ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਝੋਰੜ ਅਤੇ ਦਬੜਾ ਵਿੱਚ ਕਰਵਾਇਆ ਗਿਆ ਸੈਮੀਨਾਰ

Spread the love

ਮਲੋਟ/ਸ੍ਰੀ ਮੁਕਤਸਰ ਸਾਹਿਬ, 21 ਜੁਲਾਈ ()- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਅਧੀਨ ਹਲਕਾ ਮਲੋਟ ਦੇ ਪਿੰਡ ਝੋਰੜ ਅਤੇ ਦਬੜਾ ‘ਚ ‘ਨਸ਼ਾ ਮੁਕਤੀ ਯਾਤਰਾ’ ਤਹਿਤ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਯਾਤਰਾ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਮੂਹ ਹਾਜ਼ਰੀਨਾਂ ਨੂੰ ਨਸ਼ਾ ਮੁਕਤੀ ਦੀ ਸਹੁੰ ਚੁਕਾਈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਿੰਡ ਵਾਸੀਆਂ ਦੇ ਸਾਂਝੇ ਉਪਰਾਲੇ ਨਾਲ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਜੰਗ ਲਗਾਤਾਰ ਜਾਰੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਫੌਰੀ ਕਰਵਾਈ ਕਰਨ ਲਈ ਪੁਲਿਸ ਨੂੰ ਖੁੱਲੀ ਛੋਟ ਦਿੱਤੀ ਗਈ ਹੈ। ‘ਨਸ਼ਾ ਮੁਕਤੀ ਯਾਤਰਾ’ ਦਾ ਮੰਤਵ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਲੇਜ਼ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ “ਪਿੰਡ ਦੇ ਪਹਿਰੇਦਾਰ”ਵਜੋਂ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਵਿੱਚ ਮੋਹਰੀ ਹੋ ਕੇ ਆਪਣਾ ਹਿੱਸਾ ਪਾਉਣ। ਉਹਨਾਂ ਕਿਹਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ੇ ਦੇ ਖਾਤਮੇ ਲਈ ਜਾਗਰੂਕ ਕਰਨ ਅਤੇ ਪਿੰਡਾਂ ਵਿੱਚ ਮਤੇ ਪਾਏ ਜਾਣ ਕਿ ਨਸ਼ੇ ਦਾ ਵਪਾਰ ਕਰਨ ਵਾਲਿਆਂ ਦੀ ਕੋਈ ਜ਼ਮਾਨਤ ਨਹੀਂ ਦੇਵੇਗਾ। ਇਸ ਯਾਤਰਾ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਜਾਂ ਪੁਲਿਸ ਨਾਲ ਤੁਰੰਤ ਸਾਂਝੀ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਲੋਕ ਭਲਾਈ ਦੇ ਕੰਮ ਵਿੱਚ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ, ਪਤਾ ਤੇ ਹੋਰ ਸਾਰਾ ਵੇਰਵਾ ਪੂਰਨ ਤੌਰ ‘ਤੇ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ, ਨਸ਼ਾ ਮੁਕਤੀ ਮੋਰਚੇ ਦੇ ਹਲਕਾ ਮਲੋਟ ਇੰਚਰਾਜ ਬਲਰਾਜ ਸਿੰਘ, ਪਿੰਡਾਂ ਦੇ ਸਰਪੰਚ ਤੇ ਹੋਰ ਅਹੁਦੇਦਾਰ, ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *