ਵਾਰਡ ਨੰਬਰ 9 ਤੋਂ ਉਮੀਦਵਾਰ ਅਰਮੀਤ ਕੌਰ ਬੋਪਾਰਾਏ ਦੀ ਰੋਡ ਰੈਲੀ ਨੇ ਵਿਰੋਧੀਆਂ ਨੂੰ ਪਾਈਆਂ ਭਾਜੜਾਂ

Spread the love

 ਫ਼ਗਵਾੜਾ, 19 ਦਸੰਬਰ (ਪ੍ਰੀਤ ਕੌਰ ਪ੍ਰੀਤੀ)- ਨਗਰ ਨਿਗਮ ਚੋਣਾਂ ਦੇ ਚੋਣ ਪ੍ਰਚਾਰ ਦੇ ਆਖਰੀ ਦਿਨ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣਾ ਪੂਰਾ ਦਮ ਖਮ ਲਗਾਇਆ ਗਿਆ। ਵਾਰਡ ਨੰਬਰ 9 ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਅਰਮੀਤ ਕੌਰ ਬੋਪਾਰਾਏ ਪਤਨੀ ਅਮਨਦੀਪ ਸਿੰਘ ਬੋਪਾਰਾਏ ਵੱਲੋਂ ਦਰਜਨਾਂ ਗੱਡੀਆਂ ਦਾ ਕਾਫਲਾ ਲੈ ਕੇ ਵਾਰਡ ਦੀਆਂ ਮੇਨ ਸੜਕਾਂ ਤੇ ਰੈਲੀ ਕੱਢਦੇ ਹੋਏ ਵਿਰੋਧੀ ਉਮੀਦਵਾਰਾਂ ਨੂੰ ਭਾਜੜਾਂ ਪਾਈਆਂ। ਹਰਮੀਤ ਕੌਰ ਬੋਪਾਰਾਏ ਨੇ ਕਿਹਾ ਕਿ ਚੋਣ ਪ੍ਰਚਾਰ ਦੇ ਦੌਰਾਨ ਵਾਰਡ ਦੇ ਅਧੀਨ ਆਉਂਦੇ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਵੱਲੋਂ ਦਿੱਤੇ ਗਏ ਭਰੋਸੇ ਦੇ ਚਲਦਿਆਂ ਉਨਾਂ ਦੀ ਜਿੱਤ ਪੱਕੀ ਹੈ। ਉਹਨਾਂ ਨੇ ਕਿਹਾ ਕਿ ਜਿੱਤਣ ਤੋਂ ਬਾਅਦ ਉਹ ਵਾਰਡ ਵਾਸੀਆਂ ਦੀਆਂ ਉਮੀਦਾਂ ਤੇ ਖਰਾ ਉੱਤਰਦੇ ਹੋਏ ਵਿਕਾਸ ਕੰਮਾਂ ਦੇ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਤੇ ਸਤਪਾਲ ਸਿੰਘ ਮੁਹਾਰ, ਬਲਵਿੰਦਰ ਸਿੰਘ ਤੁੰਗ, ਪਰਮਜੀਤ ਸਿੰਘ ਮਾਝੇ ਵਾਲਾ, ਸੁਖਦੇਵ ਸਿੰਘ ਤੁੰਗ,ਬਾਊ ਸਿਕੰਦਰ ਲਾਲ,ਅਮਨਦੀਪ ਸਿੰਘ ਹਾਂਡਾ,ਸੰਦੀਪ ਭੁੱਲਰ ਸੁਖਦੇਵ ਸਿੰਘ,ਡਾਕਟਰ ਦਵਿੰਦਰ ਕੁਮਾਰ,ਬਰਿੰਦਰ ਕੌਰ ਗੁਰਪ੍ਰੀਤ ਕੌਰ,

ਕਵਲਜੀਤ ਕੌਰ,ਅਵਨੀਤ ਕੌਰ,ਬਬਲੀ, ਇੰਸਪੈਕਟਰ ਨਰਿੰਦਰ ਸਿੰਘ, ਸੁਰਜੀਤ ਸਿੰਘ ਛੀਨਾ,ਸਰਪੰਚ ਹਰਪਿੰਦਰ ਸਿੰਘ,ਨਰਿੰਦਰ ਸਿੰਘ ਬਬਲੂ ਸਮੇਤ ਹੋਰ ਕਈ ਵਾਰਡਵਾਸੀ ਅਤੇ ਅਕਾਲੀ ਵਰਕਰ ਮੌਜੂਦ ਸਨ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *