ਸੁਖਬੀਰ ਬਾਦਲ ਦੇ ਪਾਰਟੀ ਪ੍ਰਧਾਨ ਬਨਣ ਨਾਲ ਪਾਰਟੀ ਵਿੱਚ ਖੁਸ਼ੀ ਦੀ ਲਹਿਰ: ਅਮਨਦੀਪ,ਗੁਰਟੇਕ ਪੂਹਲੀ

Spread the love

ਭੁੱਚੋ ਮੰਡੀ ਨਥਾਣਾ 13 ਅਪ੍ਰੈਲ ( ਹਰਬੰਸ ਸਿੰਘ ਭੋਲਾ) ਜੈਕਾਰਿਆਂ ਦੀ ਗੂੰਜ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣ ਲਿਆ ।ਇਸ ਵਾਰੇ ਖੁਸ਼ੀ ਜ਼ਾਹਰ ਕਰਦੇ ਹਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਸਾਬਕਾ ਸਰਪੰਚ ਪੂਹਲੀ ‘ਤੇ ਗੁਰਟੇਕ ਸਿੰਘ ਪੂਹਲੀ ਜਥੇਬੰਦਕ ਸ਼ਕਤੱਰ ਯੂਥ ਅਕਾਲੀ ਦਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ  ਪੜ੍ਹੇ ਲਿਖੇ ਤੇ ਸੂਝਵਾਨ ਆਗੂ ਹਨ ਇਨ੍ਹਾਂ ਦੀ ਯੋਗ ਅਗਵਾਈ ਵਿੱਚ ਡਿਪਟੀ ਸੀ ਐਮ ਹੁੰਦਿਆ ਹੋਇਆਂ ਕਿਸਾਨਾਂ , ਗਰੀਬਾਂ  ਤੇ ਪਿੰਡਾ ਵਿੱਚ ਰਹਿਣ ਵਾਲੇ ਲੋਕਾਂ ਲਈ ਅਹਿਮ ਫੈਸਲੇ ਲਏ,  ਅਸਲ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜ਼ੋ ਸਾਰਿਆਂ ਵਰਗ ਦੇ ਲੋਕਾਂ ਨੂੰ ਨਾਲ ਲੈਕੇ ਚੱਲਣ ਦੀ ਤਾਕਤ ਰੱਖਦੀ ਇਹ ਸਭ ਕੁੱਝ ਤਾਂ ਹੀ ਸੰਭਵ ਹੈ ਜਦੋਂ ਕਿ ਸੁਖਬੀਰ ਸਿੰਘ ਬਾਦਲ ਵਰਗੇ ਯੋਗ ਆਗੂ ਪਾਰਟੀ ਦੀ ਅਗਵਾਈ ਕਰਦੇਂ ਹਨ ਇਸ ਲਈ ਸੁਖਬੀਰ ਸਿੰਘ ਬਾਦਲ ਦੇ ਦੁਬਾਰਾ ਪਾਰਟੀ ਪ੍ਰਧਾਨ ਬਨਣ ਨਾਲ ਪਾਰਟੀ ਤਾਕਤਵਰ ਤੇ ਮਜ਼ਬੂਤ ਹੋਵੇਗੀ ਕਿਉਂਕਿ ਸੁਖਬੀਰ ਸਿੰਘ ਬਾਦਲ ਪੜ੍ਹੇ ਲਿਖੇ ਹੋਣ ਦੇ ਨਾਲ ,ਨਾਲ ਸੂਝਵਾਨ ਆਗੂ ਵੀ ਹਨ ਇਸ ਮੌਕੇ ਪਿੰਡ ਪੂਹਲੀ ਦੀ ਸਮੁੱਚੀ ਸ੍ਰੋਮਣੀ ਅਕਾਲੀ ਦਲ ਟੀਮ ਸਾਬਕਾ ਸਰਪੰਚ ਅਮਨਦੀਪ ਸਿੰਘ ਪੂਹਲੀ ਤੇ ਗੁਰਟੇਕ ਸਿੰਘ ਪੂਹਲੀ ਨੇ ਸੁਖਬੀਰ ਸਿੰਘ ਨੂੰ ਪ੍ਰਧਾਨ ਬਨਣ ਦੀ ਖੁਸ਼ੀ ਵਿੱਚ ਵਧਾਈ ਦਿੱਤੀ ਤੇ ਕਿਹਾ ਕਿ ਬਾਦਲ ਸਾਹਿਬ ਸਾਰੇ ਸ਼੍ਰੋਮਣੀ ਅਕਾਲੀ ਦਲ ਤੇ ਸਮੁੱਚੀ ਲੀਡਰਸ਼ਿਪ ਨੂੰ ਨਾਲ ਲੈਕੇ ਚੱਲਣਗੇ ਤੇ ਪੰਜਾਬ ਵਿੱਚ 2025ਵਿੱਚ ਬਹੁਮਤ ਨਾਲ ਸਰਕਾਰ ਬਣਾਉਣ ਗੇ। ਇਸ ਮੌਕੇ ਮੇਜ਼ਰ ਸਿੰਘ, ਗੁਰਪ੍ਰੀਤ ਸਿੰਘ  ਨਰਦੇਵ ਸਿੰਘ ਤੇ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।

  • Related Posts

    ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨ

    Spread the love

    Spread the loveਕੁਰਾਲੀ 24 ਸਤੰਬਰ (ਜਗਦੇਵ ਸਿੰਘ )ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦੇ ਪਿੰਡ ਸਹੌੜਾਂ ਵਿਖੇ ਪੁੱਜਣ ’ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ…

    ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ 

    Spread the love

    Spread the loveਬਠਿੰਡਾ 24 ਸਤੰਬਰ(ਪੱਤਰ ਪ੍ਰੇਰਕ): ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਜੇਕਰ ਗੱਲ ਬਠਿੰਡਾ ਦਿਹਾਤੀ…

    Leave a Reply

    Your email address will not be published. Required fields are marked *