ਸੜਕ ਸੁਰੱਖਿਆ ਫੋਰਸ ਕਾਰਨ ਪੰਜਾਬ ‘ਚ ਸੜਕ ਹਾਦਸਿਆਂ ਦੌਰਾਨ ਹੋਣ ਵਾਲੀਆਂ ਮੌਤਾਂ ਵਿੱਚ ਆਈ 50 ਫ਼ੀਸਦੀ ਕਮੀ – ਵਿਧਾਇਕਾ ਸੰਤੋਸ਼ ਕਟਾਰੀਆ

Spread the love
ਬਲਾਚੌਰ, 20 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾਵਾਂ ਨੂੰ ਰੋਕਣ ਅਤੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਦੀ ਕਾਰਗੁਜ਼ਾਰੀ ਨੇ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਇਸ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜਦੋਂ ਤੋਂ ਇਹ ਫੋਰਸ ਤਾਇਨਾਤ ਕੀਤੀ ਗਈ ਹੈ, ਉਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਪੰਜਾਬ ਵਿੱਚ ਸੜਕ ਹਾਦਸਿਆਂ ਕਾਰਨ ਹਰ ਸਾਲ ਲਗਭਗ 5400 ਮੌਤਾਂ ਹੁੰਦੀਆਂ ਸਨ, ਪਰ ਹੁਣ ਇਸ ਅੰਕੜੇ ਵਿੱਚ 50 ਫੀਸਦੀ ਤੱਕ ਦੀ ਵੱਡੀ ਗਿਰਾਵਟ ਆਈ ਹੈ, ਜਿਸ ਨਾਲ ਹਰ ਸਾਲ ਲਗਭਗ 2700 ਲੋਕਾਂ ਦੀਆਂ ਕੀਮਤੀ ਜਾਨਾਂ ਬਚ ਰਹੀਆਂ ਹਨ।ਵਿਧਾਇਕਾ ਸੰਤੋਸ਼ ਕਟਾਰੀਆ ਨੇ ਐਸਐਸੳੈਫ ਦੀ ਸਫਲਤਾ ਦਾ ਰਾਜ਼ ਦੱਸਦਿਆਂ ਕਿਹਾ ਕਿ ਇਹ ਫੋਰਸ ਦੁਰਘਟਨਾ ਵਾਲੀ ਥਾਂ ‘ਤੇ ਸਮੇਂ ਸਿਰ ਪਹੁੰਚ ਕੇ ਜ਼ਖਮੀਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਅਤੇ ਹਸਪਤਾਲ ਤੱਕ ਪਹੁੰਚਾਉਣ ਦਾ ਕੰਮ ਕਰਦੀ ਹੈ। ਉਨ੍ਹਾਂ ਅਨੁਸਾਰ, ਮੌਕੇ ‘ਤੇ ਹੀ ਪੱਟੀ ਕਰਕੇ ਖੂਨ ਨੂੰ ਰੋਕਣ ਅਤੇ ਸਮੇਂ ਸਿਰ ਇਲਾਜ ਮਿਲਣ ਕਾਰਨ ਹੀ ਅੱਜ ਹਜ਼ਾਰਾਂ ਪਰਿਵਾਰਾਂ ਦੇ ਚਿਰਾਗ ਬਚ ਰਹੇ ਹਨ, ਜੋ ਕਿ ਸਰਕਾਰ ਦੀ ਇੱਕ ਬਹੁਤ ਵੱਡੀ ਕਾਮਯਾਬੀ ਹੈ।ਇਸ ਦੇ ਨਾਲ ਹੀ, ਵਿਧਾਇਕਾ ਨੇ ਦੇਸ਼ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਮੁੱਦੇ ‘ਤੇ ਚਿੰਤਾ ਪ੍ਰਗਟ ਕਰਦਿਆਂ ਤਿੱਖੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ ਜਲਦ ਹੀ 80 ਸਾਲ ਹੋ ਜਾਣਗੇ, ਪਰ ਅਸੀਂ ਅਜੇ ਵੀ ਬਹੁਤ ਪਿੱਛੇ ਖੜ੍ਹੇ ਹਾਂ। ਉਨ੍ਹਾਂ ਹੈਰਾਨੀ ਜਤਾਈ ਕਿ ਜਿੱਥੇ ਅਮਰੀਕਾ ਵਰਗੇ ਵਿਕਸਤ ਦੇਸ਼ ਮੰਗਲ ਗ੍ਰਹਿ ‘ਤੇ ਪਲਾਟ ਕੱਟਣ ਦੀਆਂ ਗੱਲਾਂ ਕਰ ਰਹੇ ਹਨ, ਉੱਥੇ ਹੀ ਸਾਡੇ ਦੇਸ਼ ਦਾ ਹਾਲ ਇਹ ਹੈ ਕਿ ਸਾਨੂੰ ਅੱਜ ਵੀ ਸੀਵਰੇਜ ਦੇ ਢੱਕਣ ਪੂਰੇ ਕਰਨ ਅਤੇ ਸ਼ਮਸ਼ਾਨਘਾਟ ਦੀਆਂ ਕੰਧਾਂ ਉੱਚੀਆਂ ਕਰਵਾਉਣ ਵਰਗੇ ਬੁਨਿਆਦੀ ਮੁੱਦਿਆਂ ‘ਤੇ ਹੀ ਉਲਝਣਾ ਪੈ ਰਿਹਾ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਦੋਂ ਤੱਕ ਅਸੀਂ ਇਨ੍ਹਾਂ ਛੋਟੀਆਂ-ਛੋਟੀਆਂ ਬੁਨਿਆਦੀ ਸਮੱਸਿਆਵਾਂ ਤੋਂ ਉੱਪਰ ਉੱਠ ਕੇ ਵੱਡੇ ਵਿਕਾਸ ਬਾਰੇ ਨਹੀਂ ਸੋਚਾਂਗੇ, ਉਦੋਂ ਤੱਕ ਦੇਸ਼ ਦੀ ਅਸਲ ਤਰੱਕੀ ਅਧੂਰੀ ਹੈ।
  • Related Posts

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    ਸਿੱਖਿਆਂ, ਅਨੁਭਵ ਅਤੇ ਪ੍ਰੇਰਨਾ ਦਾ ਇੱਕ ਸ਼ਾਨਦਾਰ ਸੰਗਮ: ਸਿੱਖਿਅਕ ਦੀਪਿਕਾ ਚੋਪੜਾ ਦਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੇਰਨਾਦਾਇਕ ਦੌਰਾ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਨੇ ਉਤਸ਼ਾਹ ਅਤੇ ਪ੍ਰੇਰਨਾ ਦੇ ਇੱਕ ਵਿਸ਼ੇਸ਼ ਮਾਹੌਲ ਦਾ ਅਨੁਭਵ ਕੀਤਾ ਜਦੋਂ ਸ਼੍ਰੀਮਤੀ ਦੀਪਿਕਾ…

    Leave a Reply

    Your email address will not be published. Required fields are marked *