ਸਪੀਕਰ ਪੰਜਾਬ ਵਿਧਾਨ ਸਭਾ ਸ. ਸੰਧਵਾਂ ਨੇ ਤੀਰਥ ਯਾਤਰਾ ਲਈ ਬੱਸਾਂ ਨੂੰ ਦਿਖਾਈ ਹਰੀ ਝੰਡੀ

Spread the love

 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ

ਕੋਟਕਪੂਰਾ, 24 ਜੁਲਾਈ(ਗੁਰਦੀਪ ਸਿੰਘ ਢਿੱਲੋਂ )=ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 27, ਦੁਆਰੇਆਣਾ ਰੋਡ, ਕੋਟਕਪੂਰਾ ਅਤੇ ਪਿੰਡ ਕੰਮੇਆਣਾ ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਲਈ ਤੀਰਥ ਯਾਤਰਾ ਵਾਸਤੇ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਫ਼ਲਤਾਪੂਰਵਕ ਚਲਾਈ ਜਾ ਰਹੀ ਹੈ, ਜਿਸ ਦਾ ਵੱਡੀ ਗਿਣਤੀ ਵਿੱਚ ਲੋਕ ਲਾਭ ਉਠਾ ਰਹੇ ਹਨ। ਉਨ੍ਹਾਂ ਯਾਤਰੀਆਂ ਦੀ ਸੁਖਦ ਯਾਤਰਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।ਇਸ ਉਪਰੰਤ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੰਮੇਆਣਾ ਵਿਖੇ ਲੋਕ ਮਿਲਣੀ ਕੀਤੀ ਅਤੇ  ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਤਕਸੀਮ ਕੀਤੀਆਂ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਲੋੜਵੰਦ ਵਿਅਕਤੀ ਤੱਕ ਸਰਕਾਰੀ ਸਹਾਇਤਾ ਅਤੇ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਅਜਿਹੇ ਉਪਰਾਲੇ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
  • Related Posts

    ਦੋਰਾਹਾ ‘ਚ ਸਫਾਈ ਸੇਵਕਾਂ ਵੱਲੋਂ ਬਰਨਾਲਾ ਘਟਨਾ ਦੇ ਵਿਰੋਧ ‘ਚ ਭਗਵੰਤ ਮਾਨ ਸਰਕਾਰ ਦੇ ਪੁਤਲੇ ਫੂਕੇ, ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਸਹਿਰ ਚ ਵਾਟਰ ਸਪਲਾਈ ਕੱਟੀ, ਰੋਕੀਆਂ ਸੀਵਰੇਜ਼ ਮੋਟਰਾਂ; ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਹੋਣ ‘ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

    Spread the love

    Spread the love ਦੋਰਾਹਾ, 24 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ)ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਦੋਰਾਹਾ ਦੇ ਸਫਾਈ ਸੇਵਕਾਂ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਅਤੇ ਸੰਬੰਧਿਤ…

    ਸਰਕਟ ਹਾਊਸ ਫਿਰੋਜ਼ਪੁਰ ਵਿਖੇ ਗੂੰਜਿਆ ਰਾਇ ਸਿੱਖ ਭਲਾਈ ਬੋਰਡ ਦੇ ਨਵੇਂ ਅਹੁਦੇਦਾਰਾਂ ਦਾ ਜੈਕਾਰਾ ਹੋਇਆ ਨਿੱਘਾ ਸਨਮਾਨ।

    Spread the love

    Spread the love ਫਿਰੋਜ਼ਪੁਰ, 24 ਜੁਲਾਈ (ਅਸ਼ੋਕ ਭਾਰਦਵਾਜ) ਸਰਕਟ ਹਾਊਸ ਫਿਰੋਜ਼ਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਰਾਇ ਸਿੱਖ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ. ਪ੍ਰਕਾਸ਼ ਸਿੰਘ ਵੜਵਾਲ ਦੀ ਅਗਵਾਈ ਹੇਠ…

    Leave a Reply

    Your email address will not be published. Required fields are marked *