ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਤਰੱਕੀ ਅਤੇ ਭਲਾਈ ਲਈ ਹਮੇਸ਼ਾ ਵੱਚਨਬੱਧ : ਬ੍ਰਹਮਪੁਰਾ, ਜਹਾਂਗੀਰ, ਔਲਖ, ਸ਼ੇਖ

Spread the love

ਜੈਤੋ ,12 ਅਪ੍ਰੈਲ(ਰਘੂਨੰਦਨ ਪਰਾਸ਼ਰ) :ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ  ਰਵਿੰਦਰ ਸਿੰਘ ਬ੍ਰਹਮਪੁਰਾ, ਸੀਨੀਅਰ ਮੀਤ ਪ੍ਰਧਾਨ ਜਥੇ: ਦਲਬੀਰ ਸਿੰਘ ਜਹਾਂਗੀਰ, ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਕੌਰ ਕਮੇਟੀ ਮੈਂਬਰ ਗੁਰਸੇਵਕ ਸਿੰਘ ਸ਼ੇਖ (ਸਾਰੇ ਸਟੇਟ ਡੈਲੀਗੇਟ) ਵੱਲੋਂ ਇੱਕ ਸਾਂਝੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪਾਰਟੀ ਦੇ ਜਨਰਲ ਇਜਲਾਸ ਦੌਰਾਨ ਸਰਬਸਮਤੀ ਨਾਲ ਸ੍ਰ. ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ ਹੈ।ਇਸ ਇਤਿਹਾਸਕ ਮੌਕੇ ਉੱਤੇ ਉਕਤ ਆਗੂਆਂ ਨੇ ਆਪਣੀ ਖੁਸ਼ੀ ਅਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹੀ ਉਹ ਆਗੂ ਹਨ ਜੋ ਪੰਜਾਬ ਨੂੰ ਮੁੜ ਵਿਕਾਸ ਦੀ ਰਾਹ ‘ਤੇ ਲੈ ਜਾ ਸਕਦੇ ਹਨ। ਉਨ੍ਹਾਂ ਕਿਹਾ ਅਸੀਂ ਪੂਰਨ ਤੌਰ ‘ਤੇ ਵਿਸ਼ਵਾਸ ਰੱਖਦੇ ਹਾਂ ਕਿ 2027 ਵਿੱਚ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੜ ਵੱਡੇ ਬਹੁਮਤ ਨਾਲ ਸਰਕਾਰ ਬਣਾਵੇਗਾ।ਇਜਲਾਸ ਵਿੱਚ ਹਰੇਕ ਅਕਾਲੀ ਵਰਕਰ ਦਾ ਉਤਸ਼ਾਹ ਦਰਸ਼ਣਯੋਗ ਸੀ, ਜਿਸ ਨਾਲ ਪਾਰਟੀ ਵਿੱਚ ਇਕ ਨਵੀਂ ਤਾਕਤ ਅਤੇ ਨਵੀਂ ਉਮੀਦ ਦੀ ਲਹਿਰ ਪੈਦਾ ਹੋਈ ਹੈ। ਆਗੂਆਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਅਕਾਲੀ ਦਲ ਦੀ ਏਕਤਾ ਅਤੇ ਤਾਕਤ ਤੋਂ ਘਬਰਾ ਗਏ ਹਨ, ਪਰ ਜਿੰਨ੍ਹਾਂ ਨੇ ਸਿਆਸੀ ਤੌਰ ਤੇ ਅਕਾਲੀ ਦਲ ਤੋਂ ਰਾਜਭਾਗ ਹਾਸਲ ਕੀਤੇ, ਉਹ ਅੱਜ ਦਲ ਦੇ ਖ਼ਿਲਾਫ਼ ਕੰਮ ਕਰ ਰਹੇ ਹਨ । ਅਜਿਹੇ ਲੋਕ ਕਦੇ ਵੀ ਸਿੱਖ ਕੌਮ, ਪੰਜਾਬ ਅਤੇ ਪੰਜਾਬੀਅਤ ਦੇ ਹਿਤੈਸ਼ੀ ਨਹੀਂ ਹੋ ਸਕਦੇ।ਆਗੂਆਂ ਨੇ ਨੌਜਵਾਨਾਂ ਨੂੰ ਅਕਾਲੀ ਦਲ ਵਿੱਚ ਸਕਰਾਤਮਕ ਭੂਮਿਕਾ ਨਿਭਾਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਨਵੀਂ ਪੀੜ੍ਹੀ ਨੂੰ ਮੌਕੇ ਮਿਲਣ। ਅਖੌਤੀ ਅਕਾਲੀ ਆਗੂਆਂ ਲਈ ਸੁਨੇਹਾ ਦਿੱਤਾ ਗਿਆ ਕਿ ਆਪਣੇ ਨਿੱਜੀ ਹਿੱਤਾਂ ਦੀ ਖ਼ਾਤਰ ਮਾਂ ਪਾਰਟੀ ਨੂੰ ਨੁਕਸਾਨ ਨਾ ਪਹੁੰਚਾਓ।ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਨਾਜ਼ ਹੈ ਆਪਣੇ ਵਿਰਸੇ ‘ਤੇ, ਆਪਣੀ ਕੌਮ ਅਤੇ ਅਕਾਲੀ ਦਲ ਦੇ ਉਨ੍ਹਾਂ ਮਿਹਨਤੀ ਵਰਕਰ ਸਾਹਿਬਾਨਾਂ ‘ਤੇ ਜਿੰਨ੍ਹਾਂ ਨੇ ਸਾਨੂੰ ਹਮੇਸ਼ਾ ਸਰਬੱਤ ਦੇ ਭਲੇ ਲਈ ਲਾਇਆ। – ਇਹੀ ਵਿਸ਼ਵਾਸ ਨਾਲ ਅਸੀਂ ਪਾਰਟੀ ਦੀ ਮਜ਼ਬੂਤੀ ਅਤੇ ਚੱੜਦੀਕਲਾ ਵੱਲ ਵਧ ਰਹੇ ਹਾਂ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *