ਸਕੂਲ ਮੈਨੇਜਮੈਂਟ ਕਮੇਟੀ ਲਈ ਬਾਹਰਲੇ ਵਿਅਕਤੀਆਂ ਨੂੰ ਫਿੱਟ ਕਰਨਾ ਮੰਦਭਾਗਾ : ਜੀਟੀਯੂ

Spread the love

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ ()- ਗੌਰਮਿੰਟ ਟੀਚਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ ਅਤੇ ਪ੍ਰੈਸ ਸਕੱਤਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 15 ਜੁਲਾਈ ਤੋਂ ਅਗਲੇ ਦੋ ਸਾਲਾਂ ਲਈ ਹੋਂਦ ’ਚ ਆਉਣ ਵਾਲੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਲਈ ਆਮ ਆਦਮੀ ਪਾਰਟੀ ਵੱਲੋਂ ਸਿਆਸੀ ਦਖਲਅੰਦਾਜ਼ੀ ਕਰਦਿਆਂ ਇਲਾਕੇ ਦੇ ਚੁਣੇ ਹੋਏ ਜਨਤਕ ਪ੍ਰਤੀਨਿਧੀ ਅਤੇ ਸਿੱਖਿਆ ਕਰਮੀ ਦੀ ਥਾਂ ਆਪਣੇ ਚਹੇਤਿਆਂ ਨੂੰ ਮੈਂਬਰ ਬਣਾਉਣ ਲਈ ਸਿਫ਼ਾਰਸ਼ ਕੀਤੀਆਂ ਲਿਸਟਾਂ ਜ਼ਿਲਿ੍ਹਆਂ ਦੇ ਸਿੱਖਿਆ ਅਧਿਕਾਰੀਆਂ ਨੂੰ ਭੇਜ ਕੇ ਉਨ੍ਹਾਂ ਨੂੰ ਹੀ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਬਣਾਉਣ ਦੇ ਜ਼ੁਬਾਨੀ ਹੁਕਮ ਦੇ ਦਿੱਤੇ ਹਨ। ਜਦੋਂਕਿ ਬੱਚਿਆਂ ਦੇ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ ਐਕਟ, 2009 ਦੀ ਧਾਰਾ 21, ਪੰਜਾਬ ਮੁਫ਼ਤ ਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ ਨਿਯਮਾਂ, 2011 ਦੇ ਨਿਯਮ 13, ਅਤੇ 26/04/2025 ਦੇ ਸਰਕਾਰੀ ਨੋਟੀਫ਼ਿਕੇਸ਼ਨ ਅਨੁਸਾਰ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ’ਚ ਹੁਣ ਅਗਲੇ ਦੋ ਸਾਲ (2025-2027) ਲਈ ਸਕੂਲ ਮੈਨੇਜਮੈਂਟ ਕਮੇਟੀਆਂ ਗਠਿਤ ਕੀਤੀਆਂ ਜਾਣੀਆਂ ਹਨ। ਇਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ 7 ਜੁਲਾਈ ਨੂੰ ਜਾਰੀ ਪੱਤਰ ਅਨੁਸਾਰ ਹਰ ਇਕ ਸਕੂਲ ਮੈਨੇਜਮੈਂਟ ਕਮੇਟੀ ਵਿਚ ਸਕੂਲ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਤਾ-ਪਿਤਾ ਜਾਂ ਸਰਪ੍ਰਸਤਾਂ ’ਚੋਂ ਘੱਟੋ-ਘੱਟ 6 ਮਹਿਲਾਵਾਂ ਸਮੇਤ 12 ਮੈਂਬਰ, ਸਕੂਲ ਮੁਖੀ ਮੈਂਬਰ ਸਕੱਤਰ ਤੇ ਕਨਵੀਨਰ, ਇਕ ਅਧਿਆਪਕ ਮੈਂਬਰ, ਇਕ ਮੈਂਬਰ ਇਲਾਕੇ ਦਾ ਚੁਣਿਆ ਹੋਇਆ ਜਨਤਕ ਪ੍ਰਤੀਨਿਧੀ ਜਾਂ ਉਸਦਾ ਨਾਮਜ਼ਦ ਵਿਅਕਤੀ ਤੇ ਇਕ ਮੈਂਬਰ ਸਿੱਖਿਆ ਕਰਮਚਾਰੀ ਸਮੇਤ ਕੁੱਲ 16 ਮੈਂਬਰ ਹੋਣਗੇ। ਪਰ ਇਸ ਵਿੱਚ ਸਿੱਖਿਆ ਕਰਮੀ ਅਤੇ ਇਲਾਕੇ ਦੇ ਚੁਣੇ ਹੋਏ ਜਨਤਕ ਪ੍ਰਤੀਨਿਧੀ ਜਾਂ ਉਸ ਵੱਲੋਂ ਨਾਮਜ਼ਦ ਨੁਮਾਇੰਦੇ ਦੀ ਚੋਣ ਕਰਦਿਆਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਰਾਜਨੀਤਕ ਬੰਦੇ ਫਿੱਟ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਲਿਸਟਾਂ ਜਾਰੀ ਕਰਦਿਆਂ ਕੁਝ ਵਿਸ਼ੇਸ਼ ਵਿਅਕਤੀਆਂ ਨੂੰ ਕਮੇਟੀ ਮੈਂਬਰ ਲੈਣ ਦੇ ਜ਼ੁਬਾਨੀ ਸੰਦੇਸ਼ ਪ੍ਰਾਪਤ ਹੋਏ ਹਨ। ਇੰਨ੍ਹਾਂ ਲਿਸਟਾਂ ਨਾਲ ਆਏ ਜ਼ੁਬਾਨੀ ਹੁਕਮਾਂ ਕਾਰਣ ਹੀ ਕਮੇਟੀਆਂ ’ਚ ਪਿੰਡ ਤੋਂ ਬਾਹਰੀ ਅਤੇ ਸਿੱਖਿਆ ਸਰੋਕਾਰਾਂ ਤੋਂ ਕੋਰੇ ਵਿਅਕਤੀਆਂ ਨੂੰ ਲਿਆ ਜਾ ਰਿਹਾ ਹੈ ਅਤੇ ਪਿੰਡ ਵਿਚਲੇ ਉਪਲਬਧ ਗ੍ਰੈਜੂਏਟ ਅਤੇ ਸਿੱਖਿਆ ਸਰੋਕਾਰਾਂ ਨਾਲ ਜੁੜੇ ਵਿਅਕਤੀਆਂ ਨੂੰ ਅਣਗੌਲਿਆਂ ਕਰਦਿਆਂ ਸਿਆਸੀ ਰੰਗਤ ਦਿੰਦਿਆਂ ਕਮੇਟੀ ’ਚ ਸ਼ਾਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਕਈ ਜ਼ਿਲਿ੍ਹਆਂ ’ਚ ਦਸ ਦਸ ਜਾਂ ਇਸ ਤੋਂ ਵੀ ਵੱਧ ਸਕੂਲਾਂ ਲਈ ਇੱਕ ਸਿੱਖਿਆ ਕਰਮਚਾਰੀ ਦਿੱਤਾ ਗਿਆ ਹੈ ਜੋ ਕਿ ਉਨ੍ਹਾਂ ਸਾਰੇ ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਦਾ ਮੈਂਬਰ ਬਣੇਗਾ। ਆਗੂਆਂ ਨੇ ਪ੍ਰਸ਼ਨ ਕੀਤਾ ਕਿ ਅਜਿਹਾ ਮੈਂਬਰ ਸਾਰੇ ਸਕੂਲਾਂ ਦੀਆਂ ਕਮੇਟੀਆਂ ਨਾਲ ਕਿਵੇਂ ਨਿਆਂ ਕਰ ਸਕਣਗੇ ਅਧਿਆਪਕ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਸੋੜੀ ਸਿਆਸਤ ਛੱਡ ਕੇ ਸਕੂਲਾਂ ਦੇ ਵਿਕਾਸ ’ਚ ਯੋਗਦਾਨ ਪਾਵੇ, ਅਧਿਆਪਕ ਦੇ ਮੰਗਾਂ ਮਸਲੇ ਹੱਲ ਕਰੇ। ਇਸ ਮੌਕੇ ਅਧਿਆਪਕ ਆਗੂ ਕੁਲਬੀਰ ਜੋਸ਼ੀ, ਹਰਬਖਸ਼ ਬਹਾਦਰ ਸਿੰਘ, ਜਸਵਿੰਦਰ ਸਿੰਘ, ਵਿਕਰਮਜੀਤ ਸਿੰਘ, ਬਲਕਰਨ ਸਿੰਘ, ਸੁਖਵਿੰਦਰ ਸਿੰਘ ਮੈਨੀ, ਸਤੀਸ਼ ਕੌਸ਼ਿਕ, ਬਲਜਿੰਦਰ ਸਿੰਘ, ਰਾਜੇਸ਼ ਵਰਮਾ, ਅਮਨਦੀਪ ਸਿੰਘ, ਅਮਰੀਕ ਸਿੰਘ, ਮੁਖਤਿਆਰ ਸਿੰਘ, ਹਰਦੇਵ ਸਿੰਘ, ਮਲਕੀਅਤ ਸਿੰਘ, ਮੰਗੂ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *