ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਆਮ ਚੋਣਾਂ – 2025

Spread the love

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਚੋਣ ਕਮਿਸ਼ਨ ਪੰਜਾਬ ਨੇ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਰਿਵਾਇਜਡ ਸਮਾਂ-ਸਾਰਣੀ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਸੁਰਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਆਮ ਚੋਣਾਂ 2025 ਦੇ ਪਹਿਲਾਂ ਤੋਂ ਚੱਲ ਰਹੇ ਵੋਟਰ ਸੂਚੀਆਂ ਦੇ ਸੁਧਾਈ ਪ੍ਰੋਗਰਾਮ ਵਿੱਚ ਅੰਸ਼ਿਕ ਸੋਧ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਦੇ ਅਨੁਸਾਰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਲਈ ਮੁਤਾਬਿਕ ਦਾਅਵੇ, ਇਤਰਾਜ ਕਰਨ ਦੀ ਤਾਰੀਕ 03 ਸਤੰਬਰ 2025 ਕਰ ਦਿੱਤੀ ਗਈ ਹੈ ਅਤੇ ਦਾਅਵੇ, ਇਤਰਾਜਾਂ ਦੇ ਨਿਪਟਾਰੇ ਦੀ ਮਿਤੀ 08 ਸਤੰਬਰ 2025 ਕਰ ਦਿੱਤੀ ਗਈ ਹੈ। ਵੋਟਰ ਸੂਚੀਆਂ ਦੀ ਫਾਈਨਲ ਪ੍ਰਕਾਸ਼ਨਾ ਮਿਤੀ 09 ਸਤੰਬਰ 2025 ਨੂੰ ਕੀਤੀ ਜਾਵੇਗੀ। ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਬਲਾਕ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫਸਰ ਨਾਲ ਤੁਰੰਤ ਸੰਪਰਕ ਕਰਨਗੇ, ਆਮ ਲੋਕਾਂ ਦੀ ਜਾਣਕਾਰੀ ਲਈ ਆਪਣੇ ਖੇਤਰ ਦੇ ਪਿੰਡਾਂ ਵਿਚ ਸੁਧਾਈ ਸਬੰਧੀ ਮੁਨਿਆਦੀ ਕਰਵਾਉਣਗੇ ਅਤੇ ਸੁਧਾਈ ਨਾਲ ਸਬੰਧਤ ਕੰਮਾਂ ਲਈ ਆਪਣਾ ਲਈ ਪੂਰਨ ਸਹਿਯੋਗ ਦੇਣਗੇ, ਤਾਂ ਜੋ ਕਿ ਹਰ ਇੱਕ ਯੋਗ ਵੋਟਰ ਇਸ ਦਿੱਤੇ ਗਏ ਮੌਕੇ ਦਾ ਲਾਭ ਉਠਾ ਸਕੇ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *