ਸਪੀਕਰ ਸ. ਸੰਧਵਾਂ ਨੇ ਪਿੰਡ ਕੋਠੇ ਰਾਜੇ ਜੰਗ ਵਿਖੇ ਲੋਕ ਮਿਲਣੀ ਕੀਤੀ

Spread the love

ਫ਼ਰੀਦਕੋਟ, 13 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਰਾਜੇ ਜੰਗ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਉਪਰੰਤ ਉਨ੍ਹਾਂ ਵੱਲੋਂ ਪਿੰਡ ਵਿੱਚ ਇੰਟਰਲਾਕ ਟਾਈਲਾਂ ਵਾਲੀ ਗਲੀ ਅਤੇ ਨਵੀਂ ਸੜਕ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖ ਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਬਸਤੀ ਵਿੱਚ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਦੀ ਘਾਟ ਰਹੀ ਅਤੇ ਪਹਿਲਾਂ ਕਿਸੇ ਨੇ ਇੱਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਾਫੀ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲੱਗ ਚੁੱਕੀਆਂ ਹਨ ਅਤੇ ਇੱਕ ਹੋਰ ਗਲੀ ਵਿੱਚ ਅੱਜ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ।ਸਪੀਕਰ ਸ. ਸੰਧਵਾਂ ਨੇ ਨੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਹੋਰ ਮੰਗਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਪਿੰਡ ਦੇ ਸ਼ਮਸ਼ਾਨਘਾਟ ਲਈ ਵੀ ਫੰਡਾਂ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਇਹ ਲੋੜ ਵੀ ਜਲਦ ਪੂਰੀ ਹੋ ਸਕੇ। ਇਸ ਮੌਕੇ ਉਨ੍ਹਾਂ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ।ਇਸ ਮੌਕੇ ਪਿੰਡ ਦੇ ਸਰਪੰਚ, ਪੰਚਾਇਤ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

  • Related Posts

    ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਸਮੱਸਿਆਵਾਂ ਦੇ ਨਿਪਟਾਰੇ ਲਈ ਦਿੱਤੇ ਨਿਰਦੇਸ਼ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਪਹੁੰਚਣ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾ ਰਹੀ ਹੈ – ਹਰਭਜਨ ਸਿੰਘ ਈ.ਟੀ.ਓ.

    Spread the love

    Spread the love ਅੰਮ੍ਰਿਤਸਰ, 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ…

    ਜੰਡਿਆਲਾ ਗੁਰੂ ਵਿਖੇ 9.31 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਸਾਈਡ ਡਰੇਨ ਦੇ ਕੰਮ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜਾਇਜ਼ਾ ਛੇ ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ ਪ੍ਰੋਜੈਕਟ, ਬਰਸਾਤਾਂ ਦੌਰਾਨ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਮਿਲੇਗੀ ਰਾਹਤ

    Spread the love

    Spread the loveਅੰਮ੍ਰਿਤਸਰ, 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਸ਼ਹਿਰ ਵਿਖੇ ਨੈਸ਼ਨਲ ਹਾਈਵੇ ਦੇ ਨਾਲ-ਨਾਲ ਪਾਣੀ ਦੇ…

    Leave a Reply

    Your email address will not be published. Required fields are marked *