ਲੋਕ ਕਾਂਗਰਸ ਦੀ ਸਰਕਾਰ ਲਿਆਉਣ ਲਈ ਹੋਏ ਉਤਾਵਲੇ-ਕਰਨਬੀਰ ਸਿੰਘ ਬੁਰਜ

Spread the love
ਸਰਾਏ ਅਮਾਨਤ ਖਾਂ/ਝਬਾਲ, 3 ਅਪ੍ਰੈਲ (ਗੁਰਸ਼ਰਨ ਸਿੰਘ ਔਲਖ)-ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਲਿਆਉਣ ਲਈ ਪੂਰੀ ਤਰਾਂ ਉਤਾਵਲੇ ਹੋਏ ਪਏ ਹਨ ਕਿਉਂਕਿ ਉਨਾਂ ਨੂੰ ਪਤਾ ਹੈ ਕਿ ਜੇਕਰ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਅੱਗੇ ਤੋਰਨਾ ਹੈ ਅਤੇ ਪੰਜਾਬ ਵਿੱਚ ਅਮਨ ਸ਼ਾਂਤੀ ਤੇ ਖੁਸ਼ਹਾਲੀ ਲਿਆਉਣੀ ਹੈ ਤਾਂ ਇਕੋ ਇਕ ਕਾਂਗਰਸ ਹੀ ਹੈ।ਇਨ੍ਹਾਂ ਵਿਚਾਰਾਂ ਦਾ। ਪ੍ਰਗਟਾਵਾ ਪਿੰਡ ਪੱਧਰੀ ਕਲਾ ਵਿਖੇ ਚੇਅਰਮੈਨ ਰਾਜਬੀਰ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਕੀਤਾ।ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਕਾਂਗਰਸ ਆਈ ਪੰਜਾਬ ਨੇ ਵਿਕਾਸ ਕੀਤਾ ਅਤੇ ਪੰਜਾਬ ਵਿੱਚ ਭਾਈਚਾਰਕ ਸਾਂਝ ਮਜ਼ਬੂਤ ਹੋਈ।ਇਸ ਸਮੇਂ ਪੱਧਰੀ ਕਲਾ ਵਾਸੀਆਂ ਵੱਲੋਂ ਕਰਨਬੀਰ ਸਿੰਘ ਬੁਰਜ ਨੂੰ ਜੀ ਆਇਆਂ ਕਹਿੰਦਿਆਂ ਸਨਮਾਨਤ ਕੀਤਾ ਅਤੇ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।ਇਸ ਸਮੇਂ ਸਾਬਕਾ ਸਰਪੰਚ ਗੁਰਪਾਲ ਸਿੰਘ ਜਗਤਪੁਰਾ,ਸਰਪੰਚ ਗੁਰਚਰਨ ਸਿੰਘ ਖੈਰਦੀ,ਨੌਨਿਹਾਲ ਸਿੰਘ ਕਸੇਲ,ਸਾਬਕਾ ਸਰਪੰਚ ਦਿਲਬਾਗ ਸਿੰਘ ਪੱਧਰੀ,ਸਾਬਕਾ ਸਰਪੰਚ ਸੁੱਚਾ ਸਿੰਘ, ਡਾਕਟਰ ਗੁਰਨਾਮ ਸਿੰਘ ,ਸੁਖਵਿੰਦਰ ਸਿੰਘ, ਪ੍ਰਗਟ ਸਿੰਘ, ਸਤਵੰਤ ਸਿੰਘ , ਹਰਮੀਤ ਸਿੰਘ ,ਸਵਰਨਜੀਤ ਸਿੰਘ, ਬਖਸ਼ੀਸ਼ ਸਿੰਘ, ਕਰਮਜੀਤ ਸਿੰਘ, ਲਵਪ੍ਰੀਤ ਸਿੰਘ ਗਹਿਰੀ, ਪ੍ਰਗਟ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅੱਜ ਸਨ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *