ਰੱਖੜ ਪੁੰਨਿਆਂ ਦੇ ਸੰਬੰਧ ਵਿੱਚ ਤਲਵੰਡੀ ਚੌਧਰੀਆਂ ਵਿਖੇ ਪੰਜ ਰੋਜਾ ਧਾਰਮਿਕ ਸਮਾਗਮ 30 ਤੋਂ 

Spread the love
ਕਪੂਰਥਲਾ , 27 ਜੁਲਾਈ (ਕੌੜਾ)- ਗੁਰਦੁਆਰਾ ਬੇਬੇ ਨਾਨਕੀ ਜੀ ਖੂਹ ਸਾਹਿਬ ਪ੍ਰਬੰਧਕ ਕਮੇਟੀ (ਰਜਿ ) ਤਲਵੰਡੀ ਚੌਧਰੀਆਂ, ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਤਲਵੰਡੀ ਚੌਧਰੀਆਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਰੱਖੜ ਪੁੰਨਿਆ  ਦੇ ਦਿਹਾੜੇ ਨੂੰ ਸਮਰਪਿਤ ਸਲਾਨਾ ਸਮਾਗਮ ਤਹਿਤ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣ ਗੇ। ਜਿਨਾਂ ਦੇ ਭੋਗ ਦਿੱਤੇ ਸਮੇਂ ਅਨੁਸਾਰ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਬੇਬੇ ਨਾਨਕੀ ਜੀ ਖੂਹ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਓਂਕਾਰ ਸਿੰਘ ਜੋਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਜੁਲਾਈ ਦਿਨ ਬੁੱਧਵਾਰ ਨੂੰ ਸ਼੍ਰੀ ਅਖੰਡ ਪਾਠਾਂ ਅਖੰਡ ਦੀ ਪਹਿਲੀ ਲੜੀ ਆਰੰਭਤਾ 10 ਵਜੇ ਹੋਵੇਗੀ ਜਿਸ ਦੇ ਭੋਗ 1 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਅਖੰਡ ਪਾਠਾਂ ਦੀ ਦੂਜੀ ਲੜੀ ਦੀ ਆਰੰਭਤਾ ਇੱਕ ਅਗਸਤ ਦਿਨ ਸ਼ੁੱਕਰਵਾਰ ਸਵੇਰੇ 10.30 ਵਜੇ ਹੋਵੇਗੀ। ਜਿਸ ਦੇ ਭੋਗ ਤਿੰਨ ਅਗਸਤ ਦਿਨ ਐਤਵਾਰ ਨੂੰ ਪਾਏ ਜਾਣਗੇ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਧਾਰਮਿਕ ਸਮਾਗਮ ਸਜਾਏ ਜਾਣਗੇ। ਜਿਸ ਵਿੱਚ ਉੱਚ ਕੋਟੀ ਦੇ ਰਾਗੀ ਢਾਡੀ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਸਮਾਗਮ ਵਿੱਚ ਸੰਤ ਬਾਬਾ ਜਗਤਾਰ ਸਿੰਘ, ਸੰਤ ਬਾਬਾ ਮਹਿੰਦਰ ਸਿੰਘ ਤਰਨ ਤਾਰਨ ਵਾਲੇ ਅਤੇ ਬਾਬਾ ਜੋਗਾ ਸਿੰਘ ਗੁਰਦੁਆਰਾ ਸ੍ਰੀ ਅੰਤਰਜਾਮਤਾ ਸੁਲਤਾਨਪੁਰ ਲੋਧੀ ਸਮਾਗਮ  ਵਿਸ਼ੇਸ਼ ਤੌਰ ਤੇ ਪੁੱਜ ਰਹੇ ਹਨ।ਪੰਜ ਰੋਜ਼ਾ ਧਾਰਮਿਕ ਸਮਾਗਮ ਵਿੱਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *