ਭਾਰਤ ਵਿਕਾਸ ਪ੍ਰੀਸ਼ਦ ਜੈਤੋ ਦੇ ਮੋਹਨ ਲਾਲ ਜਿੰਦਲ ਬਣੇ ਪ੍ਰਧਾਨ

Spread the love

 ਜੈਤੋ,31 ਮਾਰਚ (ਰਘੂਨੰਦਨ ਪਰਾਸ਼ਰ ): ਇਲਾਕੇ ਦੀ ਪ੍ਰਸਿੱਧ ਸਮਾਜਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਜੈਤੋ ਦੀ ਸਲਾਨਾ ਚੋਣ ਲਈ ਇਕ ਵਿਸ਼ੇਸ਼ ਮੀਟਿੰਗ ਪ੍ਰੀਸ਼ਦ ਦੇ ਪ੍ਰਧਾਨ। ਐਡਵੋਕੇਟ ਉਮਾ ਸ਼ੰਕਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸ਼ੁਭਾਸ਼ ਗੋਇਲ ਸਟੇਟ ਆਬਜਰਵਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ।ਮੀਟਿੰਗ ਵਿਚ ਸਰਬਸੰਮਤੀ ਨਾਲ ਮੋਹਨ ਲਾਲ ਜਿੰਦਲ ਐਲ.ਆਈ.ਸੀ.ਵਾਲੇ  ਨੂੰ ਸਾਲ 2025-26 ਸਾਲ ਲਈ ਪ੍ਰਧਾਨ ਚੁਣਿਆ ਗਿਆ ਜਦਕਿ ਸਕੱਤਰ ਦੀ ਜੁਮੇਵਾਰੀ ਪ੍ਰਵੀਨ ਕਾਂਸਲ ਨੂੰ ਦਿਤੀ ਗਈ ਅਤੇ ਖਜਾਨਚੀ ਕ੍ਰਿਸ਼ਨ ਮਿੱਤਲ ਅਤੇ  ਪੀ. ਆਰ.ਓ. ਰੁਲੀਆ ਰਾਮ ਸਿੰਗਲਾ ਗੀਜੀਵਾਲਾ ਨੂੰ ਬਣਾਇਆ ਗਿਆ। ਬਾਕੀ ਅਹੁਦੇਦਾਰਾਂ ਦਾ ਐਲਾਨ ਬਹੁਤ ਜਲਦੀ ਕੀਤਾ ਜਾਵੇਗਾ। ਭਾਰਤ ਵਿਕਾਸ ਪ੍ਰੀਸ਼ਦ ਜੈਤੋ ਦੇ ਪ੍ਰਧਾਨ ਐਡਵੋਕੇਟ ਉਮਾ ਸ਼ੰਕਰ ਸ਼ਰਮਾ ਦੇ ਮਾਰਗ ਦਰਸ਼ਨ ਵਿਚ ਭਾਰਤ ਵਿਕਾਸ ਪ੍ਰੀਸ਼ਦ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਗਲਾ ਗੀਜੀਵਾਲਾ ਦੀ ਅਗਵਾਈ ਹੇਠ ਮਾਨਵਤਾ ਦੀ ਭਲਾਈ ਲਈ ਕੀਤੇ ਗਏ ਕੰਮਾਂ ਦੀ ਇਲਾਕੇ ਵਿਚ ਖ਼ੂਬ ਪ੍ਰਸੰਸਾ ਕੀਤੀ ਜਾ ਰਹੀ ਹੈ।ਇਸ ਦੌਰਾਨ ਹੀ ਪ੍ਰੀਸ਼ਦ ਦੀ ਨਵੀਂ ਚੁਣੀ ਗਈ ਟੀਮ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਉਪਰ ਖਰਾ ਉਤਰਨਗੇ ਅਤੇ ਵੱਧ ਤੋਂ ਵੱਧ ਮਾਨਵਤਾ ਦੀ ਭਲਾਈ ਲਈ ਕੰਮ ਕਰਨ ਦੇ ਪ੍ਰੀਸ਼ਦ ਦੇ ਨਿਯਮਾਂ ਨੂੰ ਵੱਧ ਤੋਂ ਵੱਧ ਲਾਗੂ ਕਰਨਗੇ।

  • Related Posts

    ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ 

    Spread the love

    Spread the love ਬਠਿੰਡਾ 17 ਸਤੰਬਰ (ਪੱਤਰ ਪ੍ਰੇਰਕ):ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਜੋ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸਸੀ ਵਿਭਾਗ ਦੇ ਜਨਰਲ ਸਕੱਤਰ ਹਨ, ਉਹਨਾਂ ਨੂੰ ਇੱਕ ਹੋਰ ਅਹਿਮ…

    ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

    Spread the love

    Spread the loveਬਲਾਚੌਰ, 17 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਭਾਰਤੀ ਜਨਤਾ ਪਾਰਟੀ ਦੀ ਵਿਜੇ ਭਾਟੀਆ ਸੰਡਰੇਵਾਲ , ਬਲਾਚੌਰ ਟੀਮ ਵੱਲੋਂ ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਉਨ੍ਹਾਂ…

    Leave a Reply

    Your email address will not be published. Required fields are marked *