ਲੁਧਿਆਣਾ ਪੱਛਮੀ ਤੋਂ ਆਪ ਦੇ ਕੈਂਡੀਡੇਟ ਸੰਜੀਵ ਅਰੋੜਾ ਲਈ ਡੋਰ ਟੂ ਡੋਰ ਮੁਹਿੰਮ ਦੀ ਸ਼ੁਰੂਆਤ

Spread the love

ਪੱਟੀ ਸਦੀਕ, 7 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਹਾਈ ਕਮਾਂਡ ਦੀਆਂ ਹਦਾਇਤਾਂ ਮੁਤਾਬਕ ਭਵਿੱਖ ਵਿੱਚ ਹੋ ਰਹੀ ਲੁਧਿਆਣਾ ਪੱਛਮੀ ਤੋਂ ਐਮਐਲਏ ਦੀ ਸੀਟ ਲਈ ਐਲਾਨੇ ਉਮੀਦਵਾਰ ਮੌਜੂਦਾ ਐਮਪੀ ਰਾਜ ਸਭਾ ਸ਼੍ਰੀ ਸੰਜੀਵ ਅਰੋੜਾ ਦੇ ਹੱਕ ਵਿੱਚ ਡੋਰ ਟੂ ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਉਪ ਪ੍ਰਧਾਨ ਪੰਜਾਬ ਅਤੇ ਮੌਜੂਦਾ ਵਾਟਰ ਰਿਸੋਰਸ ਡਾਰੈਕਟਰ ਸ੍ਰੀ ਅਮਰ ਦੀਪ ਰਾਜਨ ਦੁਆਰਾ ਸ਼ੁਰੂ ਕੀਤੀ ਗਈ ਡੋਰ ਟੂ ਡੋਰ ਮੁਹਿੰਮ ਵਿੱਚ ਹਲਕਾ ਬੱਲੂਆਣਾ ਤੋਂ ਪਿੰਡ ਬੱਲੂਆਣਾ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਮੈਂਬਰ ਅਤੇ ਮੌਜੂਦਾ ਸਰਪੰਚ ਭਜਨ ਲਾਲ ਵੀ ਬੱਲੂਆਣਾ ਤੋਂ ਟੀਮ ਲੈ ਕੇ ਇਸ ਮੁਹਿੰਮ ਵਿੱਚ ਸ਼ਾਮਿਲ ਹੋਏ ਬੱਲੂਆਣਾ ਤੋਂ ਭਜਨ ਲਾਲ ਤੋਂ ਇਲਾਵਾ ਸਰਦਾਰ ਜਸਬੀਰ ਸਿੰਘ ਫੌਜੀ, ਮਨਪ੍ਰੀਤ ਸਿੰਘ ਰੋਮੀ ਨਾਗਪਾਲ ਅਤੇ ਅਭੈਜੀਤ ਥਿੰਦ ਵੀ ਇਸ ਮੁਹਿੰਮ ਵਿੱਚ ਸ਼ਾਮਿਲ ਹੋਏ ਸਮੁੱਚੀ ਟੀਮ ਨੇ ਡੋਰ ਟੂ ਡੋਰ ਪਹੁੰਚ ਕਰਕੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਮੌਜੂਦਾ ਐਮਪੀ ਰਾਜ ਸਭਾ ਸ਼੍ਰੀ ਸੰਜੀਵ ਅਰੋੜਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਵਿੱਚ ਯੋਗਦਾਨ ਦੀ ਅਪੀਲ ਕੀਤੀ। ਸ਼੍ਰੀ ਅਮਰਜੀਤ ਰਾਜਨ ਵੱਲੋਂ ਸਮੁੱਚੀ ਟੀਮ ਦੀ ਅਗਵਾਈ ਕੀਤੀ ਗਈ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *