ਖੇਤੀਬਾੜੀ ਦੇ ਹਾਦਸੇ ਤੋਂ ਪੀੜਤ ਨੂੰ ਵਿੱਤੀ ਸਹਾਇਤਾ ਦਿੱਤੀ 

Spread the love
 ਸੰਦੌੜ, 30 ਮਾਰਚ (ਬੋਪਾਰਾਏ )ਖੇਤੀਬਾੜੀ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਕੇ ਆਪਣੇ ਅੰਗ ਗਵਾਉਣ ਵਾਲੇ ਕਿਸਾਨਾਂ ਨੂੰ ਮਾਰਕੀਟ ਕਮੇਟੀਆਂ ਰਾਹੀਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸਕੀਮ ਰਾਹੀਂ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਮਾਨ ਕੁਠਾਲਾ ਵੱਲੋਂ ਸ੍ਰੀ ਬਿੱਕਰ ਸਿੰਘ ਪੁੱਤਰ ਬੱਬੂ ਸਿੰਘ ਪਿੰਡ ਸੰਦੌੜ ਨੂੰ ਇਹ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ ਨੇ ਕਿਹਾ ਕਿ ਮਾਰਕੀਟ ਕਮੇਟੀ ਸੰਦੌੜ ਕਿਸਾਨਾਂ ਦੀ ਹਰ ਸਹਾਇਤਾ ਲਈ ਤਤਪਰ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਕਣਕ ਦੇ ਸੀਜਨ ਦੇ ਲਈ ਮਾਰਕੀਟ ਕਮੇਟੀ ਸੰਦੌੜ ਵੱਲੋਂ ਅਗੇਤੀਆਂ ਤਿਆਰੀਆਂ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਸਾਰੇ ਬਣਦੇ ਪ੍ਰਬੰਧ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਸ ਸੰਬੰਧੀ ਕਰਮਚਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *