ਮਾਨ ਸਰਕਾਰ ਦੇ ਇਤਿਹਾਸਕ ਫੈਸਲਿਆਂ ਨਾਲ ਪੰਜਾਬ ਵਿੱਚ ਆਈ ਨਵੀਂ ਕ੍ਰਾਂਤੀ: ਬ੍ਰਿਗੇਡੀਅਰ ਰਾਜ ਕੁਮਾਰ – ਨਹਿਰੀ ਸਿੰਚਾਈ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਲੈ ਕੇ ਲਏ ਫੈਸਲਿਆਂ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ

Spread the love
ਨਵਾਂਸ਼ਹਿਰ , 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ (ਹਲਕਾ ਬਲਾਚੌਰ) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਲੋਕ ਹਿੱਤ ਵਿੱਚ ਲਏ ਗਏ ਇਤਿਹਾਸਕ ਅਤੇ ਲੋਕ-ਪੱਖੀ ਫੈਸਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਹਰ ਵਰਗ ਦੇ ਵਿਕਾਸ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਮੀਨੀ ਪੱਧਰ ‘ਤੇ ਵੱਡੇ ਸੁਧਾਰ ਕਰਕੇ ਦਿਖਾ ਰਹੀ ਹੈ, ਜਿਸ ਨਾਲ ਆਮ ਲੋਕਾਂ ਦੇ ਜੀਵਨ ਵਿੱਚ ਵੱਡੀ ਤਬਦੀਲੀ ਆ ਰਹੀ ਹੈ। ਪ੍ਰਾਈਵੇਟ ਸਕੂਲਾਂ ਦੀ ਲੁੱਟ-ਖਸੁੱਟ ਨੂੰ ਨੱਥ ਪਾਉਣ ਸਬੰਧੀ ਅਹਿਮ ਜਾਣਕਾਰੀ ਸਾਂਝੀ ਦਿੰਦਿਆਂ ਬ੍ਰਿਗੇਡੀਅਰ ਰਾਜ ਕੁਮਾਰ ਨੇ ਦੱਸਿਆ ਕਿ ਮਾਨ ਸਰਕਾਰ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਬੱਚਿਆਂ ਦੇ ਮਾਪਿਆਂ ਨੂੰ ਇੱਕ ਬਹੁਤ ਵੱਡੀ ਰਾਹਤ ਦਿੱਤੀ ਹੈ। ਸਰਕਾਰ ਵੱਲੋਂ ‘ਦਿ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ ਐਜੂਕੇਸ਼ਨ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਆਰਡੀਨੈਂਸ, 2026’ ਲਿਆਂਦਾ ਗਿਆ ਹੈ, ਜਿਸ ਤਹਿਤ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਸਲਾਨਾ 5% ਤੋਂ ਵੱਧ ਫ਼ੀਸ ਨਹੀਂ ਵਧਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਕਦਮ ਨਾਲ ਮਾਪਿਆਂ ਦੀ ਆਰਥਿਕ ਲੁੱਟ ਬੰਦ ਹੋਵੇਗੀ ਅਤੇ ਮੱਧਵਰਗੀ ਪਰਿਵਾਰਾਂ ਸਿਰੋਂ ਫ਼ੀਸਾਂ ਦਾ ਭਾਰੀ ਬੋਝ ਹਲਕਾ ਹੋਵੇਗਾ। ਇਸੇ ਤਰ੍ਹਾਂ ਖੇਤੀਬਾੜੀ ਅਤੇ ਸਿੰਚਾਈ ਦੇ ਖੇਤਰ ਵਿੱਚ ਕੀਤੇ ਗਏ ਵੱਡੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਨਹਿਰੀ ਸਿੰਚਾਈ ਪ੍ਰਣਾਲੀ ਵਿੱਚ ਇੱਕ ਨਵੀਂ ਕ੍ਰਾਂਤੀ ਲਿਆਂਦੀ ਹੈ। ਫ਼ਿਰੋਜ਼ਪੁਰ ਫ਼ੀਡਰ ਦੀ ਸਫ਼ਲਤਾਪੂਰਵਕ ਰੀਲਾਈਨਿੰਗ ਕਰਕੇ ਪਾਣੀ ਲੈ ਕੇ ਜਾਣ ਦੀ ਸਮਰੱਥਾ ਵਿੱਚ 2,600 ਕਿਊਸਿਕ ਦਾ ਵੱਡਾ ਵਾਧਾ ਕੀਤਾ ਗਿਆ ਹੈ। ਹੁਣ ਇਸ ਫ਼ੀਡਰ ਰਾਹੀਂ 13,885 ਕਿਊਸਿਕ ਪਾਣੀ ਠਾਠਾਂ ਮਾਰ ਰਿਹਾ ਹੈ, ਜਿਸ ਸਦਕਾ ਇਸ ਨਾਲ ਜੁੜੇ ਤਮਾਮ ਰਜਬਾਹੇ ਅਤੇ ਕੱਸੀਆਂ ਪੂਰੀ ਤਰ੍ਹਾਂ ਪਾਣੀ ਨਾਲ ਭਰ ਕੇ ਚੱਲ ਰਹੀਆਂ ਹਨ। ਇਸ ਪ੍ਰਾਪਤੀ ਨਾਲ ਸੂਬੇ ਦੇ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਪਾਣੀ ਪੂਛ ਤੱਕ ਮਿਲ ਰਿਹਾ ਹੈ ਅਤੇ ਟਿਊਬਵੈੱਲਾਂ ‘ਤੇ ਉਨ੍ਹਾਂ ਦੀ ਨਿਰਭਰਤਾ ਘਟੀ ਹੈ। ਉਨ੍ਹਾਂ ਅਖੀਰ ਵਿੱਚ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਕਹਿੰਦੀ ਹੈ, ਉਹ ਕਰਕੇ ਦਿਖਾਉਂਦੀ ਹੈ। ਭਾਵੇਂ ਸਿੱਖਿਆ ਦਾ ਖੇਤਰ ਹੋਵੇ ਜਾਂ ਕਿਸਾਨੀ ਦਾ, ਮਾਨ ਸਰਕਾਰ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਰਾਹ ‘ਤੇ ਤੇਜ਼ੀ ਨਾਲ ਅੱਗੇ ਵਧ ਰਹੀ ਹੈ ਅਤੇ ਹਲਕਾ ਬਲਾਚੌਰ ਦੇ ਸਰਵਪੱਖੀ ਵਿਕਾਸ ਵਿੱਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *