ਜੈਤੋ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਦਿੱਤਾ ਧਰਨਾ, ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Spread the love

ਜੈਤੋ,18 ਦਸੰਬਰ (ਮਨਜੀਤ ਸਿੰਘ ਢੱਲਾ)- ਵੱਖ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਜੈਤੋ ਰੇਲਵੇ ਸਟੇਸ਼ਨ ’ਤੇ ਧਰਨਾ ਲਾਇਆ ਗਿਆ ਹੈ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਹੋਰ ਵੱਖ ਜਥੇਬੰਦੀ ਦੇ ਆਗੂਆਂ ਵਲੋਂ ਕਿਸਾਨ ਯੂਨੀਅਨ ਦੁਆਰਾ ਦਿੱਤੇ ਗਏ ਰੇਲ ਚੱਕਾ ਜਾਮ ਦੇ ਮੱਦੇ ਨਜ਼ਰ ਜੈਤੋ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਰੇਲ ਆਵਾਜਾਈ ਰੋਕੀ ਗਈ। ਇਸ ਮੌਕੇ ਜਥੇਬੰਦੀ ਦੇ ਆਗੂ ਭਿੰਡਰ ਸਿੰਘ ਜੈਤੋ ਅਤੇ ਹੋਰ ਬੁਲਾਰਿਆਂ ਨੇ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਨਾਰੇਬਾਜ਼ੀ ਕੀਤੀ। ਕਿਸਾਨ ਆਗੂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਐਮ.ਐਸ.ਪੀ. ਦੀ ਗਰੰਟੀ ਦਿੱਤੀ ਜਾਵੇ ਅਤੇ ਦਿੱਲੀ ਅੰਦੋਲਨ ਦੌਰਾਨ ਕਿਸਾਨ ਆਗੂਆਂ ਨਾਲ ਕੇਂਦਰ ਸਰਕਾਰ ਮੰਨੀਆ ਗਈਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਅੱਗੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ

ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹਨ ਕੇਂਦਰ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *