ਰਾਹੁਲ ਗਾਂਧੀ ਇਕ ਬਹੁਤ ਹੀ ਈਮਾਨਦਾਰ ਅਤੇ ਤਜਰਬੇਕਾਰ ਨੇਤਾ: ਵਰੁਣ ਭਾਟੀਆ

Spread the love

ਅੰਮ੍ਰਿਤਸਰ6 ਅਪ੍ਰੈਲ(ਦਿਨੇਸ਼ ਸੋਨੀ ) ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਦਿਨ-ਬ-ਦਿਨ ਲੋਕ ਵਿਰੋਧੀ ਫੈਸਲੇ ਲਏ ਜਾ ਰਹੇ ਹਨ, ਜਿਸ ਕਾਰਨ ਸੂਬੇ ਦੇ ਲੋਕਾਂ ‘ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਆਰ ਟੀ ਆਈ ਸੈੱਲ ਜਿਲ੍ਹਾ ਚੇਅਰਮੈਨ ਅਤੇ ਮੈਂਬਰ ਐਫ ਸੀ ਆਈ ਪੰਜਾਬ ਵਰੁਣ ਭਾਟੀਆ ਨੇ ਪੱਤਰਕਾਰਾ ਨਾਲ ਗੱਲਬਾਤ ਦੌਰਾਨ ਸਾਂਝਾ ਕੀਤਾ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਇਸ਼ਾਰੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਨੂੰ ਬਦਨਾਮ ਕਰਨ ਲਈ ਲਗਾਤਾਰ ਗਲਤ ਬਿਆਨਬਾਜ਼ੀ ਅਤੇ ਟਿੱਪਣੀਆਂ ਕਰ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇਕ ਬਹੁਤ ਹੀ ਈਮਾਨਦਾਰ ਅਤੇ ਤਜਰਬੇਕਾਰ ਨੇਤਾ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਦੇਸ਼ ਅਤੇ ਜਨਤਾ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਹੁਲ ਗਾਂਧੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਬੇਬੁਨਿਆਦ ਅਤੇ ਤੱਥਾਂ ਤੋਂ ਪਰੇ ਹਨ ਅਤੇ ਲੋਕ ਉਨ੍ਹਾਂ ਦੀਆਂ ਗੱਲਾਂ ‘ਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਹੂਲਤਾਂ ਦੇਣ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੂਜਿਆਂ ਬਾਰੇ ਗਲਤ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਵਾਂਗਡੋਰ ਸੰਭਾਲੀ ਹੈ, ਸੂਬੇ ‘ਚ ਹਰ ਰੋਜ਼ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਗੱਲਾਂ ਕਰਨ ਤੱਕ ਸੀਮਤ ਹੈ ਜਦਕਿ ‘ਆਪ’ ਸਰਕਾਰ ਦਾ ਲੋਕਾਂ ਦੀਆਂ ਮੰਗਾਂ ਅਤੇ ਸੂਬੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਹੈ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *