ਸਿਹਤ ਵਿਭਾਗ ਵਲੋਂ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ”ਮੁਹਿੰਮ ਤਹਿਤ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ

Spread the love

ਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ()- ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ”ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆ/ਕਰਮਚਾਰੀਆ ਤੋ ਇਲਾਵਾ ਆਦੇਸ਼ ਨਰਸਿੰਗ ਕਾਲਜ ਦੇ ਵਿਦਿਆਰਥੀ, ਆਸ਼ਾ ਵਰਕਰਾਂ, ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਸ਼ਹਿਰੀ ਖੇਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਗਈਆਂ। ਇਸ ਮੁਹਿੰਮ ਤਹਿਤ ਅੱਜ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫਤਰਾਂ, ਡੀ.ਸੀ. ਕੰਪਲੈਕਸ, ਪੰਜਾਬ ਰੋਡਵੇਜ ਵਰਕਸ਼ਾਪ, ਬੱਸ ਸਟੈਂਡ, ਥਾਨਾ ਸਦਰ ਅਤੇ ਨਾਲ ਲਗਦੇ ਰਿਹਾਇਸ਼ੀ ਖੇਤਰਾਂ, ਪ੍ਰਾਇਵੇਟ ਸਕੂਲ, ਮਾਨਸਾ ਕਲੋਨੀ ਤੋਂ ਇਲਾਵਾ ਹੋਰ ਜਨਤਕ ਥਾਵਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ, ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ”ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।ੳੇੁਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਰੋਜਾਨਾ ਘਰ ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ। ਇਸ ਮੌਕੇ ਡੀ.ਸੀ. ਕੰਪਲੈਕਸ ਵਿਖੇ ਗਤੀਵਿਧੀਆਂ ਦੌਰਾਨ ਸ਼ਿਵਾਂਸ਼ ਅਸਥਾਨਾ ਆਈ.ਏ.ਐਸ. ਮੌਜੂਦ ਰਹੇ ਅਤੇ ਉਨ੍ਹਾ ਵਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਧੀਆਂ ਦੋਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵਲੋਂ ਦੱਸੀਆ ਜਾ ਰਹੀਆਂ ਸਾਵਧਾਨੀਆਂ ਦੀ ਵਰਤੋਂ ਕਰਕੇ ਡੇਂਗੂ ਤੋਂ ਬਚਿਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਸਿਹਤ ਵਰਕਰ ਸੰਦੀਪ ਕੁਮਾਰ, ਹਰਪਾਲ ਸਿੰਘ, ਸ਼ਿਵਰਾਜ ਸਿੰਘ, ਸ਼ਮਸ਼ੇਰ ਸਿੰਘ, ਗੁਰਪਿੰਦਰ ਸਿੰਘ, ਵਕੀਲ ਸਿੰਘ, ਅਮ੍ਰਿੰਤਪਾਲ ਸਿੰਘ, ਛੋਟੂ ਰਾਮ ਨਗਰ ਕੌਂਸਲ, ਆਸ਼ਾ ਵਰਕਰ ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਹਰਦੀਪ ਕੌਰ, ਹਰਪ੍ਰੀਤ ਕੌਰ, ਮਨਜੀਤ ਕੌਰ, ਸੁਮਨ, ਨਿਸ਼ਾ ਰਾਨੀ, ਆਦੇਸ਼ ਨਰਸਿੰਗ ਕਾਲਜ ਦੇ ਵਿਦਿਆਰਥੀ ਅਤੇ ਬ੍ਰੀਡਿੰਗ ਚੈਕਰ ਮੌਜੂਦ ਸਨ।
ਕੈਪਸ਼ਨ: ਡੇਂਗੂ ਵਿਰੋਧੀ ਗਤੀਵਿਧੀਆਂ ਕਰਦੀ ਸਿਹਤ ਵਿਭਾਗ ਦੀ ਟੀਮ।
ਫੋਟੋ ਫਾਇਲ: ਐਮਕੇਐਸ 11-08

  • Related Posts

    ਹਲਕਾ ਜੰਡਿਆਲਾ ਗੁਰੂ ਦੀ ਪ੍ਰਧਾਨ ਬੀਬੀ  ਮਨਜੀਤ ਕੋਰ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਵਰਕਰਾ ਨੇ ਝਾੜੂ ਨੂੰ ਛੱਡ ਕੇ ਕਾਗਰਸ ਪਾਰਟੀ ਦਾ ਪੱਲਾ ਫੜਿਆ  ਹਲਕਾ ਜੰਡਿਆਲਾ ‘ਚ ਆਪ ਦੇ ਬਲਾਕ ਪ੍ਰਧਾਨ ਇਸਤਰੀ ਵਿੰਗ ਸਮੇਤ ਦਰਜਨਾਂ ਪਰਿਵਾਰ ਕਾਂਗਰਸ ‘ਚ ਸ਼ਾਮਿਲ

    Spread the love

    Spread the love ਜੰਡਿਆਲਾ ਗੁਰੂ 12 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ  )-ਪੰਜਾਬ ਸਰਕਾਰ ਵਲੋਂ ਜਿੱਥੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸੂਬੇ ਦੀਆਂ ਔਰਤਾਂ ਲਈ ਇਕ ਇਤਿਹਾਸਕ ਤੇ ਲੋਕ ਭਲਾਈ ਵਾਲਾ ਕਦਮ…

    ਸ਼ੇਰੀਆਂ ‘ਚ ਅਕਾਲੀ-ਕਾਂਗਰਸੀ ਪਰਿਵਾਰਾਂ ਨੇ ਫੜਿਆ ‘ਆਪ’ ਦਾ ਹੱਥ   ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜੁੜੇ ਲੋਕ” – ਦਿਆਲਪੁਰਾ  

    Spread the love

    Spread the love ਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ) ਹਲਕਾ ਸਮਰਾਲਾ ‘ਚ ਆਮ ਆਦਮੀ ਪਾਰਟੀ ਦਾ ਕਾਫਲਾ ਲਗਾਤਾਰ ਵਧ ਰਿਹਾ ਹੈ। ਬਲਾਕ ਮਾਛੀਵਾੜਾ ਦੇ ਪਿੰਡ ਸ਼ੇਰੀਆਂ ਵਿਖੇ ਅਕਾਲੀ ਦਲ ਅਤੇ…

    Leave a Reply

    Your email address will not be published. Required fields are marked *