ਮਨਪ੍ਰੀਤ ਬਾਦਲ ਤੇ ਹਨੀ ਫੱਤਣਵਾਲਾ ਨੇ ਭੰਮ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ

Spread the love

ਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ () ਸ੍ਰੀ ਮੁਕਤਸਰ ਸਾਹਿਬ ਵਾਸੀ ਕਰਮਜੀਤ ਸਿੰਘ ਕਰਮਾ ਦੇ ਮਾਤਾ ਬਲਵਿੰਦਰ ਕੌਰ ਜਿੰਨਾ ਦਾ ਬੀਤੇਂ ਦਿਨੀਂ ਦਿਹਾਂਤ ਹੋ ਗਿਆ ਸੀ। ਉਹਨਾਂ ਦੇ ਦਿਹਾਂਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਇਸ ਪਰਿਵਾਰ ਨਾਲ ਮੇਰਾ ਨਿੱਜੀ ਰਿਸ਼ਤਾ ਹੈ ਅਤੇ ਮਾਤਾ ਜੀ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਰਜੇਸ਼ ਗੋਰਾ ਪਠੇਲਾ, ਭਾਈ ਰਾਹੁਲ ਸਿੱਧੂ, ਰਜੀਵ ਦਾਬੜਾ, ਅਸ਼ੋਕ ਚੁੱਘ, ਹਰਜੀਤ ਸਿੰਘ ਨੀਲਾ ਮਾਨ, ਕਰਤਾਰ ਸਿੰਘ ਭੰਮ, ਰਾਜ ਕੁਮਾਰ ਮੇਲੂ, ਗੁਰਪ੍ਰੀਤ ਸਿੰਘ ਬਰਾੜ ਕੌਂਸਲਰ, ਮਿਕਲ ਬਜਾਜ, ਮੁਕੇਸ਼ ਕੁਮਾਰ ਬਰੀਵਾਲਾ, ਅਸ਼ੋਕ ਤੇਰੀਆ, ਸਰਫਰਾਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *