ਮੀਆਂਪੁਰ ਰੇਲਵੇ ਓਵਰ ਬ੍ਰਿਜ ਮਨਜ਼ੂਰੀ ਲਈ ਸਹਿਯੋਗ ਕਰਨ ਤੇ ਵਿਧਾਇਕ ਚੱਢਾ ਨੇ ਕੰਗ ਤੇ ਰੇਲਵੇ ਮਿਨਿਸਟਰੀ ਦਾ ਕੀਤਾ ਧੰਨਵਾਦ

Spread the love
 ਘਨੋਲੀ ਤੇ ਬੂੰਗਾ ਸਾਹਿਬ ਫਾਟਕਾਂ ਤੇ ਵੀ ਰੇਲਵੇ ਬ੍ਰਿਜ ਜਲਦ ਹੋਣਗੇ ਮਨਜ਼ੂਰ: ਵਿਧਾਇਕ ਚੱਢਾ
ਰੂਪਨਗਰ, (ਦਲਜੀਤ ਚਨੋਲੀ) — ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਘਾੜ ਇਲਾਕੇ ਲਈ ਇੱਕ ਮਹੱਤਵਪੂਰਨ ਵਿਕਾਸੀ ਕਦਮ ਦੇ ਤੌਰ ‘ਤੇ ਮੀਆਂਪੁਰ ਰੇਲਵੇ ਓਵਰ ਬ੍ਰਿਜ ਦੀ ਮਨਜ਼ੂਰੀ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਲਗਭਗ 54.9 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਪ੍ਰੋਜੈਕਟ ਲਈ ਉਨ੍ਹਾਂ ਨੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਕੇਂਦਰੀ ਰੇਲਵੇ ਮੰਤਰਾਲੇ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਪ੍ਰਗਟਾਇਆ। ਵਿਧਾਇਕ ਚੱਢਾ ਨੇ ਦੱਸਿਆ ਕਿ ਇਸ ਓਵਰ ਬ੍ਰਿਜ ਦੀ ਮਨਜ਼ੂਰੀ ਲਈ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਯਤਨ ਕੀਤੇ ਜਾ ਰਹੇ ਸਨ। ਇਸ ਪ੍ਰਕਿਰਿਆ ਦੀ ਸ਼ੁਰੂਆਤ ਸੜਕਾਂ ‘ਤੇ ਆਵਾਜਾਈ ਦੇ ਵਧਦੇ ਦਬਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਟਰੈਫਿਕ ਸਰਵੇ ਕਰਵਾ ਕੇ ਕੀਤੀ ਗਈ, ਜਿਸਦੀ ਰਿਪੋਰਟ ਰੇਲਵੇ ਵਿਭਾਗ ਨੂੰ ਭੇਜੀ ਗਈ। ਇਸ ਤੋਂ ਬਾਅਦ ਲਗਾਤਾਰ ਫਾਲੋਅੱਪ ਕਰਦੇ ਹੋਏ ਪ੍ਰੋਜੈਕਟ ਨੂੰ ਅੱਗੇ ਵਧਾਇਆ ਗਿਆ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਵੀ ਇਸ ਮਾਮਲੇ ਨੂੰ ਲੋਕ ਸਭਾ ਵਿੱਚ ਉਠਾਇਆ ਗਿਆ ਅਤੇ ਰੇਲਵੇ ਮੰਤਰਾਲੇ ਨਾਲ ਕਈ ਮੀਟਿੰਗਾਂ ਕਰਕੇ ਇਸਦੀ ਮਨਜ਼ੂਰੀ ਲਈ ਜ਼ੋਰ ਲਾਇਆ ਗਿਆ। ਰੇਲਵੇ ਵਿਭਾਗ ਵੱਲੋਂ ਇਸ ਸਬੰਧੀ ਸਾਰੀ ਲਿਖਤੀ ਕਮਿਊਨੀਕੇਸ਼ਨ ਸਮੇਂ-ਸਮੇਂ ‘ਤੇ ਸਾਂਝੀ ਕੀਤੀ ਜਾਂਦੀ ਰਹੀ ਅਤੇ ਅੰਤ ਵਿੱਚ ਮਨਜ਼ੂਰੀ ਦੀ ਸੂਚਨਾ ਵੀ ਸਭ ਤੋਂ ਪਹਿਲਾਂ ਐਮਪੀ ਕੰਗ ਨੂੰ ਪ੍ਰਾਪਤ ਹੋਈ। ਵਿਧਾਇਕ ਚੱਢਾ ਨੇ ਦੱਸਿਆ ਕਿ ਮੀਆਂਪੁਰ ਵਿਖੇ ਬਣਨ ਵਾਲਾ ਇਹ ਓਵਰ ਬ੍ਰਿਜ ਦੋ ਲੇਨ ਦਾ ਹੋਵੇਗਾ, ਜੋ ਇਲਾਕੇ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਕਾਫੀ ਹੱਦ ਤੱਕ ਘਟਾਏਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਘਨੋਲੀ ਅਤੇ ਬੂੰਗਾ ਸਾਹਿਬ ਦੇ ਰੇਲਵੇ ਫਾਟਕਾਂ ‘ਤੇ ਵੀ ਜਲਦ ਹੀ ਓਵਰ ਬ੍ਰਿਜਾਂ  ਮਨਜ਼ੂਰ ਹੋਣਗੇ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਉਨ੍ਹਾਂ ਕਿਹਾ ਕਿ ਇਨ੍ਹਾਂ ਰੇਲਵੇ ਫਾਟਕਾਂ ‘ਤੇ ਲੰਬੇ ਸਮੇਂ ਤੋਂ ਭਾਰੀ ਜਾਮ ਲੱਗਦੇ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਦਿਨ-ਪ੍ਰਤੀਦਿਨ ਦੀ ਆਵਾਜਾਈ ਪ੍ਰਭਾਵਿਤ ਹੋਣ ਨਾਲ ਸਥਾਨਕ ਵਸਨੀਕਾਂ ਅਤੇ ਵਪਾਰੀਆਂ ਨੂੰ ਵੀ ਨੁਕਸਾਨ ਝੱਲਣਾ ਪੈਂਦਾ ਸੀ। ਪਹਿਲਾਂ ਦੇ ਨੁਮਾਇੰਦਿਆਂ ਅਤੇ ਵਿਭਾਗ ਵੱਲੋਂ ਇਸ ਸਮੱਸਿਆ ਦਾ ਕੋਈ ਢੰਗ ਦਾ ਹੱਲ ਨਹੀਂ ਕੀਤਾ ਗਿਆ, ਪਰ ਮੌਜੂਦਾ ਸਮੇਂ ਵਿੱਚ ਲਗਾਤਾਰ ਕੀਤੀ ਗਈ ਚਾਰਾਜੋਈ ਦੇ ਨਤੀਜੇ ਵਜੋਂ ਇਹ ਪ੍ਰੋਜੈਕਟ ਹਕੀਕਤ ਬਣਿਆ ਹੈ। ਅੰਤ ਵਿੱਚ ਵਿਧਾਇਕ ਦਿਨੇਸ਼ ਚੱਢਾ ਨੇ ਇਸ ਵੱਡੇ ਪ੍ਰੋਜੈਕਟ ਦੀ ਮਨਜ਼ੂਰੀ ਲਈ ਜਿੱਥੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਰੇਲਵੇ ਮੰਤਰਾਲੇ ਦਾ ਧੰਨਵਾਦ ਕੀਤਾ, ਉੱਥੇ ਹੀ ਹਲਕੇ ਦੇ ਲੋਕਾਂ ਨੂੰ ਵੀ ਇਸ ਵਿਕਾਸੀ ਉਪਰਾਲੇ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਓਵਰ ਬ੍ਰਿਜ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗਾ ਅਤੇ ਆਵਾਜਾਈ ਨੂੰ ਹੋਰ ਸੁਗਮ ਬਣਾਉਣ ਵਿੱਚ ਮੀਲ ਪੱਥਰ ਸਾਬਤ ਹੋਵੇਗਾ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *