ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਹਿੱਤਾਂ ਲਈ ਕਾਰਜ ਕੀਤੇ-ਆਗੂ

Spread the love
ਮਾਛੀਵਾੜਾ ਸਾਹਿਬ 15 ਅਪ੍ਰੈਲ ( ਸੁੱਚਾ ਬੰਗੜ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਹਿ ਚੁੱਕੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਇੱਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਅਗਵਾਈ ਕਰਨਗੇ। ਉਨ੍ਹਾਂ ਦੇ ਪਾਰਟੀ ਪ੍ਰਧਾਨ ਬਣਨ ਤੇ ਸਮੂਹ ਅਕਾਲੀ ਆਗੂਆਂ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਇਸ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਮਾਛੀਵਾੜਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਚੋਂ ਹਰਵਿੰਦਰ ਸਿੰਘ ਉਪ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਮਾਛੀਵਾੜਾ, ਹਰਜਿੰਦਰ ਸਿੰਘ ਸਰਪੰਚ ਪਿੰਡ ਛੋੜੀਆਂ, ਦਲਜੀਤ ਸਿੰਘ ਸਰਪੰਚ ਪਿੰਡ ਬੁੱਲੇਵਾਲ ਅਤੇ ਧਰਮਿੰਦਰ ਸਿੰਘ ਨੰਬਰਦਾਰ ਪਿੰਡ ਝੁੰਗੀਆ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਹੀ ਪੰਜਾਬ ਦੀ ਯੋਗ ਅਗਵਾਈ ਕਰ ਸਕਦੇ ਹਨ ਅਤੇ ਉਹਨਾਂ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਮੁੜ ਪਹਿਲਾਂ ਨਾਲੋਂ ਵੀ ਜਿਆਦਾ ਮਜਬੂਤ ਹੋ ਕੇ ਉੱਠੇਗਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦਾ ਅੱਜ ਵੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੇ ਪੂਰਾ ਵਿਸ਼ਵਾਸ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਹਿੱਤਾਂ ਲਈ ਡੱਟ ਕੇ ਖੜਦੀ ਹੈ।
*ਅਕਾਲੀ ਸਰਕਾਰ ਮੌਕੇ ਕਿਸਾਨਾਂ ਦੇ ਇਹ ਹਾਲਾਤ ਨਹੀਂ ਸਨ ਜੋ ਮੌਜੂਦਾ ਸਥਿਤੀ ‘ਚ ਹਨ : ਖੇੜਾ*
 ਮਾਛੀਵਾੜਾ ਸਾਹਿਬ ਤੋਂ ਸੱਚਾ ਸੌਦਾ ਆੜ੍ਹਤੀ ਅਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ ਨੇ ਕਿਹਾ ਕਿ ਜੋ ਕਿਸਾਨਾਂ ਦੀ ਅੱਜ ਦੀ ਹਾਲਤ ਹੈ, ਉਸ ਤੋਂ ਸਭ ਭਲੀਭਾਂਤ ਜਾਣੂ ਹਨ, ਪਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਕਦੇ ਵੀ ਕਿਸਾਨਾਂ ਨਾਲ ਇਸ ਤਰ੍ਹਾਂ ਦਾ ਵਰਤਾਰਾ ਨਹੀਂ ਕੀਤਾ ਗਿਆ, ਜੋ ਕਿਸਾਨਾਂ ਨੂੰ ਮੀਟਿੰਗ ਤੇ ਸੱਦ ਕੇ ਪਿੱਛੋਂ ਉਹਨਾਂ ਦੇ ਤੰਬੂ ਉਖਾੜ ਦੇਣੇ ਅਤੇ ਟਰਾਲੀਆਂ ਤੱਕ ਵੀ ਚੋਰੀ ਕਰ ਲੈਣੀਆਂ। ਉਨ੍ਹਾਂ ਕਿਹਾ ਕਿ ਕਿਸਾਨ ਅੱਜ ਵੀ ਉਸ ਚੁਟਕੀ ਦੀ ਉਡੀਕ ਕਰ ਰਹੇ ਹਨ ਜਿਸ ਵਿੱਚ ਵਿਧਾਇਕਾ ਅਨਮੋਲ ਗਗਨ ਮਾਨ ਨੇ ਚੁਟਕੀ ਮਾਰ ਕੇ ਕਿਹਾ ਸੀ ਕਿ ਸਾਡੀ ਸਰਕਾਰ ਲਿਆਓ ਅਸੀਂ ਪੰਜ ਮਿੰਟਾਂ ਵਿੱਚ ਤੁਹਾਨੂੰ ਸਾਰੀਆਂ ਫਸਲਾਂ ਤੇ ਐਮ.ਐਸ.ਪੀ ਦੇਵਾਂਗੇ। ਅੱਜ ਤਿੰਨ ਸਾਲ ਤੋਂ ਉੱਪਰ ਦਾ ਸਮਾਂ ਹੋ ਚੁੱਕਿਆ ਹੈ ਕਿਸਾਨਾਂ ਦੀ ਜੋ ਦੁਰਦਸ਼ਾ ਹੈ ਉਹ ਸਾਰੇ ਜਾਣਦੇ ਹਨ, ਪਰ ਪੰਜਾਬ ਦੇ ਕਿਸਾਨ ਅੱਜ ਵੀ ਉਸ ਬੀਬੀ ਦੀ ਚੁਟਕੀ ਵੱਜਣ ਦੀ ਉਡੀਕ ਕਰ ਰਹੇ ਹਨ, ਕਿਉਂਕਿ ਉਹਨਾਂ ਦੀ ਚੁਟਕੀ ਨਾਲ ਪੰਜਾਬ ਦੇ ਕਿਸਾਨਾਂ ਦੇ ਸਾਰੇ ਮਸਲੇ ਹੱਲ ਹੋ ਜਾਣਗੇ। ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਪੰਜਾਬ ਦੇ ਲੋਕ ਮੁੜ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲ ਪਰਤਣ ਲੱਗੇ ਹਨ ਜੋ ਕਿ ਪੰਜਾਬ ਲਈ ਇੱਕ ਸ਼ੁਭ ਸੰਕੇਤ ਹੈ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *