ਲਾਭਪਾਤਰੀ ਪਰਿਵਾਰਾਂ ਨੂੰ ਮੁਆਫੀ ਪੱਤਰ ਦਿੱਤੇ ਗਏ, ਲੋਕਾਂ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

Spread the love
ਨੂਰਪੁਰਬੇਦੀ, 3 ਜੁਲਾਈ ਦਲਜੀਤ ਚਨੌਲੀ– ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਆਰਥਿਕ ਭਲਾਈ ਵੱਲ ਹੋਰ ਇੱਕ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਨੁਸੂਚਿਤ ਜਾਤੀ ਭੋ ਵਿਕਾਸ ਵਿੱਤ ਕਾਰਪੋਰੇਸ਼ਨ ਵੱਲੋਂ ਲਏ ਕਰਜ਼ਿਆਂ ਦੀ ਮਾਫੀ ਦੀ ਯੋਜਨਾ ਨੂੰ ਜਮੀਨੀ ਪੱਧਰ ‘ਤੇ ਲਾਗੂ ਕੀਤਾ ਗਿਆ। ਇਸ ਯੋਜਨਾ ਤਹਿਤ ਨੂਰਪੁਰਬੇਦੀ ਬਲਾਕ ਦੇ 41 ਲਾਭਪਾਤਰੀ ਪਰਿਵਾਰਾਂ ਦੇ ਕਰਜ਼ੇ ਮੁਆਫ ਕਰ ਦਿੱਤੇ ਗਏ ਹਨ। ਇਸੇ ਉਦੇਸ਼ ਨਾਲ ਰੂਪਨਗਰ ਵਿਖੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਵਿਸ਼ੇਸ਼ ਸਮਾਗਮ ਕਰਕੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਪੱਤਰ ਸੌਂਪੇ ਗਏ। ਇਹ ਸਕੀਮ ਉਨ੍ਹਾਂ ਪਰਿਵਾਰਾਂ ਲਈ ਵੱਡੀ ਰਾਹਤ ਲੈ ਕੇ ਆਈ ਹੈ ਜੋ ਵਿੱਤੀ ਤੌਰ ਤੇ ਕਮਜ਼ੋਰ ਹੋਣ ਕਰਕੇ ਲੋਨ ਦੀ ਰਕਮ ਵਾਪਸ ਕਰਨ ਵਿੱਚ ਅਸਮਰਥ ਰਹੇ ਸਨ। ਇਸ ਮੌਕੇ ਵਿਧਾਇਕ  ਨੇ ਆਪਣੇ ਸੰਬੋਧਨ ਵਿੱਚ ਕਿਹਾ, “ਪੰਜਾਬ ਸਰਕਾਰ ਦੀ ਪਹਿਲ ਹਮੇਸ਼ਾ ਪਿੱਛੜੇ ਤੇ ਆਰਥਿਕ ਤੌਰ ਤੇ ਅਸਮਰਥ ਵਰਗਾਂ ਦੀ ਭਲਾਈ ਰਹੀ ਹੈ। ਇਹ ਕਰਜ਼ਾ ਮਾਫੀ ਨਾ ਸਿਰਫ਼ ਇਕ ਵਿੱਤੀ ਰਾਹਤ ਹੈ, ਸਗੋਂ ਇਕ ਸੰਵੇਦਨਸ਼ੀਲਤਾ ਦੀ ਮਿਸਾਲ ਵੀ ਹੈ ਕਿ ਸਰਕਾਰ ਲੋਕਾਂ ਦੇ ਦੁੱਖ ਦਰਦ ਨੂੰ ਮਹਿਸੂਸ ਕਰਦੀ ਹੈ।” ਉਨ੍ਹਾਂ ਨੇ ਅੱਗੇ ਕਿਹਾ, “ਇਹ ਉਹ ਪਰਿਵਾਰ ਹਨ ਜਿਨ੍ਹਾਂ ਲਈ ਕਰਜ਼ਾ ਇਕ ਵੱਡਾ ਬੋਝ ਬਣ ਚੁੱਕਾ ਸੀ। ਇਸ ਬੋਝ ਹੇਠ ਉਹ ਆਪਣੀ ਨਿੱਜੀ ਜ਼ਿੰਦਗੀ ਵਿੱਚ ਵੀ ਚਿੰਤਾ ਅਤੇ ਅਣਸੁੱਖ ਦਾ ਸਾਹਮਣਾ ਕਰ ਰਹੇ ਸਨ। ਹੁਣ ਜਦੋਂ ਇਹ ਕਰਜ਼ਾ ਮਾਫ ਹੋ ਗਿਆ ਹੈ ਤਾਂ ਇਹ ਪਰਿਵਾਰ ਨਵੀਂ ਉਮੀਦ ਅਤੇ ਹੋਸਲੇ ਨਾਲ ਆਪਣੀ ਜ਼ਿੰਦਗੀ ਨੂੰ ਅੱਗੇ ਵਧਾ ਸਕਣਗੇ।” ਚੱਢਾ ਨੇ ਇਹ ਵੀ ਦੱਸਿਆ ਕਿ ਸਿਰਫ਼ ਰੂਪਨਗਰ ਹਲਕੇ ਵਿੱਚ ਹੀ 50 ਲੱਖ ਰੁਪਏ ਦੇ ਕਰਜ਼ੇ ਮਾਫ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 39 ਲੱਖ ਰੁਪਏ ਸਿਰਫ਼ ਨੂਰਪੁਰਬੇਦੀ ਬਲਾਕ ਦੇ ਹਨ। “ਇਹ ਸਿਰਫ਼ ਲਾਭ ਨਹੀਂ, ਇਕ ਨਵਾਂ ਵਿਸ਼ਵਾਸ ਹੈ ਜੋ ਲੋਕਾਂ ਦੇ ਦਿਲਾਂ ਵਿੱਚ ਸਰਕਾਰ ਲਈ ਬਣ ਰਿਹਾ ਹੈ।ਲਾਭਪਾਤਰੀ ਪਰਿਵਾਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਲਈ ਇਹ ਕਰਜ਼ਾ ਇਕ ਵੱਡਾ ਬੋਝ ਸੀ, ਜੋ ਹੁਣ ਹਟਣ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਨਵੀਂ ਰੌਸ਼ਨੀ ਆ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੁਆਫੀ ਸਿਰਫ਼ ਰਕਮ ਦੀ ਨਹੀਂ, ਸਗੋਂ ਇਕ ਨਵੀਂ ਸ਼ੁਰੂਆਤ ਦੀ ਨਿਸ਼ਾਨੀ ਹੈ। ਇਸ ਮੌਕੇ ਵਿਧਾਇਕ ਚੱਢਾ ਦੇ ਨਾਲ ਤਿਲਕ ਰਾਜ ਪੰਮਾ, ਦੇਸਰਾਜ ਸੈਣੀ, ਸਰਪੰਚ ਰਵਿੰਦਰ ਸਿੰਘ, ਹੁਸਨ ਲਾਲ ਚੌਹਾਨ, ਮਾ. ਬਿਹਾਰੀ ਲਾਲ, ਨਿਸ਼ੀ ਸੈਣੀ, ਅਭੀ ਹੱਲਣ  ਸੁਖਰਾਮ ਸਾਹਿਤਿਕ ਮੈਨੇਜਰ ਸੁਰਿੰਦਰ ਕੌਰ ਜ਼ਿਲ੍ਹਾ ਮੈਨੇਜਰ ਗੁਰਦੀਪ ਸਿੰਘ ਪਰਮਜੀਤ ਸਿੰਘ ਅਤੇ ਕਈ ਹੋਰ ਜ਼ਿੰਮੇਵਾਰ ਤੇ ਲਾਭਪਾਤਰੀ ਹਾਜ਼ਰ ਸਨ।
  • Related Posts

    ‘ਸਤਲੁਜ’ ਫ਼ਿਲਮ ਤੱਥਾਂ ’ਤੇ ਆਧਾਰਿਤ, ਪੰਜਾਬ ਦੇ ਦਰਦਨਾਕ ਦੌਰ ਦੀ ਸੱਚਾਈ ਨੂੰ ਦਰਸਾਉਂਦੀ ਹੈ : ਬਲਜਿੰਦਰ ਸਿੰਘ ਠੇਕੇਦਾਰ * ਕਿਹਾ- ਨੌਜਵਾਨ ਪੀੜ੍ਹੀ ਨੂੰ ਇਤਿਹਾਸਕ ਸੱਚ ਜਾਣਨ ਤੋਂ ਰੋਕਣਾ ਗਲਤ

    Spread the love

    Spread the loveਫਗਵਾੜਾ 10 ਜੁਲਾਈ (  ਪ੍ਰੀਤ ਕੌਰ ਪ੍ਰੀਤੀ     ) ਸ਼੍ਰੋਮਣੀ ਅਕਾਲੀ ਦਲ (ਐੱਸ.ਸੀ. ਵਿੰਗ) ਪੰਜਾਬ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ ਫ਼ਿਲਮ ‘ਸਤਲੁਜ’ ਕਿਸੇ…

    ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਨ ’ਚ ਪੱਖਪਾਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਹਰਜੋਤ ਸਿੰਘ ਪਾਹਵਾ * ‘ਆਪ’ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਪਹਿਲ ਦੇਣ ਦਾ ਲਗਾਇਆ ਦੋਸ਼

    Spread the love

    Spread the loveਫਗਵਾੜਾ 10 ਜੁਲਾਈ (    ਪ੍ਰੀਤ ਕੌਰ ਪ੍ਰੀਤੀ    ) ਸ਼੍ਰੋਮਣੀ ਅਕਾਲੀ ਦਲ (ਬਾਦਲ) ਫਗਵਾੜਾ ਦੇ ਪ੍ਰਧਾਨ ਹਰਜੋਤ ਸਿੰਘ ਪਾਹਵਾ ਨੇ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ…

    Leave a Reply

    Your email address will not be published. Required fields are marked *