ਵਾਰਡ ਨੰਬਰ 4 ਤੋਂ ਕਾਂਗਰਸ ਉਮੀਦਵਾਰ ਸੁਰਿੰਦਰ ਸ਼ਿੰਦੀ ਨੇ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ 

Spread the love

 ਮਾਛੀਵਾੜਾ ਸਾਹਿਬ, 17 ਦਸੰਬਰ (ਸੁੱਚਾ ਬੰਗੜ) ਇਸ ਸਮੇਂ ਚੋਣ ਅਖਾੜਾ ਪੂਰੀ ਤਰ੍ਹਾਂ ਪੱਕ ਚੁੱਕਿਆ ਹੈ। ਦੋਨਾਂ ਪਾਰਟੀਆਂ ਵੱਲੋਂ ਆਪਣੇ ਵੱਲਖਿੱਚਣ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਜਿੱਤ ਪ੍ਰਾਪਤ ਕਰਨ ਲਈ ਹਰ ਇੱਕ ਵਾਰਡ ਤੋਂ ਦੋਨਾਂ ਪਾਰਟੀਆਂ ਦੇ ਉਮੀਦਵਾਰ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ। ਇਸੇ ਤਹਿਤ ਮਾਛੀਵਾੜਾ ਸਾਹਿਬ ਦੇ ਵਾਰਡ ਨੰਬਰ 4 ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੁਮਾਰ ਸ਼ਿੰਦੀ ਨੇ ਚੋਣ ਪ੍ਰਚਾਰ ਵਿੱਚ ਤੇਜੀ ਲਿਆਉਂਦਿਆਂ ਡੋਰ ਟੂ ਡੋਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ। ਚੋਣ ਪ੍ਰਚਾਰ ਦੌਰਾਨ ਗੱਲਬਾਤ ਕਰਦਿਆਂ  ਸੁਰਿੰਦਰ ਕੁਮਾਰ ਸ਼ਿੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਵਿੱਚ ਜੋ ਉਮੀਦਵਾਰਾਂ ਦੇ ਕਾਗਜ ਰੱਦ ਕਰਕੇ ਧੱਕੇਸ਼ਾਹੀ ਕੀਤੀ ਹੈ ਉਸ ਦਾ ਰੋਸ ਹੋਰਨਾਂ ਵਾਰਡਾਂ ਵਿੱਚ ਵੀ ਦਿਖਾਈ ਦੇ ਰਿਹਾ ਹੈ ਤੇ ਲੋਕ ਆਮ ਆਦਮੀ ਪਾਰਟੀ ਨੂੰ ਕੋਸ ਰਹੇ ਹਨ। ਉਹਨਾਂ ਕਿਹਾ ਕਿ ਵਾਰਡ ਦੇ ਲੋਕਾਂ ਵੱਲੋਂ ਸਾਨੂੰ ਬਹੁਤ ਪਿਆਰ ਮਿਲ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਕਾਂਗਰਸ ਦੇ ਹੱਕ ਵਿੱਚ ਵੋਟ ਪਾਉਣ ਲਈ ਕਹਿ ਰਹੇ ਹਨ। ਉਹਨਾਂ ਦੇ ਇਸ ਚੋਣ ਪ੍ਰਚਾਰ ਵਿੱਚ ਉਹਨਾਂ ਦੀ ਧਰਮ ਪਤਨੀ ਅਮਰਜੀਤ ਕੌਰ ਅਤੇ ਹੋਰ ਔਰਤਾਂ ਵੀ ਡੱਟ ਕੇ ਸਾਥ ਦੇ ਰਹੀਆਂ ਹਨ ਅਤੇ ਘਰ ਘਰ ਜਾ ਕੇ ਵੋਟਾਂ ਪਾਉਣ ਲਈ ਬੇਨਤੀ ਕਰ ਰਹੀਆਂ ਹਨ। ਸੁਰਿੰਦਰ ਕੁਮਾਰ ਸ਼ਿੰਦੀ ਨੇ ਕਿਹਾ ਕਿ ਵੋਟਰਾਂ ਤੋਂ ਮਿਲ ਰਹੇ ਭਰਵੇਂ ਸਮਰਥਨ ਨਾਲ ਉਹ ਇਹ ਸੀਟ ਜਿੱਤ ਕੇ ਕਾਂਗਰਸ

ਦੀ ਝੋਲੀ ਪਾਉਣਗੇ ਅਤੇ ਵਾਰਡ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਉਹਨਾਂ ਨਾਲ ਕਾਂਗਰਸ ਪਾਰਟੀ ਦੇ ਵੋਟਰ ਸਪੋਰਟਰ ਤੇ ਆਗੂ ਵੀ ਮੌਜੂਦ ਸਨ।

  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *