ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਕੀਤੀਆਂ ਤਕਸੀਮ ਕੋਠੇ ਥੇਹ ਵਾਲਾ ਵਿਖੇ ਆਰ.ਓ ਦੇ ਕਮਰੇ ਦਾ ਨੀਂਹ ਪੱਥਰ ਰੱਖਿਆ 

Spread the love

ਕੋਟਕਪੂਰਾ, 8  ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ, ਕੋਟਕਪੂਰਾ ਦਿਹਾਤੀ, ਬੀੜ ਸਿੱਖਾਂ ਵਾਲਾ, ਕੋਠੇ ਥੇਹ, ਕੈਂਪ ਦਫ਼ਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਹਾਇਤਾ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਉਨ੍ਹਾਂ ਕਿਹਾ ਕਿ ਇਹ ਰਾਸ਼ਨ ਕਿੱਟਾਂ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦਾਲ, ਖੰਡ, ਨਮਕ, ਹਲਦੀ ਪਾਊਡਰ ਅਤੇ ਸਰ੍ਹੋਂ ਦਾ ਤੇਲ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ ਕਿ ਕੋਈ ਵੀ ਯੋਗ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਕੋਠ ਥੇਹ ਵਾਲਾ ਦੇ ਦੀਪ ਸਿੰਘ ਨਗਰ ਵਿਖੇ ਸਾਫ ਪੀਣ ਵਾਲੇ ਪਾਣੀ ਲਈ ਆਰ.ਓ ਦੇ ਕਮਰੇ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਆਰ.ਓ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇ ਅਤੇ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਪਿੰਡ ਵਿੱਚ ਹੀ ਮਿਲੇਗਾ। ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ।  ਇਸ ਤੋਂ ਇਲਾਵਾ ਪਿੰਡ ਢੀਮਾਂਵਾਲੀ ਵਿਖੇ ਕਈ  ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਿਨ੍ਹਾਂ ਦਾ ਸਪੀਕਰ ਸੰਧਵਾਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਰਪੰਚ ਵੀਰਪਾਲ ਕੌਰ, ਸ਼ਰਨਜੀਤ ਬਲਾਕ ਕੋਆਰਡੀਨੇਟਰ, ਨਨਦੀਪ ਸਿੰਘ, ਰਾਜੂ ਸਿੰਘ, ਰਣਧੀਰ ਸਿੰਘ, ਮੰਦਰ ਸਿੰਘ, ਸੁਖਜਿੰਦਰ ਕੌਰ, ਗੁਰਪ੍ਰੀਤ ਸਿੰਘ ਵਿਰਕ, ਸਤਨਾਮ ਸਿੰਘ, ਜਗਦੀਪ ਸਿੰਘ, ਕੁਲਦੀਪ ਸਿੰਘ, ਜਸ਼ਨਦੀਪ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *