ਫ਼ਿਰ ਸ਼ੁਰੂ ਹੋਈ ਅਕਾਲੀ-ਭਾਜਪਾ ਗੱਠਜੋੜ ਦੀ ਚਰਚਾ!

Spread the love

ਸ਼੍ਰੀ ਮੁਕਤਸਰ ਸਾਹਿਬ, 24 ਜੂਨ (ਗੁਰਮੀਤ ਕੁਮਾਰ)- ਹਲਕਾ ਵੈਸਟ ਦੀ ਉਪ ਚੋਣ ਵਿਚ ਹਾਰ ਦੇ ਬਾਅਦ ਫਿਰ ਅਕਾਲੀ ਭਾਜਪਾ ਗੱਠਜੋੜ ਦੀ ਚਰਚਾ ਸ਼ੁਰੂ ਹੋ ਗਈ ਹੈ ਕਿਉਂਕਿ ਅਕਾਲੀ ਭਾਜਪਾ ਲੰਮੇ ਸਮੇਂ ਤੱਕ ਕੇਂਦਰ ਅਤੇ ਰਾਜ ਦੀ ਰਾਜਨੀਤੀ ਵਿਚ ਇਕੱਠੇ ਰਹੇ ਹਨ ਅਤੇ ਸਰਕਾਰ ਵੀ ਬਣਾਈ ਪਰ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਕਾਲੀ ਦਲ ਨੇ ਭਾਜਪਾ ਦਾ ਸਾਥ ਛੱਡ ਦਿੱਤਾ ਅਤੇ ਇਸਦੇ ਬਾਅਦ ਤੋਂ ਦੋਵੇਂ ਪਾਰਟੀਆਂ ਅਲੱਗ ਅਲੱਗ ਚੋਣ ਲੜ ਰਹੀਆਂ ਹਨ ਪਰ ਇਸ ਦੌਰਾਨ ਅਕਾਲੀ ਭਾਜਪਾ ਨੂੰ ਕੋਈ ਸਫਲਤਾ ਨਹੀਂ ਮਿਲੀ ਸਗੋਂ ਅਕਾਲੀ ਭਾਜਪਾ ਇਕ ਦੇ ਬਾਅਦ ਇਕ ਚੋਣ ਹਾਰਨ ਦੀ ਵਜਾ ਨਾਲ ਪੰਜਾਬ ਦੀ ਸਿਆਸਤ ਦੇ ਹਾਸ਼ੀਏ ’ਤੇ ਜਾ ਰਹੀ ਹੈ। ਇਹੀ ਹਾਲ ਹਲਕਾ ਵੈਸਟ ਦੀ ਉਪ ਚੋਣ ਵਿਚ ਦੇਖਣ ਨੂੰ ਮਿਲ ਰਿਹਾ ਹੈ ਜਦ ਅਕਾਲੀ ਭਾਜਪਾ ਤੀਜੇ ਅਤੇ ਚੌਥੇ ਨੰਬਰ ’ਤੇ ਸੀਮਿਤ ਹੋ ਕੇ ਰਹਿ ਗਏ ਹਨ। ਜਿਸਦੇ ਬਾਅਦ ਇਕ ਵਾਰ ਫਿਰ ਅਕਾਲੀ ਭਾਜਪਾ ਗਠਜੋੜ ਦੀ ਚਰਚਾ ਸੁਣਨ ਨੂੰ ਮਿਲ ਰਹੀ ਹੈ। ਕਿਉਂਕਿ ਅਕਾਲੀ ਭਾਜਪਾ ਦੀ ਵੋਟ ਦਾ ਅੰਕੜਾ 30 ਹਜ਼ਾਰ ਤੋਂ ਪਾਰ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਸਿਆਸੀ ਗਲਿਆਰਿਆਂ ਵਿਚ ਚਰਚਾ ਹੋ ਰਹੀ ਹੈ ਕਿ ਜੇਕਰ ਅਕਾਲੀ ਭਾਜਪਾ ਇਕੱਠੇ ਹੋਣ ਤਾਂ 2027 ਦੀਆਂ ਵਿਧਾਨ ਸਭਾ ਚੋਣ ਵਿਚ ਜਿੱਤ ਹਾਸਲ ਕੀਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੁੱਦੇ ’ਤੇ ਅੰਦਰਖਾਤੇ ਕਵਾਇਦ ਕਾਫੀ ਦੇਰ ਤੋਂ ਚੱਲ ਰਹੀ ਹੈ ਪਰ ਅਕਾਲੀ ਦਲ ਦਲ ਗੁਟਬਾਜ਼ੀ ਦੇ ਕਾਰਨ ਭਾਜਪਾ ਹਾਮੀ ਨਹੀਂ ਭਰ ਰਹੀ ਹੈ। ਜਿਵੇਂ ਕਿ ਮੀਡੀਆ ਵੱਲੋਂ ਪਹਿਲਾਂ ਹੀ ਸਾਫ ਕਰ ਦਿੱਤਾ ਗਿਆ ਸੀ ਕਿ ਹਲਕਾ ਵੈਸਟ ਦੀ ਉਪ ਚੋਣ ਵਿਚ ਅਕਾਲੀ ਦਲ ਨੂੰ ਹੁਣ ਤੱਕ ਦੀ ਸਭ ਤੋਂ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਸ ਖਬਰ ’ਤੇ ਮੋਹਰ ਲੱਗ ਗਈ ਹੈ ਅਤੇ ਲਗਭਗ 8 ਹਜ਼ਾਰ ਵੋਟ ਦੇ ਨਾਲ ਅਕਾਲੀ ਦਲ ਚੌਥੇ ਨੰਬਰ ’ਤੇ ਆ ਗਿਆ ਹੈ।
ਫੋਟੋ ਫਾਇਲ: ਐਮਕੇਐਸ 24-04

  • Related Posts

    ਸਾਂਝਾ ਮੁਲਾਜ਼ਮ ਮੰਚ ਦੇ ਝੰਡੇ ਹੇਠ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਦਾ ਘਿਰਾਓ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ( ਮਨਪ੍ਰੀਤ ਮੋਨੂੰ ) – ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢੇ…

    ਰਾਏ ਸਿੱਖ ਭਲਾਈ ਬੋਰਡ ਦੇ ਚੇਅਰਮੈਨ ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਪਿੰਡ ਜਲਾਲਵਾਲਾ ਤੋਂ ਜਨ-ਸੰਪਰਕ ਮੁਹਿੰਮ ਦਾ ਆਗਾਜ਼. ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਤਿਹਾਸਕ ਫੈਸਲਿਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ।

    Spread the love

    Spread the loveਫ਼ਿਰੋਜ਼ਪੁਰ 11 ਜੁਲਾਈ (ਅਸ਼ੋਕ ਭਾਰਦਵਾਜ) ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਮਜ਼ਬੂਤ ਦਾਅਵੇਦਾਰ ਅਤੇ ਰਾਏ ਸਿੱਖ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ੍ਰ. ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਅੱਜ ਹਲਕੇ…

    Leave a Reply

    Your email address will not be published. Required fields are marked *