ਸੈਣੀਮਾਜਰਾ ‘ਚ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ ਭਰਵਾਂ ਸੰਬੰਧ ਪ੍ਰੋਗਰਾਮ ਆਯੋਜਿਤ 

Spread the love
 ਵਿਕਾਸ ਕਾਰਜਾਂ ਦੀ ਜਾਣਕਾਰੀ ਸਾਂਝੀ, ਲੋਕਾਂ ਨਾਲ ਸਿੱਧਾ ਸੰਵਾਦ ਤੇ ਸਕੀਮਾਂ ਬਾਰੇ ਦਿੱਤੀ ਜਾਗਰੂਕਤਾ
ਨੂਰਪੁਰਬੇਦੀ— ਦਲਜੀਤ ਚਨੌਲੀ  ਪਿੰਡ ਸੈਣੀ ਮਾਜਰਾ ਵਿੱਚ ਗ੍ਰਾਮ ਪੰਚਾਇਤ ਵੱਲੋਂ ਸਰਪੰਚ  ਰਾਮ ਸਰੂਪ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਇੱਕ ਭਰਵਾਂ ਸੰਬੰਧ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਟੀਮ ਚ ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸਰਾਜ ਸੈਣੀ, ਸੰਮਤੀ ਮੈਂਬਰ ਸਤਿਨਾਮ ਸਿੰਘ ਨਾਗਰਾ, ਬਲਾਕ ਸੰਮਤੀ ਮੈਂਬਰ ਹੇਮੰਤ ਸੈਣੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚੌਧਰੀ ਹੁਸਨ ਚੰਦ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਰਹੀਆਂ। ਪ੍ਰੋਗਰਾਮ ਵਿੱਚ ਪਿੰਡ ਦੇ ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸ ਨੂੰ ਕਾਮਯਾਬ ਬਣਾਇਆ। ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁਫ਼ਤ ਬਿਜਲੀ ਸਹੂਲਤ, ਪਿੰਡਾਂ ਦੀਆਂ ਸੜਕਾਂ ਦਾ ਵਿਸਥਾਰ, ਸਿਹਤ ਸੇਵਾਵਾਂ ਵਿੱਚ ਸੁਧਾਰ ਅਤੇ ਸਿੱਖਿਆ ਖੇਤਰ ਵਿੱਚ ਨਵੀਆਂ ਯੋਜਨਾਵਾਂ ਲਾਗੂ ਕਰਕੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ। ਇਸ ਤੋਂ ਇਲਾਵਾ, ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸਰਾਜ ਸੈਣੀ ਅਤੇ ਸੰਮਤੀ ਮੈਂਬਰ ਸਤਿਨਾਮ ਸਿੰਘ ਨਾਗਰਾ ਵੱਲੋਂ ਸਰਕਾਰ ਦੀ 1000 ਪ੍ਰਤੀ ਮਹੀਨਾ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਲੋੜੀਂਦੇ ਦਸਤਾਵੇਜ਼ ਅਤੇ ਅਰਜ਼ੀ ਪ੍ਰਕਿਰਿਆ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਵੱਲੋਂ ਆਪਣੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਵੀ ਆਗੂਆਂ ਅੱਗੇ ਰੱਖੀਆਂ ਗਈਆਂ, ਜਿਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਭਰੋਸਾ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਲੋਕ-ਹਿਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਅੰਤ ਵਿੱਚ ਸਰਪੰਚ ਰਾਮ ਸਰੂਪ ਵੱਲੋਂ ਸਮੂਹ ਮਹਿਮਾਨਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸੰਬੰਧ ਪ੍ਰੋਗਰਾਮ ਸਰਕਾਰ ਅਤੇ ਲੋਕਾਂ ਵਿਚਕਾਰ ਭਰੋਸੇਮੰਦ ਰਿਸ਼ਤੇ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *