ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਕੀਤੀਆਂ ਤਕਸੀਮ

Spread the love
ਕੋਟਕਪੂਰਾ 10 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਕੁਹਾਰਵਾਲਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਲਈ ਹਦਾਇਤਾਂ ਦਿੱਤੀਆਂ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਸਪੀਕਰ ਸ. ਸੰਧਵਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਤਕਸੀਮ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਲੋੜਵੰਦਾਂ ਦੀ ਸਹਾਇਤਾ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਸਿਮਰਜੀਤ ਸਿੰਘ ਖਾਲਸਾ, ਜਗਜੀਤ ਸਿੰਘ ਸਰਪੰਚ, ਚੰਦ ਸਿੰਘ ਸਾਬਕਾ ਸਰਪੰਚ, ਕਸ਼ਮੀਰ ਸਿੰਘ ਪੰਚ, ਕੁਲਵੰਤ ਸਿੰਘ ਟੀਟੂ, ਹਰਨਰਾਇਣ ਸਿੰਘ, ਗੁਰਵਿੰਦਰ ਸਿੰਘ ਪੰਚ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ, ਭਗਵੰਤ ਸਿੰਘ, ਚਰਨ ਸਿੰਘ ਨੰਬਰਦਾਰ, ਸੁਖਮੰਦਰ ਸਿੰਘ ਖਾਲਸਾ, ਜੋਗਿੰਦਰ ਸਿੰਘ ਪੰਚ, ਮਨਦੀਪ ਸਿੰਘ ਖਾਲਸਾ, ਬਾਬੂ ਸਿੰਘ, ਰਾਜਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
  • Related Posts

    ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡੀ.ਸੀ. ਨਿਵਾਸ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ ਗਏ   ਗੈਰ-ਕਾਨੂੰਨੀ ਕੈਨੋਪੀਆਂ, ਸ਼ੈੱਡ ਅਤੇ ਅਸਥਾਈ ਢਾਂਚੇ ਕੀਤੇ ਗਏ ਢਾਹ; ਕਬਜ਼ਾਕਾਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ

    Spread the love

    Spread the love ਅੰਮ੍ਰਿਤਸਰ, 10 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ ) ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ…

    ਨਵੀਆਂ ਵਿਕਸਿਤ ਹੋ ਰਹੀਆਂ 6 ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਜ਼ਿਲ੍ਹਾ ਨਗਰ ਯੋਜਨਕਾਰ (ਰੈਗੂਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

    Spread the love

    Spread the love ਅੰਮ੍ਰਿਤਸਰ, 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ…

    Leave a Reply

    Your email address will not be published. Required fields are marked *