ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਸਿੱਟ ਦੀ ਕਾਰਵਾਈ ਸਿਆਸੀ ਬਦਲਾਖੋਰੀ ਦਾ ਹਿੱਸਾ : ਐੱਸ. ਆਰ. ਕਲੇਰ, ਗਰੇਵਾਲ ਜਗਰਾਉਂ ਤੋਂ ਵੱਡਾ ਕਾਫਲਾ ਚੰਡੀਗੜ੍ਹ ਰਵਾਨਾ, ਅਕਾਲੀ ਆਗੂਆਂ ਨੇ ਪਾਰਟੀ ਪ੍ਰਧਾਨ ਨਾਲ ਜਤਾਈ ਇੱਕਜੁੱਟਤਾ

Spread the love
ਜਗਰਾਉਂ, 20 ਜੁਲਾਈ  ( ਜਸਵਿੰਦਰ ਸਿੰਘ ਡਾਂਗੀਆ )  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਸਿੱਟ ਅੱਗੇ ਪੇਸ਼ ਹੋਣ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਗਰਾਉਂ ਐੱਸ. ਆਰ. ਕਲੇਰ ਦੀ ਅਗਵਾਈ ਹੇਠ ਜਗਰਾਉਂ ਹਲਕੇ ਤੋਂ ਅਕਾਲੀ ਆਗੂਆਂ ਅਤੇ ਵਰਕਰਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਪਾਰਟੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਐਲਾਨ ਕਰਦਿਆਂ ਸਿੱਟ ਦੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ।ਐੱਸ. ਆਰ. ਕਲੇਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਸਿਆਸੀ ਮੰਤਵਾਂ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਹਰ ਆਗੂ ਅਤੇ ਵਰਕਰ ਕਾਨੂੰਨ ਦਾ ਸਤਿਕਾਰ ਕਰਦਾ ਹੈ ਅਤੇ ਹਰ ਕਾਨੂੰਨੀ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਵੇਗਾ। ਉਨ੍ਹਾਂ ਕਿਹਾ ਕਿ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਬਹੁਤ ਹੀ ਦੁਖਦਾਈ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸ਼ੁਰੂ ਤੋਂ ਹੀ ਇਨ੍ਹਾਂ ਦੀ ਨਿੰਦਾ ਕੀਤੀ ਸੀ। ਪਰ ਅਸਲ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਬਜਾਏ ਇਸ ਮਾਮਲੇ ਨੂੰ ਸਿਆਸੀ ਰੰਗ ਦੇ ਕੇ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੋਵੇਂ ਹੀ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਦਿਵਾਉਣ ਵਿੱਚ ਨਾਕਾਮ ਰਹੀਆਂ ਹਨ ਅਤੇ ਹਰ ਚੋਣ ਤੋਂ ਪਹਿਲਾਂ ਇਸ ਮੁੱਦੇ ਨੂੰ ਸਿਆਸੀ ਲਾਭ ਲਈ ਵਰਤਿਆ ਜਾਂਦਾ ਹੈ। ਐੱਸ. ਆਰ. ਕਲੇਰ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਿਕਾਸ, ਰੁਜ਼ਗਾਰ, ਕਿਸਾਨਾਂ, ਵਪਾਰੀਆਂ, ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਵਰਗੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਵਿਰੋਧੀ ਧਿਰ ਖ਼ਿਲਾਫ਼ ਸਿਆਸੀ ਮਾਹੌਲ ਬਣਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਆਪਣੇ ਪ੍ਰਧਾਨ ਨਾਲ ਡਟ ਕੇ ਖੜ੍ਹਾ ਹੈ ਅਤੇ ਸੱਚ ਦੀ ਜਿੱਤ ‘ਤੇ ਪੂਰਾ ਵਿਸ਼ਵਾਸ ਰੱਖਦਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਬੇਅਦਬੀ ਵਰਗੇ ਪਵਿੱਤਰ ਅਤੇ ਸੰਵੇਦਨਸ਼ੀਲ ਮਾਮਲੇ ਨੂੰ ਸਿਆਸੀ ਲਾਭ ਲਈ ਵਰਤਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੀ ਨੀਅਤ ਸੱਚਮੁੱਚ ਇਨਸਾਫ਼ ਦਿਵਾਉਣ ਦੀ ਹੁੰਦੀ ਤਾਂ ਅਸਲ ਦੋਸ਼ੀਆਂ ਨੂੰ ਕਾਫ਼ੀ ਪਹਿਲਾਂ ਸਜ਼ਾ ਮਿਲ ਚੁੱਕੀ ਹੁੰਦੀ। ਉਨ੍ਹਾਂ ਕਿਹਾ ਕਿ ਸੰਗਤ ਦੀ ਇੱਕੋ ਮੰਗ ਹੈ ਕਿ ਨਿਰਪੱਖ ਜਾਂਚ ਕਰਕੇ ਅਸਲ ਦੋਸ਼ੀਆਂ ਨੂੰ ਬੇਨਕਾਬ ਕਰਦੇ ਹੋਏ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਇਸ ਮਾਮਲੇ ‘ਤੇ ਸਿਆਸਤ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਰਣਧੀਰ ਸਿੰਘ ਚਕਰ, ਸਰਪ੍ਰੀਤ ਸਿੰਘ ਕਾਉਂਕੇ, ਮਨਦੀਪ ਸਿੰਘ ਗਾਲਿਬ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਦੀਪਿੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੋਬੀ, ਸੰਦੀਪ ਸਿੰਘ ਮੱਲਾ, ਜਸਪ੍ਰੀਤ ਸਿੰਘ ਚਕਰ, ਰੇਸ਼ਮ ਸਿੰਘ ਮਾਣੂੰਕੇ, ਪਰਮਿੰਦਰ ਸਿੰਘ ਕੰਬੋ ਹਠੂਰ, ਗੁਰਪ੍ਰੀਤ ਸਿੰਘ ਬੱਸੂਵਾਲ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
  • Related Posts

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    ਸਿੱਖਿਆਂ, ਅਨੁਭਵ ਅਤੇ ਪ੍ਰੇਰਨਾ ਦਾ ਇੱਕ ਸ਼ਾਨਦਾਰ ਸੰਗਮ: ਸਿੱਖਿਅਕ ਦੀਪਿਕਾ ਚੋਪੜਾ ਦਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੇਰਨਾਦਾਇਕ ਦੌਰਾ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਨੇ ਉਤਸ਼ਾਹ ਅਤੇ ਪ੍ਰੇਰਨਾ ਦੇ ਇੱਕ ਵਿਸ਼ੇਸ਼ ਮਾਹੌਲ ਦਾ ਅਨੁਭਵ ਕੀਤਾ ਜਦੋਂ ਸ਼੍ਰੀਮਤੀ ਦੀਪਿਕਾ…

    Leave a Reply

    Your email address will not be published. Required fields are marked *