ਸਿੱਖਿਆ ਸਿਹਤ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ–ਵਿਧਾਇਕ ਲਾਭ ਸਿੰਘ ਉਗੋਕੇ

Spread the love

ਤਪਾ ਮੰਡੀ 10 ਜੁਲਾਈ ( ਗੋਲਡੀ ਵਿਆਸ)     ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਦੇ ਲੋਕਪ੍ਰਿਯ ਵਿਧਾਇਕ ਲਾਭ ਸਿੰਘ ਉਗੋਕੇ ਨੇ ਲੋਕਾਂ ਦੇ ਵਿਸ਼ਵਾਸ ਨੂੰ ਆਪਣੀ ਸਭ ਤੋਂ ਵੱਡੀ ਤਾਕਤ ਮੰਨਦੇ ਹੋਏ ਹਮੇਸ਼ਾ ਜਨਤਾ ਦੀ ਆਵਾਜ਼ ਨੂੰ ਪਹਿਲ ਦਿੱਤੀ ਹੈ। ਹਲਕੇ ਦੇ ਵਿਕਾਸ, ਲੋਕ ਭਲਾਈ ਅਤੇ ਪਾਰਦਰਸ਼ੀ ਪ੍ਰਸ਼ਾਸਨ ਲਈ ਕੀਤੇ ਗਏ ਯਤਨਾਂ ਨੇ ਆਮ ਲੋਕਾਂ ਵਿੱਚ ਇੱਕ ਨਵਾਂ ਭਰੋਸਾ ਪੈਦਾ ਕੀਤਾ ਹੈ। ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਵਿਧਾਇਕ ਲਾਭ ਸਿੰਘ ਉਗੋਕੇ ਦਾ ਮਕਸਦ ਸਿਰਫ਼ ਵਾਅਦੇ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਪੂਰਾ ਕਰਨਾ ਹੈ। ਹਰ ਵਰਗ ਦੇ ਲੋਕਾਂ ਨਾਲ ਸਿੱਧਾ ਸੰਪਰਕ ਰੱਖਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਕਾਰਜਸ਼ੈਲੀ ਦੀ ਖ਼ਾਸ ਪਹਿਚਾਣ ਹੈ। ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮਹਿਲਾਵਾਂ ਅਤੇ ਬਜ਼ੁਰਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਦੇ ਨਵੇਂ ਰਾਹ ਖੋਲ੍ਹਣ ਲਈ ਯਤਨ ਜਾਰੀ ਹਨ। ਵਿਕਾਸ ਕੀਤਾ ਹੈ, ਵਿਕਾਸ ਕਰਾਂਗੇ ਇਹ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਲੋਕਾਂ ਨਾਲ ਕੀਤਾ ਗਿਆ ਵਚਨ ਹੈ। ਹਲਕਾ ਭਦੌੜ ਨੂੰ ਹੋਰ ਤਰੱਕੀ ਦੀਆਂ ਬੁਲੰਦੀਆਂ ਤੱਕ ਲੈ ਜਾਣ ਲਈ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਕੰਮ ਜਾਰੀ ਰਹੇਗਾ। ਹਰ ਪਿੰਡ, ਹਰ ਵਾਰਡ ਅਤੇ ਹਰ ਪਰਿਵਾਰ ਤੱਕ ਵਿਕਾਸ ਦੀ ਰੌਸ਼ਨੀ ਪਹੁੰਚਾਉਣ ਦਾ ਸੰਕਲਪ ਹੀ ਸਾਡੀ ਤਾਕਤ ਹੈ। ਆਓ, ਵਿਕਾਸ, ਭਰੋਸੇ ਅਤੇ ਲੋਕ ਸੇਵਾ ਦੀ ਇਸ ਯਾਤਰਾ ਨੂੰ ਹੋਰ ਮਜ਼ਬੂਤ ਬਣਾਈਏ। ਆਓ ਮਿਲ ਕੇ ਇੱਕ ਅਜਿਹਾ ਭਦੌੜ ਬਣਾਈਏ ਜਿੱਥੇ ਹਰ ਨਾਗਰਿਕ ਨੂੰ ਬਿਹਤਰ ਸਹੂਲਤਾਂ, ਨਵੇਂ ਮੌਕੇ ਅਤੇ ਖੁਸ਼ਹਾਲ ਭਵਿੱਖ ਮਿਲੇ। ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀ ਜਨਤਾ ਨਾਲ ਜੋ ਗਰੰਟੀਆਂ ਕੀਤੀਆਂ ਗਈਆਂ ਸਨ ਉਹਨਾਂ ਨੂੰ ਸਮੇਂ ਤੋਂ ਪਹਿਲਾਂ ਹੀ ਪੂਰਾ ਕਰ ਦਿੱਤਾ ਗਿਆ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਾਸਿਲ ਕਰ ਲੈਂਦੀਆਂ ਸਨ , ਮੁੜ ਕੇ ਉਹਨਾਂ ਵੱਲੋਂ ਜਨਤਾ ਨਾਲ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਸੀ। ਜਿਸ ਕਰਕੇ ਸੂਬੇ ਦੀ ਜਨਤਾ ਨੇ ਵਿਰੋਧੀ ਪਾਰਟੀਆਂ ਨੂੰ ਘਰਾਂ ਵਿੱਚ ਬੈਠਣ ਲਈ ਮਜਬੂਰ ਕਰ ਦਿੱਤਾ ਹੈ ਉਹਨਾਂ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਮੁੜ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਲੋਕ ਪੂਰੀ ਤਰਹਾਂ ਖੁਸ਼ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀਆਂ ਸੜਕਾਂ ਦਾ ਨਵੀਂ ਕਰਨ ਕੀਤਾ ਜਾ ਰਿਹਾ ਹੈ ਜਿਸ ਕਰਕੇ ਜਨਤਾ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਉਹਨਾਂ ਕਿਹਾ ਕਿ ਹਲਕਾ ਭਦੌੜ ਦ ਤਾਂ ਸ਼ਹਿਰ ਅੰਦਰ ਬਹੁਤ ਜਲਦੀ  ਹਰ ਤਰਹਾਂ ਦੀ ਸਹੂਲਤ ਨਾਲ ਲੈਸ ਸਟੇਡੀਅਮ ਬਣਨ ਜਾ ਰਿਹਾ ਹੈ ਜਿਸ ਵਿੱਚ ਖਿਡਾਰੀ ਆਪਣੀ ਮਨ ਪਸੰਦ ਖੇਡ ਨੂੰ ਖੇਡ ਸਕਣਗੇ ਕਿਉਂਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਦੇਣ ਵਿੱਚ ਪੂਰੀ ਤਰਹਾਂ ਬਚਨ ਵੱਧ ਹੈ । ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ ਸਮਾਜ ਸੇਵੀ ਡਾਕਟਰ ਬਾਲ ਚੰਦ ਬਾਂਸਲ, ਧਰਮਪਾਲ ਸ਼ਰਮਾ ਕੌਂਸਲਰ ,ਕੁਲਵਿੰਦਰ ਸਿੰਘ ਚੱਠਾ ਪ੍ਰਧਾਨ, ਹੈਪੀ ਸਿੰਘ ਕੌਂਸਲਰ, ਆਪ ਆਗੂ ਜਸਬੀਰ ਸਿੰਘ ਜੱਸੀ ਆਦਿ ਹਾਜਰ ਸਨ ।

  • Related Posts

    ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡੀ.ਸੀ. ਨਿਵਾਸ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ ਗਏ   ਗੈਰ-ਕਾਨੂੰਨੀ ਕੈਨੋਪੀਆਂ, ਸ਼ੈੱਡ ਅਤੇ ਅਸਥਾਈ ਢਾਂਚੇ ਕੀਤੇ ਗਏ ਢਾਹ; ਕਬਜ਼ਾਕਾਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ

    Spread the love

    Spread the love ਅੰਮ੍ਰਿਤਸਰ, 10 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ ) ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ…

    ਨਵੀਆਂ ਵਿਕਸਿਤ ਹੋ ਰਹੀਆਂ 6 ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਜ਼ਿਲ੍ਹਾ ਨਗਰ ਯੋਜਨਕਾਰ (ਰੈਗੂਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

    Spread the love

    Spread the love ਅੰਮ੍ਰਿਤਸਰ, 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ…

    Leave a Reply

    Your email address will not be published. Required fields are marked *