜਵਾਨ ਪੀੜ੍ਹੀ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਅਜਿਹੇ ਲੋਕਾਂ ਦੇ ਝਾਂਸੇ ਵਿੱਚ ਆ ਕੇ ਰਾਸ਼ਟਰ ਵਿਰੋਧੀ ਜਾਂ ਸਮਾਜ ਵਿੱਚ ਗਲਤ ਕਾਰਵਾਈਆਂ ਕਰਕੇ ਆਪਣਾ ਭਵਿੱਖ ਖ਼ਰਾਬ ਨਾ ਕਰੋ। ਪੰਨੂ ਵਰਗੇ ਇਨਸਾਨ ਨੇ ਬਾਬਾ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਨਾ ਪੜ੍ਹਿਆ ਨਾ ਹੀ ਕਦੇ ਜਾਨਣ ਦੀ ਕੋਸ਼ਿਸ਼ ਕੀਤੀ। ਅਜਿਹੇ ਲੋਕ ਹਮੇਸ਼ਾਂ ਭਾਰਤੀ ਸੰਵਿਧਾਨ ਦੇ ਖਿਲਾਫ ਘਟੀਆ ਤੋਂ ਘਟੀਆ ਬਿਆਨਬਾਜੀ ਕਰਕੇ ਆਮ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਖਾਲਿਸਤਾਨ ਦੀ ਆੜ ਵਿੱਚ ਅੱਤਵਾਦੀਆਂ ਵਲੋਂ ਅਜਿਹੀ ਕਿਸੇ ਵੀ ਗਤੀਵਿਧੀ ਨੂੰ ਦਲਿਤ ਸਮਾਜ ਦੇ ਲੋਕ ਕਦੀ ਵੀ ਬਰਦਾਸਤ ਨਹੀਂ ਕਰਨਗੇ। ਸ਼੍ਰੀ ਪੈਂਥਰ ਨੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦੇ ਹੋਏ ਕਿਹਾ ਕਿ ਜਿਹੜੇ ਵੀ ਸ਼ਰਾਰਤੀ ਅਨਸਰ ਦੇਸ਼ ਦਾ ਜਾਂ ਪੰਜਾਬ ਦਾ ਮਹੌਲ ਖਰਾਬ ਕਰ ਰਹੇ ਉਨ੍ਹਾਂ ਵਿਰੁੱਧ ਤੁਰੰਤ ਸਖਤ ਤੋਂ ਸਖਤ ਕਾਰਵਾਈ ਕਰਕੇ ਬਣਦੀ ਸਜਾ ਦਿੱਤੀ ਜਾਵੇ।Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…
Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

