ਰਾਏ ਸਿੱਖ ਸਮਾਜ ਸੁਧਾਰ ਸਭਾ ਦਾ ਵਫ਼ਦ ਕੇਂਦਰ ਸਰਕਾਰ ਦੇ ਕਨੂੰਨ ਮੰਤਰੀ ਨਾਲ ਵਿਸ਼ੇਸ਼ ਮੀਟਿੰਗ ਕੀਤੀ 

Spread the love
ਗੁਰੂਹਰਸਹਾਏ, 21 ਅਗਸਤ (ਪੰਜਾਬ ਦਾ ਖੁਲਾਸਾ) ਜ਼ਿਲ੍ਹਾ ਫਿਰੋਜ਼ਪੁਰ ਅਤੇ ਫਾਜ਼ਿਲਕਾ ਨਾਲ ਸਬੰਧਤ ਰਾਏ ਸਿੱਖ ਸਮਾਜ ਸੁਧਾਰ ਸਭਾ ਪੰਜਾਬ ਦੇ ਆਗੂਆਂ ਨੇ ਬਾਰਡਰ ਅਤੇ ਪੰਜਾਬ ਦੇ ਮੁੱਖ ਮੁਦਿਆਂ ਅਤੇ ਰਾਏ ਸਿੱਖ ਬਰਾਦਰੀ ਦੇ ਮੁੱਖ ਮੁਦਿਆਂ ਨੂੰ ਹੱਲ ਕਰਵਾਉਣ ਲਈ ਇਕ ਵਿਸ਼ੇਸ਼ ਭਾਰਤ ਦੇ ਕਨੂੰਨ ਮੰਤਰੀ ਨਾਲ ਮੀਟਿੰਗ ਕੀਤੀ ਗਈ। ਰਾਏ ਸਿੱਖ ਸਮਾਜ ਸੁਧਾਰ ਸਭਾ ਦੇ ਸਰਪ੍ਰਸਤ ਆਗੂ ਬਾਬਾ ਬੋਹੜ ਗੁਰਦੀਪ ਸਿੰਘ ਵੜਵਾਲ ਸਾਬਕਾ ਉਪ ਰਾਜਦੂਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਰਾਏ ਸਿੱਖ ਸਮਾਜ ਸੁਧਾਰ ਸਭਾ ਦੇ ਆਗੂ ਪੰਜਾਬ ਪ੍ਰਧਾਨ ਹੰਸਾਂ ਸਿੰਘ ਦੀ ਅਗਵਾਈ ਵਿੱਚ ਇੱਕ ਵੱਫਦ ਜਿਨ੍ਹਾਂ ਚ ਹੰਸਾਂ ਸਿੰਘ ਰਾਏ ਸਿੱਖ ਸਮਾਜ ਸੁਧਾਰ ਸਭਾ ਪੰਜਾਬ ਪ੍ਰਧਾਨ,ਪੂਰਨ ਸਿੰਘ ਮਜੈਦੀਆ ਰਾਏ ਸਿੱਖ ਸਮਾਜ ਸੁਧਾਰ ਸਭਾ ਵਾਈਸ ਪ੍ਰਧਾਨ, ਮਨਜੀਤ ਸਿੰਘ ਸਾਉਣਾ ਸੂਬਾ ਪ੍ਰੈੱਸ ਸਕੱਤਰ ਪੰਜਾਬ ਰਾਏ ਸਿੱਖ ਸਮਾਜ ਸੁਧਾਰ ਸਭਾ ,ਐਡਵੋਕੇਟ ਲਖਵੀਰ ਸਿੰਘ ਛਾਂਗਾ ਰਾਏ ਜਰਨਲ ਸਕੱਤਰ, ਰੁਸਤਮ ਸਿੰਘ ਮਜੈਦੀਆ ਪੰਜੇ ਕੇ ਉਤਾੜ ਸਕੱਤਰ ਨੇ ਭਾਰਤ ਸਰਕਾਰ ਦੇ ਕਨੂੰਨ ਮੰਤਰੀ ਅਰਜਨ ਰਾਮ ਮੇਘਵਾਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕਰਕੇ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੂੰ ਪੰਜਾਬ ਵਿੱਚ ਰਾਏ ਸਿੱਖ ਸਮਾਜ ਦੇ ਲੋਕਾਂ ਨੂੰ ਆ ਰਹੀਆਂ ਮੁਸਕਲਾਂ ਨੂੰ ਵਿਸਤਾਰ ਪੂਰਵਕ ਜਾਣੂ ਕਰਵਾਇਆ ਗਿਆ । ਇਸ ਮੌਕੇ ਅਰਜਨ ਰਾਮ ਮੇਘਵਾਲ ਕਨੂੰਨ ਮੰਤਰੀ ਨੇ ਵੱਧੀਆ ਅਤੇ ਚੰਗੇ ਮਾਹੌਲ ਵਿੱਚ ਰਾਏ ਸਿੱਖ ਸਮਾਜ ਦੀ ਪੂਰੀ ਜਾਣਕਾਰੀ ਹਾਸਲ ਕੀਤੀ ਅਤੇ ਵੱਫਦ ਨੂੰ ਪੂਰਨ ਤੌਰ ਤੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਦੇ ਰਾਏ ਸਿੱਖ ਸਮਾਜ ਦੇ ਮੁਦਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *