ਬ੍ਰਾਹਮਣ ਮੰਡਲ ਨੇ ਸਾਬਕਾ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੂੰ ਦਿੱਤਾ ਭਗਵਾਨ ਪਰਸ਼ੂਰਾਮ ਜਨਮ ਉਤਸਵ ਸਮਾਗਮ ਦਾ ਸੱਦਾ ਪੱਤਰ

Spread the love
 ਸਲਾਨਾ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ : ਜੋਤੀ ਸ਼ਰਮਾ
ਫਗਵਾੜਾ 10 ਅਪ੍ਰੈਲ ( ਪ੍ਰੀਤੀ ) ਬ੍ਰਾਹਮਣ ਮੰਡਲ (ਰਜਿ) ਖਾਟੀ ਧਾਮ ਫਗਵਾੜਾ ਵਲੋਂ 19 ਅਪ੍ਰੈਲ ਨੂੰ ਖਾਟੀ ਧਾਮ ਵਿਖੇ ਮਨਾਏ ਜਾ ਰਹੇ ਭਗਵਾਨ ਪਰਸ਼ੂਰਾਮ ਜਨਮ ਉਤਸਵ ਦੇ ਸਬੰਧ ਵਿੱਚ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਹੁਸ਼ਿਆਰਪੁਰ ਦੇ ਐਮ.ਐਲ.ਏ. ਬ੍ਰਹਮਸ਼ੰਕਰ ਜਿੰਪਾ ਨੂੰ ਸੱਦਾ ਪੱਤਰ ਦਿੱਤਾ ਗਿਆ। ਮੰਡਲ ਦੇ ਪ੍ਰਧਾਨ ਜੋਤੀ ਸ਼ਰਮਾ ਨੇ ਦੱਸਿਆ ਕਿ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਉਤਸਵ 19 ਅਪ੍ਰੈਲ ਦਿਨ ਐਤਵਾਰ ਨੂੰ ਤੱਪ ਅਸਥਾਨ ਖਾਟੀ ਧਾਮ ਵਿਖੇ ਹਰ ਸਾਲ ਦੀ ਤਰ੍ਹਾਂ ਬਹੁਤ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 19 ਅਪ੍ਰੈਲ ਨੂੰ ਸਵੇਰੇ 9 ਵਜੇ ਹਵਨ ਕੀਤਾ ਜਾਵੇਗਾ। ਝੰਡਾ ਲਹਿਰਾਉਣ ਦੀ ਰਸਮ ਸਵੇਰੇ 10 ਵਜੇ ਉਪਰੰਤ ਸ਼੍ਰੀ ਰਾਮਚਰਿਤਮਾਨਸ ਦੇ ਸੁੰਦਰਕਾਂਡ ਦਾ ਪਾਠ ਅਤੇ ਕਵੀਸ਼ਰ ਬੰਧੂ ਧਨੌਲੇ ਵਾਲੇ ਭਗਵਾਨ ਪਰਸ਼ੂਰਾਮ ਜੀ ਦੀ ਕਥਾ ਅਤੇ ਸੰਕੀਰਤਨ ਸਰਵਣ ਕਰਵਾਉਣਗੇ। ਦੁਪਹਿਰ ਨੂੰ ਮਾਤਾ ਰੇਣੂਕਾ ਜੀ ਦਾ ਭੰਡਾਰਾ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਬ੍ਰਾਹਮਣ ਮੰਡਲ ਅਤੇ ਪਰਸ਼ੂਰਾਮ ਸੈਨਾ ਵੱਲੋਂ ਐਤਵਾਰ, 12 ਅਪ੍ਰੈਲ ਨੂੰ ਤਲਾਬ ਅਰੋੜਿਆਂ, ਮੇਹਲੀ ਗੇਟ ਫਗਵਾੜਾ ਵਿਖੇ ਸਲਾਨਾ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ। ਜਿਸਦਾ ਸੱਦਾ ਪੱਤਰ ਵੀ ਸਾਬਕਾ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੂੰ ਦਿੱਤਾ ਗਿਆ। ਜਿੰਪਾ ਨੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਬ੍ਰਾਹਮਣ ਮੰਡਲ ਦੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ। ਇਸ ਮੌਕੇ ਸਰਪੰਚ ਰਜਤ ਭਨੋਟ ਭੁੱਲਾਰਾਈ, ਰਾਜਨ ਸ਼ਰਮਾ, ਰਿੰਪਲ ਕੁਮਾਰ ਸਰਪੰਚ ਵਜੀਦੋਵਾਲ ਆਦਿ ਹਾਜਰ ਸਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *