ਸਪੀਕਰ ਨੇ ਲਿੰਕ ਸੜਕ ਕੋਠੇ ਵੜਿੰਗ ਤੋਂ ਕੋਠੇ ਸੈਣੀਆਂ ਅਪਟੂ ਹਰੀਨੌ ਰੋਡ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਿਆ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ-ਸੰਧਵਾ

Spread the love
ਕੋਟਕਪੂਰਾ, 24 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਅਧੀਨ ਲਿੰਕ ਸੜਕ ਕੋਠੇ ਵੜਿੰਗ ਤੋਂ ਕੋਠੇ ਸੈਣੀਆਂ ਅਪਟੂ ਹਰੀਨੌ ਰੋਡ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਸੜਕਾਂ ਦੇ ਮਜ਼ਬੂਤੀਕਰਨ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ, ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਲਿਜਾਣ ਵਿੱਚ ਸੁਵਿਧਾ ਹੋਵੇਗੀ ਅਤੇ ਪਿੰਡਾਂ ਦੀ ਆਪਸੀ ਕਨੈਕਟੀਵਿਟੀ ਹੋਰ ਮਜ਼ਬੂਤ ਹੋਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਹੌਲੀ-ਹੌਲੀ ਸਾਰੀਆਂ ਸਮੱਸਿਆਵਾਂ ਦੇ ਹੱਲ ਵੱਲ ਲਗਾਤਾਰ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਆਦਾਤਰ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਲੋਕਾਂ ਵੱਲੋਂ ਵੀ ਸਰਕਾਰ ਦੇ ਕੰਮਾਂ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਸ਼ਹਿਰ ਦੀ ਟਰੈਫਿਕ ਸਮੱਸਿਆ ਕਈ ਸਾਲਾਂ ਤੋਂ ਲੋਕਾਂ ਲਈ ਵੱਡੀ ਚੁਣੌਤੀ ਰਹੀ ਹੈ ਅਤੇ ਇਸ ਦੇ ਹੱਲ ਲਈ ਬਾਈਪਾਸ ਬਣਾਉਣ ਦੇ ਯਤਨ ਕੀਤੇ ਗਏ ਸਨ, ਪਰ ਕੁਝ ਕਾਨੂੰਨੀ ਅੜਚਣਾਂ ਕਾਰਨ ਇਹ ਪ੍ਰੋਜੈਕਟ ਹਾਲੇ ਮੁਕੰਮਲ ਨਹੀਂ ਹੋ ਸਕਿਆ, ਜਿਸ ਨੂੰ ਵੀ ਜਲਦ ਸਿਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮੁਕਤਸਰ ਰੋਡ ਤੋਂ ਜੈਤੋ ਰੋਡ, ਬਠਿੰਡਾ ਰੋਡ ਅਤੇ ਮੋਗਾ ਰੋਡ ਵੱਲ ਜਾਣ ਵਾਲੇ ਵਾਹਨਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਕੋਠੇ ਵੜਿੰਗ ਤੋਂ ਕੋਠੇ ਸੈਣੀਆਂ ਅਪ ਟੂ ਹਰੀਨੌ ਰੋਡ ਤੱਕ ਲਗਭਗ 51 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜਿਸ ਨਾਲ ਸ਼ਹਿਰ ਵਿੱਚ ਟਰੈਫਿਕ ਦਾ ਦਬਾਅ ਕਾਫ਼ੀ ਘਟੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਵਾਰਡ ਨੰਬਰ 20, 21 ਅਤੇ 22 ਵਿੱਚ ਕਰੀਬ 2 ਕਰੋੜ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ, ਤਿੰਨ ਪਾਰਕਾਂ ਦੇ ਵਿਕਾਸ ਲਈ 5-5 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ ਅਤੇ ਸ਼ਮਸ਼ਾਨ ਘਾਟ ਕਈ 2.50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਦਾ ਨਿਰਮਾਣ ਕੰਮ ਨਿਰਧਾਰਿਤ ਮਾਪਦੰਡਾਂ ਅਨੁਸਾਰ ਉੱਚ ਗੁਣਵੱਤਾ ਨਾਲ ਅਤੇ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਸ ਦਾ ਲਾਭ ਮਿਲ ਸਕੇ।
ਇਸ ਤੋਂ ਪਹਿਲਾਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਬੁੱਕਣ ਸਿੰਘ ਨਵੀਂ ਬਣੀ ਪਾਰਕਲੈਂਡ ਨਰਸਰੀ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਹ ਜਿਲ੍ਹੇ ਦੇ ਵੱਖ ਵੱਖ ਖੁਸ਼ੀ ਗਮੀ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਏ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ,ਸਰਪੰਚ ਸ੍ਰੀ ਗੁਰਮੇਲ ਸਿੰਘ, ਮੈਂਬਰ ਸ੍ਰੀ ਲਖਵਿੰਦਰ ਸਿੰਘ, ਸ੍ਰੀ ਸੁਖਪ੍ਰੀਤ ਸਿੰਘ, ਸ੍ਰੀ ਕਰਮਜੀਤ ਸਿੰਘ (ਨਰਸਰੀ), ਸ੍ਰੀ ਕੁਲਵਿੰਦਰ ਸਿੰਘ, ਸ੍ਰੀ ਬਸੰਤ ਸਿੰਘ, ਸ੍ਰੀ ਪਰਮਜੀਤ ਸਿੰਘ ਅਤੇ ਡਾ. ਮਨਜੀਤ ਸਿੰਘ, ਇਲਾਕੇ ਦੇ ਪਤਵੰਤੇ, ਪੰਚਾਇਤੀ ਨੁਮਾਇੰਦੇ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *