ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਾਰਡ ਨੰਬਰ 39 ਤੋਂ ਆਪ ਉਮੀਦਵਾਰ ਰਾਜਵਿੰਦਰ ਕੌਰ ਨੂੰ ਜਿਤਾਉਣ ਦੀ ਕੀਤੀ ਅਪੀਲ 

Spread the love

 ਆਪ ਦੀ ਸਰਕਾਰ ਆਪ, ਆਪ ਦਾ ਕੌਂਸਲਰ ਬਣਾਓ, ਅਧੂਰੇ ਵਿਕਾਸ ਦੇ ਕਾਰਜਾਂ ਨੂੰ ਆਪ ਸਰਕਾਰ ਕਰੇਗੀ ਪੂਰਾ – ਦਲਜੀਤ ਰਾਜੂ

ਫਗਵਾੜਾ 18 ਦਸੰਬਰ (  ਪ੍ਰੀਤ ਕੌਰ ਪ੍ਰੀਤੀ) ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਆਮ ਆਦਮੀ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲਈ ਫਗਵਾੜਾ ਦੇ ਕੋਆਰਡੀਨੇਟਰ ਲਗਾਏ ਜਾਣ ‘ਤੇ ਉਥੇ ਚੋਣ ਪ੍ਰਚਾਰ ਨੂੰ ਜ਼ੋਰਸ਼ੋਰ ਨਾਲ ਅੱਗੇ ਵਧਾ ਰਹੇ ਹਨ। ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਨਿਭਾਉਂਦਿਆਂ ਡਾ. ਇਸ਼ਾਂਕ ਕੁਮਾਰ ਨੇ ਵਾਰਡ ਨੰਬਰ 39 ਤੋਂ ਆਪ ਉਮੀਦਵਾਰ ਰਾਜਵਿੰਦਰ ਕੌਰ ਦੇ ਹੱਕ ਵਿੱਚ ਸ਼ਹੀਦ ਊਧਮ ਨਗਰ ਵਿਖੇ ਕਰਵਾਈ ਗਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਮੁੱਖ ਮੰਤਰੀ ਆਪ ਦਾ, ਲੋਕ ਸਭਾ ਹੁਸ਼ਿਆਰਪੁਰ ਤੋਂ ਐਮ.ਪੀ.ਆਪ ਦਾ ਹੈ ਅਤੇ ਐਮ.ਸੀ. ਵੀ ਆਪ ਦਾ ਬਣਾਓ ਤਾਂ ਜੋ ਵਾਰਡ ਨੰਬਰ 39 ਵਿੱਚ ਕਾਰਜਾਂ ਵਿੱਚ ਤੇਜੀ ਆ ਸਕੇ।ਡਾ.ਇਸਾਂਕ ਨੇ ਕਿਹਾ ਕਿ ਤੁਸੀ ਭੈਣ ਰਾਜਵਿੰਦਰ ਕੌਰ ਨੂੰ ਵੱਡੀ ਲੀਡ ਨਾਲ ਜਿਤਾਓ ਆਪ ਸਰਕਾਰ ਸਮੁੱਚੇ ਵਾਰਡ ਵਿਕਾਸ ਹਨੇਰੀ ਲਿਆ ਦੇਵੇਗੀ। ਇਸ ਮੌਕੇ ਆਪ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਰਾਜੂ ਨੇ ਕਿਹਾ ਫਗਵਾੜਾ ਨਗਰ ਨਿਗਮ ਦੀਆਂ ਚੋਣਾਂ ਵਿੱਚ ਸ਼ਹਿਰ ਵਾਸੀ ਆਪ ਦੇ ਉਮੀਦਵਾਰਾਂ ਨੂੰ ਇਤਿਹਾਸਕ ਲੀਡ ਨਾਲ ਜਿਤਾਓ ਤਾਂ ਜੋ ਫਗਵਾੜਾ ਦੇ ਹਰ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਗੰਭੀਰ ਉਪਰਾਲੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਫਗਵਾੜਾ ਦੇ ਪਾਣੀ, ਬਿਜਲੀ, ਸਫ਼ਾਈ ਅਤੇ ਸੜਕਾਂ ਵਰਗੀਆਂ ਮੁਢਲੀਆਂ ਸਹੂਲਤਾਂ ਨੂੰ ਸੁਧਾਰਨ ਲਈ ਇੱਕ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾ ਵਾਰਡ ਨੰਬਰ 39 ਦੇ ਵੋਟਰਾਂ ਨੂੰ ਅਪੀਲ ਕੀਤੀ ਭੈਣ ਰਾਜਵਿੰਦਰ ਕੌਰ ਨੂੰ ਭਾਰੀ ਬਹੁਮਤ ਨਾਲ ਜਿੱਤਾਓ। ਇਸ ਮੌਕੇ ਵਾਰਡ ਨੰਬਰ 40 ਤੋਂ ਆਪ ਪਾਰਟੀ ਦੇ ਉਮੀਦਵਾਰ ਜਸਦੇਵ ਸਿੰਘ, ਵਾਰਡ ਨੰਬਰ 41 ਤੋਂ ਉਮੀਦਵਾਰ ਮਨਜੀਤ ਸਿੰਘ ਤੋਂ ਇਲਾਵਾ ਹੁਕਮ ਚੰਦ ਭਨੋਟ, ਮਾਸਟਰ ਗੁਰਮੀਤ ਸਿੰਘ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰੀਤ ਨਗਰ, ਪ੍ਰੀਤਮ ਸਿੰਘ ਪ੍ਰੀਤ ਨਗਰ,

ਸਤਨਾਮ ਸਿੰਘ, ਬੀਬੀ ਹਰਜਿੰਦਰ ਕੌਰ ਸਾਬਕਾ ਪੰਚ, ਮਾਸਟਰ ਗਿਆਨ ਚੰਦ, ਬਲਵੀਰ ਸਿੰਘ ਸਾਬਕਾ ਐਸ.ਡੀ.ਓ., ਪਿਆਰਾ ਲਾਲ ਮੱਲ ਸਾਬਕਾ ਐਕਸੀਅਨ, ਮੈਡਮ ਪੂਜਾ, ਪੰਮੀ, ਰੂਪ ਲਾਲ ਰੂਪਾ ਰਾਮਪੁਰਾ ਤੋਂ ਇਲਾਵਾ ਵੱਡੀ ਗਿਣਤੀ ਵਰਕਰ ਤੇ ਸਮਰਥਕ ਹਾਜ਼ਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *