ਮੱਕੀ ਦੀ ਫ਼ਸਲ ’ਤੇ ਸਹਾਇਤਾ ਰਾਸ਼ੀ ਪ੍ਰਾਪਤ ਕਰਨ ਲਈ ਪੋਰਟਲ ’ਤੇ ਕਰੋ ਅਪਲਾਈ : ਮੁੱਖ ਖੇਤੀਬਾੜੀ ਅਫਸਰ

Spread the love
ਕੋਟਕਪੂਰਾ, 10 ਜੁਲਾਈ (ਟਿੰਕੂ ਕੁਮਾਰ) :- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ 2025-26 ਦੌਰਾਨ ਫ਼ਸਲੀ ਵਿਭਿੰਨਤਾ ਅਧੀਨ ਮੱਕੀ ਦਾ ਰਕਬਾ ਵਧਾਉਣ ਹਿੱਤ ਕੀਤੇ ਜਾ ਰਹੇ ਕਾਰਜਾਂ ਤਹਿਤ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਜਿਲ੍ਹਾ ਫਰੀਦਕੋਟ ਵਿੱਚ 50 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਪ੍ਰਦਰਸ਼ਨੀਆਂ ਲਾਈਆਂ ਜਾ ਰਹੀਆਂ ਹਨ। ਇਸ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਨੇ ਦਿੱਤੀ। ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਮੱਕੀ ਦੇ ਪ੍ਰਦਰਸ਼ਨੀ ਪਲਾਟਾਂ ਲਈ 10000/- ਰੁ ਪ੍ਰਤੀ ਹੈਕਟੇਅਰ ਦੀ ਦਰ ਨਾਲ ਕਿਸਾਨਾਂ ਨੂੰ ਮੱਕੀ ਦੇ ਬੀਜ ਅਤੇ ਹੋਰ ਇੰਨਪੁਟਸ ਜਿਵੇਂ ਖਾਦਾਂ, ਦਵਾਈਆਂ ਲਈ ਸਹਾਇਤਾ ਦੇ ਤੌਰ ’ਤੇ ਦਿੱਤੇ ਜਾਣਗੇ। ਕਿਸਾਨ ਵੀਰ 15 ਜੁਲਾਈ 2025 ਤੱਕ ਪੋਰਟਲ ’ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਝਾੜ ਲੈਣ ਲਈ ਮੱਕੀ ਦੀ ਬਿਜਾਈ ਵੱਟਾਂ ਉੱਪਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੱਕੀ ਦੀ ਨਵੀਨਤਮ ਮਸ਼ੀਨਰੀ ਜਿਵੇਂ ਕਿ ਨਿਊਮੈਟਿਕ ਪਲਾਂਟਰ, ਮੇਜ਼ ਸ਼ੈਲਰ ਆਦਿ ਲੈਣ ਲਈ ਬਲਾਕ ਖੇਤੀਬਾੜੀ ਅਫਸਰਾਂ ਨਾਲ ਸੰਪਰਕ ਕੀਤਾ ਜਾਵੇ। ਵਧੇਰੇ ਜਾਣਕਾਰੀ ਲਈ ਕਿਸਾਨ ਵੀਰ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਬਲਾਕ ਖੇਤੀਬਾੜੀ ਅਫਸਰ ਜਾਂ ਖੇਤੀਬਾੜੀ ਵਿਕਾਸ ਅਫਸਰਾਂ ਨਾਲ ਸੰਪਰਕ ਕਰ ਸਕਦੇ ਹਨ।
  • Related Posts

    ਸਾਂਝਾ ਮੁਲਾਜ਼ਮ ਮੰਚ ਦੇ ਝੰਡੇ ਹੇਠ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਦਾ ਘਿਰਾਓ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ( ਮਨਪ੍ਰੀਤ ਮੋਨੂੰ ) – ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢੇ…

    ਰਾਏ ਸਿੱਖ ਭਲਾਈ ਬੋਰਡ ਦੇ ਚੇਅਰਮੈਨ ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਪਿੰਡ ਜਲਾਲਵਾਲਾ ਤੋਂ ਜਨ-ਸੰਪਰਕ ਮੁਹਿੰਮ ਦਾ ਆਗਾਜ਼. ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਤਿਹਾਸਕ ਫੈਸਲਿਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ।

    Spread the love

    Spread the loveਫ਼ਿਰੋਜ਼ਪੁਰ 11 ਜੁਲਾਈ (ਅਸ਼ੋਕ ਭਾਰਦਵਾਜ) ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਮਜ਼ਬੂਤ ਦਾਅਵੇਦਾਰ ਅਤੇ ਰਾਏ ਸਿੱਖ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ੍ਰ. ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਅੱਜ ਹਲਕੇ…

    Leave a Reply

    Your email address will not be published. Required fields are marked *