ਅੰਮ੍ਰਿਤਸਰ /ਭਿੱਖੀਵਿੰਡ / (ਮਨਜੀਤ ਸਿੰਘ ਸ਼ੇਰਗਿੱਲ) ਭਾਰਤੀ ਜਨਤਾ ਪਾਰਟੀ (ਬੀਜੇਪੀ) ਦਾ ਪੰਜਾਬ ਵਿੱਚ ਸੰਗਠਨਾਤਮਕ ਢਾਂਚਾ ਦਿਨ-ਬ-ਦਿਨ ਮਜ਼ਬੂਤ ਹੋ ਰਿਹਾ ਹੈ, ਜਿਸ ਦਾ ਪੂਰਾ ਸਿਹਰਾ ਮੰਤਰੀ ਸ਼੍ਰੀਨਿਵਾਸ ਲੂ ਦੀ ਦੂਰਅੰਦੇਸ਼ੀ ਸੋਚ ਅਤੇ ਅਣਥੱਕ ਮਿਹਨਤ ਨੂੰ ਜਾਂਦਾ ਹੈ। ਉਨ੍ਹਾਂ ਦੀਆਂ ਬਿਹਤਰ ਸੇਵਾਵਾਂ ਸਦਕਾ ਹੀ ਅੱਜ ਬੀਜੇਪੀ ਨੇ ਪੰਜਾਬ ਦੇ ਰਾਜਨੀਤਿਕ ਖੇਤਰ ਵਿੱਚ ਆਪਣੀ ਇੱਕ ਵੱਖਰੀ ਅਤੇ ਮਜ਼ਬੂਤ ਪਕੜ ਬਣਾ ਲਈ ਹੈ। ਇਹ ਪ੍ਰਗਟਾਵਾ ਬੀਜੇਪੀ ਜ਼ਿਲ੍ਹਾ ਮੀਤ ਪ੍ਰਧਾਨ ਤਰਨ ਤਾਰਨ ਡਾ. ਰਤੇਸ਼ ਚੋਪੜਾ ਨੇ ਕੀਤਾ। ਉਨ੍ਹਾਂ ਕਿਹਾ ਕਿ ਮੰਤਰੀ ਸ਼੍ਰੀਨਿਵਾਸ ਲੂ ਨੇ ਪੰਜਾਬ ਦੇ ਸ਼ਹਿਰੀ ਹੀ ਨਹੀਂ, ਸਗੋਂ ਪੇਂਡੂ ਖੇਤਰਾਂ ਵਿੱਚ ਵੀ ਜ਼ਮੀਨੀ ਪੱਧਰ ‘ਤੇ ਜਾ ਕੇ ਪਾਰਟੀ ਦਾ ਵੱਡਾ ਵਿਸਥਾਰ ਕੀਤਾ ਹੈ। ਉਨ੍ਹਾਂ ਦੀਆਂ ਕੋਸ਼ਿਸ਼ਾਂ ਨਾਲ ਹਰ ਜ਼ਿਲ੍ਹੇ ਦੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਕੇਂਦਰ ਸਰਕਾਰ ਦੀਆਂ ਜਨ- ਕਲਿਆਣਕਾਰੀ ਨੀਤੀਆਂ ਘਰ-ਘਰ ਤੱਕ ਪਹੁੰਚ ਰਹੀਆਂ ਹਨ। ਡਾ. ਰਤੇਸ਼ ਚੋਪੜਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਮੰਤਰੀ ਜੀ ਦੀ ਇਸੇ ਲਗਨ ਅਤੇ ਸਹੀ ਰਣਨੀਤੀ ਦੀ ਬਦੌਲਤ ਬੀਜੇਪੀ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਵਿਕਾਸ ਦਾ ਇੱਕ ਨਵਾਂ ਅਧਿਆਏ ਲਿਖੇਗੀ।






