ਸੁਖਬੀਰ ਸਿੰਘ ਬਾਦਲ ਦੇ ਦੁਬਾਰਾ ਪ੍ਰਧਾਨ ਬਣਨ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਮਜਬੂਤੀ – ਖੁਰਾਣਾ/ਚੰਦੀ

Spread the love

ਫਗਵਾੜਾ 12 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ  ) ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਹਿਰੀ ਇੰਚਾਰਜ ਸਰਦਾਰ ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਰਾਜਿੰਦਰ ਸਿੰਘ ਚੰਦੀ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਪਾਰਟੀ ਪ੍ਰਧਾਨ ਚੁਣੇ ਜਾਣ ਦਾ ਸਵਾਗਤ ਕੀਤਾ ਹੈ। ਉਕਤ ਆਗੂਆਂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਸਿੱਖ ਪੰਥ ਅਤੇ ਪੰਜਾਬ ਦੇ ਹਿਤਾਂ ਲਈ ਕੁਰਬਾਨੀ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਦੇ ਹੱਥਾਂ ‘ਚ ਦੁਬਾਰਾ ਪਾਰਟੀ ਦੀ ਵਾਗਡੋਰ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਮਜਬੂਤੀ ਮਿਲੇਗੀ। ਰਣਜੀਤ ਸਿੰਘ ਖੁਰਾਣਾ ਨੇ ਪਾਰਟੀ ਤੋਂ ਨਰਾਜ ਚਲ ਰਹੇ ਆਗੂਆਂ ਨੂੰ ਮੁੜ ਤੋਂ ਸਰਗਰਮ ਹੋਣ ਅਤੇ ਪਾਰਟੀ ਛੱਡ ਚੁੱਕੇ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਬਿਹਤਰੀ ਅਤੇ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਿਆਸੀ ਤੌਰ ਤੇ ਮਜਬੂਤ ਹੋਣਾ ਜਰੂਰੀ ਹੈ। ਪੰਥ ਵਿਰੋਧੀ ਤਾਕਤਾਂ ਸ਼੍ਰੋਮਣੀ ਕਮੇਟੀ ‘ਤੇ ਕਬਜਾ ਕਰਨ ਦੇ ਮਨਸੂਬੇ ਰੱਖਦੀਆਂ ਹਨ। ਜਿਹਨਾਂ ਨੂੰ ਰੋਕਣ ਲਈ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਹੀ ਸੰਘਰਸ਼ ਕੀਤਾ ਜਾ ਸਕਦਾ ਹੈ। ਖੁਰਾਣਾ ਅਤੇ ਚੰਦੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧੀਆਂ ਨੇ ਪੂਰਾ ਜੋਰ ਲਗਾਇਆ ਹੋਇਆ ਸੀ ਕਿ ਪਾਰਟੀ ਦੀ ਕਮਾਨ ਦੁਬਾਰਾ ਸੁਖਬੀਰ ਸਿੰਘ ਬਾਦਲ ਦੇ ਹੱਥਾਂ ਵਿਚ ਨਾ ਆਵੇ। ਜਿਸ ਦੇ ਲਈ ਫੁੱਟ ਪਾਉਣ ਦੀਆਂ ਲਗਤਾਰ ਸਾਜਿਸ਼ਾਂ ਹੋਈਆਂ ਪਰ ਖੁਸ਼ੀ ਦੀ ਗੱਲ ਹੈ ਕਿ ਵਿਰੋਧੀ ਆਪਣੇ ਮਨਸੂਬਿਆਂ ਵਿਚ ਸਫਲ ਨਹੀਂ ਹੋਏ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਦੁਬਾਰਾ ਪ੍ਰਧਾਨ ਬਣਨ ਨਾਲ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ‘ਚ ਘਬਰਾਹਟ ਸਾਫ ਝਲਕ ਰਹੀ ਹੈ। ਕਿਉਂਕਿ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸੂਬੇ ਦੀ ਸੱਤਾ ‘ਚ ਵਾਪਸੀ ਕਰੇਗਾ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਹੋਣਗੇ। ਜਿਹਨਾਂ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ਤੋਂ ਤਰੱਕੀ ਦੀਆਂ ਲੀਹਾਂ ਤੇ ਪਾਇਆ ਜਾਵੇਗਾ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *