ਗੁਮਰਾਹ ਕੁੱਨ ਨੀਤੀਆਂ ਤਿਆਗਣ ਜਗਰਾਉਂ ਨਗਰ ਕੌਂਸਲ ਦੇ ਅਧਿਕਾਰੀ :- ਪ੍ਰਧਾਨ ਅਰੁਣ ਗਿੱਲ 

Spread the love
 ਸੰਸਪੈਂਡ ਸਫਾਈ ਸੇਵਕਾਂ ਨੂੰ ਬਹਾਲ ਕਰਨ ਲਈ ਮੰਤਰੀ ਦਾ ਕੀਤਾ ਧੰਨਵਾਦ
ਜਗਰਾਉਂ 4 ਦਸੰਬਰ (ਜਸਵਿੰਦਰ ਸਿੰਘ ਡਾਂਗੀਆ) ਮੰਤਰੀ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਸ੍ਰੀ ਡਾਕਟਰ ਰਵਜੋਤ ਸਿੰਘ ਜੀ ਵੱਲੋਂ ਨਗਰ ਕੌਂਸਲ ਜਗਰਾਉਂ ਦੇ ਸਸਪੈਂਡ ਸਫਾਈ ਸੇਵਕਾਂ ਨੂੰ ਬਹਾਲ ਕਰਨ ਲਈ ਅੱਜ ਜ਼ਿਲ੍ਹਾ ਪ੍ਰਧਾਨ ਸਫਾਈ ਸੇਵਕ ਯੂਨੀਅਨ ਪੰਜਾਬ ਲੁਧਿਆਣਾ ਅਰੁਣ ਗਿੱਲ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ, ਧੰਨਵਾਦ ਕਰਨ ਤੋਂ ਬਾਅਦ 17 ਸੀਵਰ ਮੈਨਾ ਦੀ ਭਰਤੀ ਲਈ ਮੰਤਰੀ ਸਾਹਿਬ ਵੱਲੋਂ ਜਾਰੀ ਹੁਕਮਾਂ ਤੇ ਨਗਰ ਕੌਂਸਲ ਜਗਰਾਉਂ ਦੇ ਅਧਿਕਾਰੀਆਂ ਵੱਲੋਂ ਜਾਣ ਬੁਝ ਕੇ ਸਹੀ ਦਸਤਾਵੇਜ ਨਾ ਭੇਜਣ ਤੇ ਪ੍ਰਧਾਨ ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਤਿੱਖਾ ਪ੍ਰਤੀਕਰਮ ਕਰਦੇ ਹੋਏ ਕਿਹਾ ਗਿਆ ਕਿ ਨਗਰ ਕੌਂਸਲ ਤੇ ਅਧਿਕਾਰੀਆਂ ਵੱਲੋਂ ਹਰ ਵਾਰ ਜਾਣ ਬੁੱਝ ਕੇ ਗੁਮਰਾਹਕੁਨ ਨੀਤੀਆਂ ਵਰਤਦੇ ਹੋਏ ਆਪਣੇ ਹੀ ਵਿਭਾਗ ਨੂੰ ਗੁਮਰਾਹ ਕੀਤਾ ਜਾਂਦਾ ਰਿਹਾ ਹੈ। ਇਸ ਵਾਰ ਉਨਾਂ ਵੱਲੋਂ ਮੰਤਰੀ ਸਾਹਿਬ ਵੱਲੋਂ ਜਾਰੀ ਹੁਕਮਾਂ ਦੀ ਪਰਵਾਹ ਨਾ ਕਰਦੇ ਹੋਏ ਆਪਣੇ ਵਤੀਰੇ ਮੁਤਾਬਕ ਸਥਾਨਕ ਸਰਕਾਰ ਵਿਭਾਗ ਨੂੰ ਨਗਰ ਕੌਂਸਲ ਜਗਰਾਉਂ ਵੱਲੋਂ ਉਸ ਪੱਤਰ ਨਾਲ ਕਿਸੇ ਵੀ ਤਰ੍ਹਾਂ ਦੇ ਮਤਿਆਂ ਦੀਆਂ ਕਾਪੀਆਂ ਨੂੰ ਨਹੀਂ ਭੇਜਿਆ ਗਿਆ।ਪੂਰੇ,ਦਸਤਾਵੇਜ ਨਾ ਭੇਜ ਕੇ ਗੁਮਰਾਹ ਕੀਤਾ ਗਿਆ ਹੈ।  ਇਸ ਸਮੇਂ  ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਆਉਣ ਵਾਲੇ

Samsung

ਦਿਨਾਂ ਦੇ ਅੰਦਰ ਜੇਕਰ ਨਗਰ ਕੌਂਸਲ ਜਗਰਾਉਂ ਦੇ  ਅਧਿਕਾਰੀਆਂ ਵੱਲੋਂ ਗੁੰਮਰਾਹਕੁੰਨ ਵਤੀਰਾ ਨਾਂ ਤਿਆਗਿਆ ਗਿਆ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ। ਜਿਸ ਦੇ ਨਤੀਜਿਆਂ ਲਈ ਸਿੱਧੇ ਤੌਰ ਤੇ ਜਿੰਮੇਵਾਰੀ ਸੰਬੰਧਿਤ ਅਧਿਕਾਰੀ ਦੀ ਹੋਵੇਗੀ।  ਜਿਸਦੇ ਰੋਸ ਵਿਚ ਯੂਨੀਅਨ ਵੱਲੋਂ ਮਾਨਯੋਗ ਮੰਤਰੀ ਸਾਹਿਬ ਨਾਲ ਗੱਲਬਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ ਗਿਆ ਜਿਸ ਤੇ ਮੰਤਰੀ ਸਾਹਿਬ ਵੱਲੋਂ ਇਨ੍ਹਾਂ ਕਰਮਚਾਰੀਆਂ ਨੂੰ ਕੰਟਰੈਕਟ ਤੇ ਕਰਨ ਲਈ ਪ੍ਰਵਾਨਗੀ ਜਲਦ ਤੋਂ ਜਲਦ ਦਿਲਵਾਉਣ ਦਾ ਭਰੋਸਾ ਦਿੱਤਾ ਗਿਆ ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਵਾਇਸ ਪ੍ਰਧਾਨ ਸਨੀ ਸੁੰਦਰ, ਸੰਤੋਖ ਰਾਮ, ਸਨਦੀਪ ਕੁਮਾਰ ਸੀਵਰਮੈਨ ਯੂਨੀਅਨ ਪ੍ਰਧਾਨ ਰਾਜ ਕੁਮਾਰ,ਸਕੱਤਰ ਸਤੀਸ਼ ਕੁਮਾਰ, ਪ੍ਰਧਾਨ ਲਖਵੀਰ ਸਿੰਘ

More News

Youtube

Facebook

Whatsapp

Home

 

  • Related Posts

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    ਮੋਹਾਲੀ ਸਥਿਤ ਫੇਜ਼-4 ਵਿਖੇ ਕਮਿਊਨਿਟੀ ਮਾਨਸਿਕ ਸਿਹਤ ਕਲੀਨਿਕ ਦਾ ਉਦਘਾਟਨ

    Spread the love

    Spread the loveਨਿਊ ਚੰਡੀਗੜ੍ਹ, 14 ਜੁਲਾਈ (ਬਜੀਦਪੁਰ) – ਮੋਹਾਲੀ ਦੇ ਫੇਜ਼-4 ਦੇ ਨਿਵਾਸੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਕਲਗੀਧਰ ਸਿੰਘ ਸਭਾ ਗੁਰਦੁਆਰਾ, ਫੇਜ਼-4,…

    Leave a Reply

    Your email address will not be published. Required fields are marked *