ਸਰਦਾਰ ਭਗਵੰਤ ਮਾਨ ਦੇ ਫੈਸਲਿਆਂ ਨਾਲ ਪੰਜਾਬ ਦਾ ਹਰ ਵਰਗ ਵਿੱਚ ਸੰਤੁਸ਼ਟ : ਰਘਵੀਰ ਗੋਪਾਲਪੁਰ 

Spread the love
 ਘਨੌਰ 12 ਅਪ੍ਰੈਲ (ਅਭਿਸ਼ੇਕ ਸੂਦ): ਸ: ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ:- ਵਿਰਾਸਤ ਸੇਵਾ ਸੰਗਠਨ ਪਟਿਆਲਾ ਨੇ ਸੀਨੀਅਰ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ, ਜਿਸ ਹਰ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਹਨਾਂ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ ਅਤੇ ਰੁਜ਼ਗਾਰ ਦੇ ਖੇਤਰਾਂ ਵਿੱਚ ਸਰਕਾਰ ਦੇ ਉਪਰਾਲਿਆਂ ਦਾ ਫ਼ਾਇਦਾ ਉਠਾ ਰਹੇ ਹਨ। ਉਨ੍ਹਾਂ ਦੱਸਿਆ ਕਿ 600 ਯੂਨਿਟ ਮੁਫ਼ਤ ਬਿਜਲੀ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਮਹਿਲਾਵਾਂ ਲਈ 1000 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ ਅਤੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਵਰਗੇ ਫੈਸਲਿਆਂ ਨਾਲ ਲੋਕਾਂ ਦੀ ਜ਼ਿੰਦਗੀ ‘ਚ ਸੁਧਾਰ ਆਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੇਵਾਮੁਕਤ ਮੁਲਾਜ਼ਮਾਂ ਸਮੇਤ ਸਮਾਜ ਦੇ ਹਰ ਵਰਗ ਵਿੱਚ ਸਰਕਾਰ ਦੇ ਕੰਮਾਂ ਪ੍ਰਤੀ ਸੰਤੁਸ਼ਟੀ ਹੈ। ਉਨ੍ਹਾਂ ਉਮੀਦ ਜਤਾਈ ਕਿ 2027 ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਫਿਰ ਸਰਕਾਰ ਬਣਨ ਜਾ ਰਹੀ ਹੈ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *