ਭਾਰਤ ਵਿੱਚ ਲਗਾਤਾਰ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ:ਆਗੂ 

Spread the love
ਬਠਿੰਡਾ 27 ਜੁਲਾਈ (ਐੱਸ ਐੱਸ ਰਾਹੀ): ਭਾਵੇਂ ਕਿ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸਿੱਖਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਪਰ ਸਿੱਖਾਂ ਦਾ ਅਹਿਸਾਨ ਮੰਨਣ ਦੀ ਥਾਂ ‘ਤੇ ਲਗਾਤਾਰ ਜਬਰ ਤੇ ਜ਼ੁਲਮ ਕੀਤਾ ਜਾ ਰਿਹਾ ਹੈ ਅਤੇ ਭਾਰਤ ਵਿਚ ਲਗਾਤਾਰ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਕੁਲਦੀਪ ਸਿੰਘ ਸਖ਼ਤ ਅਤੇ ਨੌਜਵਾਨ ਸਿੱਖ ਆਗੂ ਜੋਬਨਦੀਪ ਸਿੰਘ ਸਿੱਧੂ ਨੇ ਕੀਤਾ। ਉਹਨਾਂ ਕਿਹਾ ਕਿ ਹੁਣ ਲੰਘੇ ਦਿਨੀਂ ਹਰਿਆਣਾ ਵਿੱਚ ਸਿੱਖ ਨੌਜਵਾਨ ਨੂੰ ਕੜਾ ਪਹਿਨਣ ਕਰਕੇ ਪ੍ਰੀਖਿਆ ਕੇਂਦਰ ਵਿੱਚ ਦਾਖਲ ਨਹੀਂ ਹੋਣ ਦਿੱਤਾ ਤੇ ਅਗਲੇ ਹੀ ਦਿਨ ਜੈਪੁਰ ਵਿੱਚ ਸਿਵਲ ਜੱਜ ਦਾ ਪੇਪਰ ਦੇਣ ਗਈ ਕੁੜੀ ਨੂੰ ਕੜਾ ਤੇ ਕਿਰਪਾਨ ਪਹਿਨਣ ਲਾਹ ਕੇ ਪ੍ਰੀਖਿਆ ਕੇਂਦਰ ਵਿੱਚ ਦਾਖ਼ਲ ਹੋਣ ਲਈ ਕਿਹਾ ਗਿਆ , ਜੋ ਕਿ ਸਿੱਖਾਂ ਨਾਲ ਦੂਜੇ ਦਰਜੇ ਦੇ ਸਹਿਰੀ ਵਰਗਾ ਸਲੂਕ ਹੈ ਤੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਲਈ ਅਜਿਹੀਆਂ ਕਰਤੂਤਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਕਿਹਾ ਜਾਂਦਾ ਹੈ ਕਿ ਸੰਵਿਧਾਨ ਦੇ ਮੁਤਾਬਕ ਸਿੱਖ ਆਪਣੇ ਕਕਾਰਾਂ ਨੂੰ ਪਹਿਨ ਕੇ ਕਿਤੇ ਵੀ ਜਾ ਸਕਦਾ ਹੈ ਪਰ ਦੂਜੇ ਪਾਸੇ ਖੋਟੀ ਨੀਤ ਰੱਖ ਕੇ ਭਾਰਤੀ ਸਟੇਟ ਵੱਲੋਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਜੋ ਸਿੱਖਾਂ ਦੀ ਹਤੈਸ਼ੀ ਹੋਣ ਦੇ ਅਨੇਕਾਂ ਡਰਾਮੇ ਕਰਦੀ ਹੈ ਤੇ ਦੂਜੇ ਪਾਸੇ ਉਨਾਂ ਦੀਆਂ ਹਰਿਆਣਾ ਤੇ ਰਾਜਸਥਾਨ ਵਿੱਚ ਰਾਜ ਸਰਕਾਰਾਂ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਸਿੱਖ ਨੌਜਵਾਨਾਂ ਨੂੰ  ਕਕਾਰਾਂ ਸਮੇਤ ਦਾਖਲ ਨਹੀਂ ਹੋਣ ਦਿੱਤਾ ਗਿਆ ਜੋ ਕਿ ਸਰੇਆਮ ਜਿੱਥੇ ਸੰਵਿਧਾਨ ਦੀ ਉਲੰਘਣਾ ਹੈ,ਉਥੇ ਹੀ ਲੋਕਤੰਤਰ ਦਾ ਅਖੌਤੀ ਚਿਹਰਾ ਸਾਹਮਣੇ ਆ ਜਾਂਦਾ ਹੈ। ਆਗੂਆਂ ਨੇ ਕਿਹਾ ਕਿ ਅਜਿਹੇ ਗੰਭੀਰ ਮਾਮਲਿਆਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ਼੍ਰੋਮਣੀ ਅਕਾਲੀ ਦਲ ਤੇ ਹੋਰ ਵੱਡੀਆਂ ਸਿੱਖ ਸੰਸਥਾਵਾਂ ਸਿਰਫ ਨਿਖੇਧੀ ਕਰਨ ਤੱਕ ਸੀਮਤ ਹੋ ਗਈਆਂ ਹਨ ਜਦੋਂ ਕਿ ਅਜਿਹੇ ਮਾਮਲਿਆਂ ਵਿੱਚ ਸਬੰਧਤ ਮਹਿਕਮਿਆਂ ਤੇ ਅਧਿਕਾਰੀਆਂ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣੀ ਬਣਦੀ ਹੈ ਤਾਂ ਜੋ ਉਹਨਾਂ ਨੂੰ ਅਹਿਸਾਸ ਹੋ ਸਕੇ ਕਿ ਉਹ ਸੰਵਿਧਾਨ ਤੇ ਕਾਨੂੰਨ ਦੇ ਖਿਲਾਫ ਜਾ ਕੇ ਸਿੱਖਾਂ ਨਾਲ  ਬਦਸਲੂਕੀਆਂ ਕਰ ਰਹੇ ਹਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *