ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਰਾਤ ਨੂੰ ਵੀ ਸ਼ਹਿਰ ਦੀ ਸਾਫ਼-ਸਫਾਈ ਲਈ ਮੁਹਿੰਮ ਦੀ ਸ਼ੁਰੂਆਤ

Spread the love

ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਿਲਸ਼ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਦਿਨ ਦੇ ਨਾਲ-ਨਾਲ ਰਾਤ ਨੂੰ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਬੀਤੀ ਰਾਤ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਥਾਵਾਂ ਦੀ ਸਾਫ ਸਫਾਈ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ, ਸ੍ਰੀ ਰਜਨੀਸ਼ ਗਿਰਧਰ ਨੇ ਦੱਸਿਆ ਕਿ ਸੜਕਾਂ ‘ਤੇ ਦਿਨ ਦੇ ਸਮੇਂ ਕਾਫੀ ਟ੍ਰੈਫਿਕ ਹੁੰਦਾ ਹੈ, ਜਿਸ ਨੂੰ ਦੇਖਦਿਆਂ ਰਾਤ ਸਮੇਂ ਇਹ ਸਫਾਈ ਕਾਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਤਰ੍ਹਾਂ ਸੜਕਾਂ ਤੇ ਆਲੇ ਦੁਆਲੇ ਦੀ ਸਾਫ ਸਫਾਈ ਨਾਲ ਲੋਕਾਂ ਨੂੰ ਸਵੇਰੇ ਸਾਫ ਤੇ ਸ਼ੁੱਧ ਵਾਤਾਵਰਨ ਮਿਲੇਗਾ। ਉਨ੍ਹਾਂ ਸ਼ਹਿਰ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦਾ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ-ਵੱਖਰਾ ਕਰਕੇ ਹੀ ਸਫਾਈ ਸੇਵਕਾਂ ਨੂੰ ਦੇਣ।  ਇਸ ਤੋਂ ਇਲਾਵਾ ਪਾਬੰਦੀਸ਼ੁਦਾ ਪਲਾਸਟਿਕ ਤੇ ਲਿਫਾਫਿਆਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਬਾਜ਼ਾਰ ਖਰੀਦਦਾਰੀ ਕਰਦੇ ਸਮੇਂ ਕੱਪੜੇ ਦਾ ਥੈਲਾ ਨਾਲ ਲੈ ਜਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਅਭਿਆਨ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦੇ ਹਨ ਇਸ ਕਰਕੇ ਨਗਰ ਕੌਂਸਲ ਦੇ ਸਫਾਈ-ਸੇਵਕਾਂ ਨਾਲ ਸਹਿਯੋਗ ਕਰਕੇ ਕੂੜਾ ਕਰਕਟ ਖੁੱਲ੍ਹੇ ਵਿੱਚ ਸੜਕਾਂ ‘ਤੇ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਦੀਪੂ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆ ਗਈਆ ਹਨ ਜੋ ਰੋਜ਼ਾਨਾਂ ਰਾਤ ਨੂੰ ਸਾਫ਼-ਸਫ਼ਾਈ ਦਾ ਕੰਮ ਸੰਭਾਲ ਰਹੀਆਂ ਹਨ ਤਾਂ ਜੋ ਸ਼ਹਿਰ ਦੀ ਖੁਬਸੂਰਤੀ ਨੂੰ ਕਾਇਮ ਰੱਖਿਆ ਜਾ ਸਕੇ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *