ਸਪੀਕਰ ਸੰਧਵਾਂ ਨੇ ਪਿੰਡ ਧੂੜਕੋਟ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Spread the love
ਕੋਟਕਪੂਰਾ 01 ਅਪ੍ਰੈਲ  (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਗੁਰਸੇਵਕ ਸਿੰਘ ਮੀਤ ਪ੍ਰਧਾਨ ਧੂੜਕੋਟ ਦੇ ਗ੍ਰਹਿ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਭਰੋਸਾ ਦਿਵਾਇਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਸਿਹਤ ਬੀਮਾ ਯੋਜਨਾ, ਵਿਕਾਸ ਦਾ ਕਾਰਜਾਂ ਅਤੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਭੈਣਾਂ ਲਈ 1500 ਰੁਪਏ ਪ੍ਰਤੀ ਮਹੀਨਾ ਸਕੀਮ ਸਬੰਧੀ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੀ ਲੋਕ ਸੇਵਾ ਦਾ ਅਸਲ ਮਕਸਦ ਹੈ ਅਤੇ ਇਸ ਲਈ ਉਹ ਹਮੇਸ਼ਾ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀਆਂ ਲੋੜਾਂ ਅਤੇ ਮੰਗਾਂ ਨੂੰ ਸਮਝਣ ਦੀ ਕੋਸ਼ਿਸ਼ ਕਰਦੇ ਹਨ।ਉਨ੍ਹਾਂ ਕਿਹਾ ਕਿ ਹਲਕੇ ਦੇ ਸਮੂਹਿਕ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਲੋਕ ਭਲਾਈ ਯੋਜਨਾਵਾਂ ਦੀ ਜਾਣਕਾਰੀ ਪਿੰਡ ਪੱਧਰ ਤੱਕ ਪਹੁੰਚਾਈ ਜਾਵੇ ਤਾਂ ਜੋ ਕੋਈ ਵੀ ਹੱਕਦਾਰ ਲਾਭ ਤੋਂ ਵੰਚਿਤ ਨਾ ਰਹੇ।
  • Related Posts

    ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ 

    Spread the love

    Spread the love ਬਠਿੰਡਾ 17 ਸਤੰਬਰ (ਪੱਤਰ ਪ੍ਰੇਰਕ):ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਜੋ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸਸੀ ਵਿਭਾਗ ਦੇ ਜਨਰਲ ਸਕੱਤਰ ਹਨ, ਉਹਨਾਂ ਨੂੰ ਇੱਕ ਹੋਰ ਅਹਿਮ…

    ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

    Spread the love

    Spread the loveਬਲਾਚੌਰ, 17 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਭਾਰਤੀ ਜਨਤਾ ਪਾਰਟੀ ਦੀ ਵਿਜੇ ਭਾਟੀਆ ਸੰਡਰੇਵਾਲ , ਬਲਾਚੌਰ ਟੀਮ ਵੱਲੋਂ ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਉਨ੍ਹਾਂ…

    Leave a Reply

    Your email address will not be published. Required fields are marked *