ਰਮਨਦੀਪ ਕੌਰ ਜ਼ਿਲ੍ਹਾ ਪਰਿਸ਼ਦ ਬਰਨਾਲਾ ਦੇ ਚੇਅਰਮੈਨ ਬਣੇ, ਮੈਂਬਰਾਂ ਤੇ ਵਰਕਰਾਂ ਨੇ ਦਿੱਤੀਆਂ ਵਧਾਈਆਂ

Spread the love

ਬਰਨਾਲਾ,ਬਲਵੰਤ ਸਿੰਘ ਸਿੱਧੂ 09 ਜੁਲਾਈ:2026 ਸ਼੍ਰੀਮਤੀ ਰਮਨਦੀਪ ਕੌਰ, ਪਤਨੀ ਸ੍ਰੀ ਰਮਨਦੀਪ ਸਿੰਘ ਦੀਪੀ ਗੁੰਮਟੀ, ਨੂੰ ਜ਼ਿਲ੍ਹਾ ਪਰਿਸ਼ਦ ਬਰਨਾਲਾ ਦਾ ਚੇਅਰਮੈਨ ਚੁਣੇ ਜਾਣ ’ਤੇ ਜ਼ਿਲ੍ਹਾ ਪਰਿਸ਼ਦ ਦੇ ਸਮੂਹ ਮੈਂਬਰਾਂ ਵੱਲੋਂ ਨਿੱਘੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਰਮਨਦੀਪ ਕੌਰ ਨੇ ਸੰਗਰੂਰ ਲੋਕ ਸਭਾ ਹਲਕੇ ਦੇ ਮੈਂਬਰ ਪਾਰਲੀਮੈਂਟ ਸ੍ਰੀ ਮੀਤ ਹੇਅਰ ਦਾ ਵਿਸ਼ੇਸ਼ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਪਰਿਸ਼ਦ ਦੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ। ਚੇਅਰਮੈਨ ਦੀ ਨਿਯੁਕਤੀ ਦੀ ਖੁਸ਼ੀ ਵਿੱਚ ਵਰਕਰਾਂ ਅਤੇ ਸਮਰਥਕਾਂ ਵੱਲੋਂ ਲੱਡੂ ਵੰਡ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਰਮਨਦੀਪ ਕੌਰ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

  • Related Posts

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਲਗਾਇਆ; ਕੇਕ ਕੱਟ ਕੇ ਮਨਾਈਆਂ ਖੁਸ਼ੀਆਂ

    Spread the love

    Spread the loveਨਵਾਂਸ਼ਹਿਰ , 9 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਦੇ ਸ਼ੁਭ ਅਵਸਰ ‘ਤੇ ਅੱਜ ਮਲੇਰਕੋਟਲਾ ਵਿਖੇ ਇੱਕ ਵਿਸ਼ਾਲ ਖੂਨਦਾਨ…

    ਚਰਨ ਸਿੰਘ ਬਣੇ ਸਰਬਸੰਮਤੀ ਨਾਲ ਆਲ ਇੰਡੀਆ ਕੰਬਾਇਨ ਐਸੋਸ਼ੀਏਸ਼ਨ ਦੇ ਪ੍ਰਧਾਨ 

    Spread the love

    Spread the love ਨਾਭਾ,9, ਜੁਲਾਈ,(ਰਮਨ ਭਾਟੀਆ) ਆਲ ਇੰਡੀਆ ਕੰਬਾਇਨ ਐਸੋਸ਼ੀਏਸ਼ਨ ਦੀ ਅਹਿਮ ਮੀਟਿੰਗ ਵਿਸ਼ਵਕਰਮਾ ਮੰਦਿਰ ਨਾਭਾ ਵਿਖੇ ਪ੍ਰਧਾਨ ਅਵਤਾਰ ਸਿੰਘ ਨਨੜੇ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਲੰਮਾ ਸਮਾਂ ਐਸੋਸੀਏਸ਼ਨ…

    Leave a Reply

    Your email address will not be published. Required fields are marked *