ਖ਼ਾਲਸਾ ਸਕੂਲ ਤਖ਼ਤੂਪੁਰਾ ‘ਚ ਹੋਏ ਦਸਤਾਰ ਸਜਾਉਣ ਮੁਕਾਬਲੇ 

Spread the love
 ਮੋਹਰੀ ਵਿਦਿਆਰਥੀਆਂ ਦਾ ਦਮਦਮਾ ਸਾਹਿਬ ਵਿਖੇ ਹੋਵੇਗਾ ਸਨਮਾਨ
ਮੋਗਾ, 9 ਅਪ੍ਰੈਲ ( ਪ ਪ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪੁਰਾਣੀ ਨਾਮੀ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਵਿਖੇ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਪੂਰਬਕ ਸ਼ਮੂਲੀਅਤ ਕੀਤੀ। ਪ੍ਰਿੰਸੀਪਲ ਸੰਦੀਪ ਸਿੰਘ ਵੋਹਰਾ ਨੇ ਦੱਸਿਆ ਕਿ ਦਸਤਾਰ ਸਿੱਖ ਦੀ ਸ਼ਾਨ ਹੈ ਅਤੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ ਸਾਨੂੰ ਇਹ ਬਖਸਿਸ਼ ਕੀਤੀ ਹੈ। ਇਸ ਲਈ ਅਸੀਂ ਵਿਦਿਆਰਥੀਆਂ ਨੂੰ ਦਸਤਾਰਾਂ ਸਜਾਉਣ ਲਈ ਲਗਾਤਾਰ ਉਤਸ਼ਾਹਿਤ ਕਰਦੇ ਰਹਿੰਦੇ ਹਾਂ। ਸਿਰ ਉਪਰ ਸਜਾਈ ਸੋਹਣੀ ਦਸਤਾਰ ਨਾਲ ਇਨਸਾਨ ਦੀ ਸਖਸ਼ੀਅਤ ਵਿੱਚ ਨਿਖਾਰ ਆਉਂਦਾ ਹੈ। ਇਨ੍ਹਾਂ ਮੁਕਬਲਿਆਂ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ। ਧਾਰਮਿਕ ਅਧਿਆਪਕ ਭਾਈ ਦਵਿੰਦਰਦੁਆਰ ਸਿੰਘ ਖ਼ਾਲਸਾ ਨੇ ਦਸਤਾਰ ਦੀ ਮਹੱਤਤਾ ਬਾਰੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਇਹ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਬਖਸੀ ਹੋਈ ਦਾਤ ਹੈ ਜੋ ਉਨ੍ਹਾਂ ਨੇ ਹਰ ਗੁਰਸਿੱਖ ਲਈ ਜ਼ਰੂਰੀ ਕੀਤੀ ਹੈ। ਗੁਰੂ ਸਾਹਿਬ ਨੇ ਤਖ਼ਤ ਸ਼੍ਰੀ ਕੇਸਗੜ੍ਹ ਵਿਖੇ ਖ਼ਾਲਸੇ ਦੀ ਸਿਰਜਣਾ ਸਮੇਂ ਹਰ ਸਿੱਖ ਨੂੰ ਕੇਸਾਂ ਦੀ ਸੰਭਾਲ ਲਈ ਦਸਤਾਰ ਸਜਾਉਣ ਦਾ ਆਦੇਸ਼ ਜਾਰੀ ਕੀਤਾ ਸੀ। ਇਸ ਤਰ੍ਹਾਂ ਦਸਤਾਰ ਸਿੱਖ ਦੀ ਵਿਲੱਖਣ ਪਛਾਣ ਦੀ ਪ੍ਰਤੀਕ ਵੀ ਹੈ। ਉਨ੍ਹਾਂ ਨੇ ਦਸਤਾਰ ਦੀ ਧਾਰਮਿਕ ਅਤੇ ਵਿਗਿਆਨਕ ਪੱਖ ਤੋਂ ਮਹੱਤਤਾ ਤੋਂ ਵੀ ਜਾਣੂ ਕਰਵਾਇਆ। ਇਹ ਮੁਕਾਬਲੇ ਅਮਿੱਟ ਛਾਪ ਛੱਡਣ ਵਿੱਚ ਸਫ਼ਲ ਰਹੇ।
  • Related Posts

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    ਮੋਹਾਲੀ ਸਥਿਤ ਫੇਜ਼-4 ਵਿਖੇ ਕਮਿਊਨਿਟੀ ਮਾਨਸਿਕ ਸਿਹਤ ਕਲੀਨਿਕ ਦਾ ਉਦਘਾਟਨ

    Spread the love

    Spread the loveਨਿਊ ਚੰਡੀਗੜ੍ਹ, 14 ਜੁਲਾਈ (ਬਜੀਦਪੁਰ) – ਮੋਹਾਲੀ ਦੇ ਫੇਜ਼-4 ਦੇ ਨਿਵਾਸੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਕਲਗੀਧਰ ਸਿੰਘ ਸਭਾ ਗੁਰਦੁਆਰਾ, ਫੇਜ਼-4,…

    Leave a Reply

    Your email address will not be published. Required fields are marked *