ਸਪੀਕਰ ਸ. ਸੰਧਵਾਂ ਵੱਲੋਂ ਵਾਰਡ ਨੰਬਰ 5 ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ

Spread the love
ਕੋਟਕਪੂਰਾ, 9 ਜੁਲਾਈ(ਗੁਰਦੀਪ ਸਿੰਘ ਢਿੱਲੋਂ )ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 5 ਵਿਖੇ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਯੋਗ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵਧ ਰਹੇ ਹਨ, ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਸਪੀਕਰ ਸ. ਸੰਧਵਾਂ ਅੱਗੇ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਰਾਜਨੀਤੀ ਲੋਕਾਂ ਨੂੰ ਸਹੂਲਤਾਂ ਅਤੇ ਹੱਕ ਦੇਣ ਦੀ ਰਾਜਨੀਤੀ ਹੈ। ਇਸੇ ਸੋਚ ਤਹਿਤ ਯੋਗ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਉਨ੍ਹਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾ ਦੀ ਵੀ ਵੰਡ ਕੀਤੀ ਗਈ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ, ਵਾਰਡ ਨੰਬਰ 5 ਦੀ ਕੌਂਸਲਰ ਸ੍ਰੀਮਤੀ ਮਨਪ੍ਰੀਤ ਕੌਰ ਵਿਰਦੀ, ਸ. ਗੁਰਚਰਨ ਸਿੰਘ ਵਿਰਦੀ, ਸ. ਸਵਰਨ ਸਿੰਘ ਵਿਰਦੀ, ਸ. ਪਦਮ ਸਿੰਘ, ਸ੍ਰੀ ਜਗਮੋਹਨ ਲਾਲ ਸ਼ਰਮਾ, ਡਿਪੂ ਹੋਲਡਰ ਸ੍ਰੀਮਤੀ ਵੰਦਨਾ ਗਰਗ ਅਤੇ ਖੁਰਾਕ ਤੇ ਸਪਲਾਈ ਵਿਭਾਗ ਦੇ ਇੰਸਪੈਕਟਰ ਸ. ਯਾਦਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਲਾਭਪਾਤਰੀ ਹਾਜ਼ਰ ਸਨ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *