ਡਿਪਟੀ ਕਮਿਸ਼ਨਰ ਦੀ ਪਹਿਲਕਦਮੀ ਤੇ  ਰੋਡ ਸੰਘਰਸ਼ ਕਮੇਟੀ ਅਤੇ ਅਧਿਕਾਰੀਆਂ ਦੀ ਮੀਟਿੰਗ ਹੋਈ

Spread the love
ਮੁਆਵਜ਼ੇ ਸਮੇਤ ਹੋਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਮੁੜ ਧਰਨਾ ਲੱਗੇਗਾ -ਰੋਡ ਸੰਘਰਸ਼ ਕਮੇਟੀ
ਕਪੂਰਥਲਾ ,2 ਅਪ੍ਰੈਲ ( ਕੌੜਾ )- ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਕਪੂਰਥਲਾ ਜ਼ਿਲ੍ਹੇ ਅੰਦਰ ਉਸਾਰੇ ਜਾ ਰਹੇ ਦਿੱਲੀ -ਕਟੜਾ ਅਤੇ ਜਾਮਨਗਰ ਬਠਿੰਡਾ ਐਕਸਪ੍ਰੈਸ ਵੇਅ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਪ੍ਰਭਾਵਿਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਨਾ ਦਿੱਤੇ ਜਾਣ ਤੋਂ ਬਾਅਦ ਰੋਡ ਸੰਘਰਸ਼ ਕਮੇਟੀ ਵੱਲੋਂ ਆਪਣੇ ਹੱਕਾਂ ਲਈ ਸ਼ੁਰੂ ਕੀਤੇ ਸੰਘਰਸ਼ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿਵਾਉਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਨੈਸ਼ਨਲ ਹਾਈਵੇ ਅਥਾਰਟੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਰੋਡ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਕਰਵਾਈ ਗਈ, ਜਿਸ ਵਿੱਚ ਮਾਣਯੋਗ ਸੈਸ਼ਨ ਕੋਰਟ ਵਿੱਚ ਚੱਲ ਰਹੇ ਕੇਸ ਸਮੇਤ ਹੋਰ ਮੰਗਾਂ ਤੇ ਖੁੱਲ੍ਹ ਕੇ ਚਰਚਾ ਹੋਈ। ਮੀਟਿੰਗ ਦੌਰਾਨ ਡੀ ਆਰ ਓ ਕਪੂਰਥਲਾ ਮਨਦੀਪ ਸਿੰਘ ਮਾਨ, ਨੈਸ਼ਨਲ ਹਾਈਵੇ ਅਥਾਰਟੀ ਦੇ ਨਾਇਬ ਤਹਿਸੀਲਦਾਰ ਸਰਵਨ ਸਿੰਘ, ਕਾਨੂੰਗੋ ਬਖਸ਼ੀਸ਼ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।ਇਸ ਮੌਕੇ ਆਪਣਾ ਪੱਖ ਰੱਖਦਿਆਂ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਭਦਿਆਲ ਸਿੰਘ ਜੋਸਨ, ਭਾਰਤ ਗਾਬਾ, ਇੰਦਰਜੀਤ ਸਿੰਘ ਲਿਫਟਰ ਅਤੇ ਤਰਸੇਮ ਸਿੰਘ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੇ ਦੂਜੇ ਸੂਬਿਆਂ ਵਿੱਚ ਦਿੱਤੇ ਗਏ ਮੁਆਵਜ਼ੇ ਅਨੁਸਾਰ ਆਪਣਾ ਹੱਕ ਲੈਣ ਲਈ ਆਰਬੀਟੇਟਰ ਦੇ ਕੇਸ ਦਾਇਰ ਕੀਤਾ ਸੀ, ਜਿਸ ਵਿੱਚ ਉਸ ਨੇ ਕਿਸਾਨਾਂ ਦੇ ਹੱਕ ਵਿੱਚ ਫੈਸਲਾ ਦਿੰਦਿਆਂ ਯੋਗ ਮੁਆਵਜ਼ਾ ਦਿੱਤੇ ਜਾਣ ਦੇ ਆਦੇਸ਼ ਦਿੱਤੇ ਸੀ।ਆਰਬੀਟੇਟਰ ਦੇ ਫੈਸਲੇ ਨੂੰ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਮਾਣਯੋਗ ਸੈਸ਼ਨ ਕੋਰਟ ਵਿੱਚ ਚੈਲੰਜ ਕੀਤਾ ਗਿਆ ਹੈ ਜਦ ਕਿ ਪ੍ਰਸ਼ਾਸਨ ਵੀ ਉਸ ਕੇਸ ਵਿੱਚ ਡਿਫੈਂਸ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਪੈਸੇ ਤਾਂ ਕੇਂਦਰ ਸਰਕਾਰ ਨੇ ਦੇਣੇ ਹਨ ਪਰ ਪ੍ਰਸ਼ਾਸਨਿਕ ਅਧਿਕਾਰੀ ਇਸ ਵਿੱਚ ਕਿਉਂ ਅੜਿੱਕਾ ਬਣ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪਿਛਲੇ 3 ਮਹੀਨਿਆਂ ਤੋਂ ਮੰਗ ਕਰ ਰਹੇ ਹਨ ਕਿ ਮਾਣਯੋਗ ਅਦਾਲਤ ਵਿੱਚ ਮੁਆਵਜ਼ੇ ਸਬੰਧੀ ਕੈਲਕੁਲੇਸ਼ਨ ਸੀ਼ਟਾਂ ਪੇਸ਼ ਕੀਤੀਆਂ ਜਾਣ,ਪਰ ਉਸ ਵਿੱਚ ਵੀ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਕੁਝ ਅਧਿਕਾਰੀ ਜਾਣਬੁੱਝ ਕੇ ਪ੍ਰੇਸ਼ਾਨੀ ਪੈਦਾ ਕਰ ਰਹੇ ਹਨ।ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਰੁੱਖਾਂ, ਅੰਡਰਗਰਾਊਂਡ ਪਾਇਪਾਂ, ਬੋਰਾਂ ਆਦਿ ਦੇ ਪੈਸੇ ਨਹੀਂ ਦਿੱਤੇ ਗਏ।ਇਸ ਦੌਰਾਨ ਰੋਡ ਸੰਘਰਸ਼ ਕਮੇਟੀ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਵਿਚਕਾਰ ਗਰਮਾ ਗਰਮੀ ਵੀ ਹੋਈ।ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਕਿ ਪਹਿਲ ਦੇ ਆਧਾਰ ਤੇ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾਂ ਨੂੰ ਤਰੁੰਤ ਹੱਲ ਕੀਤਾ ਜਾਵੇ।ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਜਲਦ ਇਨਸਾਫ਼ ਨਾ ਮਿਲਿਆ ਤਾਂ ਉਹ ਮੁੜ ਐਕਸਪ੍ਰੈਸ ਵੇਅ ਦੇ ਨਿਰਮਾਣ ਕਾਰਜ ਰੋਕ ਕੇ ਅਣਮਿੱਥੇ ਸਮੇਂ ਦਾ ਧਰਨਾ ਦੇਣਗੇ।ਇਸ ਮੌਕੇ ਨੰਬਰਦਾਰ ਮਲਕੀਤ ਸਿੰਘ ਮੈਰੀਪੁਰ, ਜਗਦੀਪ ਸਿੰਘ ਗਾਂਧਾ ਸਿੰਘ ਵਾਲਾ, ਰਣਜੀਤ ਸਿੰਘ ਗਿੱਲਾਂ, ਸੁਰਜੀਤ ਸਿੰਘ ਗਿੱਲਾਂ, ਜਗਤਾਰ ਸਿੰਘ ਭੁਲੱਥ, ਜਗਮੋਹਣ ਸਿੰਘ, ਜਸਵੀਰ ਸਿੰਘ ਗਿੱਲਾਂ, ਰਣਜੀਤ ਸਿੰਘ ਰਾਣਾ ਆਦਿ ਹਾਜ਼ਰ ਸਨ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *