ਸਿਹਤ ਬੀਮਾ ਯੋਜਨਾ ਲੋਕਾਂ ਲਈ ਇੱਕ ਵਰਦਾਨ : ਹਰਸ਼ਦੀਪ ਬਾਂਸਲ 

Spread the love
 ਮੁੱਖ ਮੰਤਰੀ ਸਿਹਤ ਯੋਜਨਾ ਦਾ ਕੈਂਪ ਲਗਾਇਆ, ਲਾਭਪਾਤਰੀਆਂ ਦੇ ਕਾਰਡ ਬਣਾਏ ਗਏ
ਜੈਤੋ, 28 ਮਾਰਚ (ਮਨਜੀਤ ਸਿੰਘ ਢੱਲਾ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ ਤਹਿਤ ਅੱਜ ਜੈਤੋ ਵਿਖੇ ਹਰਸ਼ ਇੰਸੀਚਿਊਟ ਜੈਤੋ ਵਿਖੇ ਸ਼ਹਿਰ ਵਾਸੀਆਂ ਤੋਂ ਇਲਾਵਾ ਇਲਾਕੇ ਦੇ ਲੋਕਾਂ ਨੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਦਾ ਲਾਭ ਉਠਾਇਆ। ਇਸ ਮੌਕੇ ਇੰਸੀਚਿਊਟ ਦੇ ਸੰਚਾਲਕ ਹਰਸ਼ਦੀਪ ਬਾਂਸਲ ਨੇ ਦੱਸਿਆ ਕਿ ਰੋਜ਼ਾਨਾ 10 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਲਾਭਪਾਤਰੀਆਂ ਦੇ ਮੁਫ਼ਤ ਕਾਰਡ ਬਣਾਏ ਜਾਂਦੇ ਹਨ। ਹਰਸ਼ਦੀਪ ਬਾਂਸਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਸ ਯੋਜਨਾ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਲੋਕਾਂ ਲਈ ਇੱਕ ਵਰਦਾਨ ਹੈ, ਜਿਸ ਨਾਲ ਉਹ ਆਪਣੇ ਪਰਿਵਾਰ ਦੀ ਸਿਹਤ ਦਾ ਖ਼ਿਆਲ ਰੱਖ ਸਕਦੇ ਹਨ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਜਾ ਕੇ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮਿਲਦਾ ਹੈ, ਜਿਸ ਨਾਲ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਦਾ ਚੰਗਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀਆਂ ਨੂੰ ਆਪਣੇ ਨਾਲ ਆਉਣ ਵਾਲੇ ਦਸਤਾਵੇਜ਼ਾਂ ਵਿੱਚ ਆਪਣਾ ਪਛਾਣ ਪੱਤਰ ਜਿਵੇਂ ਕਿ ਅਧਾਰ ਕਾਰਡ, ਵੋਟਰ ਕਾਰਡ ਆਪਣੇ ਪਰਿਵਾਰ ਦੇ ਮੈਂਬਰਾਂ ਲੇਕੇ ਆਉਣਾ ਹੋਵੇਗਾ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਦੇ ਜਨਮ ਸਰਟੀਫਿਕੇਟ ਲੈਕੇ ਆਉਣਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀਆਂ ਨੂੰ ਕੋਈ ਵੀ ਫ਼ੀਸ ਨਹੀਂ ਦੇਣੀ ਪਵੇਗੀ। ਇੰਸੀਚਿਊਟ ਦੇ ਸੰਚਾਲਕ ਹਰਸ਼ਦੀਪ ਬਾਂਸਲ ਨੇ ਕਿਹਾ ਕਿ ਉਹ ਲੋਕਾਂ ਦੀ ਸਹੂਲਤ ਲਈ ਹਰ ਸਮੇਂ ਤਿਆਰ ਹਨ ਅਤੇ ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਲਈ ਉਤਸ਼ਾਹਿਤ ਕਰਦੇ ਹਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *